23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਸੁਖਵਿੰਦਰ ਸਿੰਘ ਨਿਊਜ਼ੀਲੈਂਡ ਦੇ ਪਰਿਵਾਰ ਵਲੋਂ ਐਲੀਮੈਂਟਰੀ ਸਕੂਲ ਗੋਇੰਦਵਾਲ ਸਾਹਿਬ ਵਿਖੇ ਬੱਚਿਆਂ ਨੂੰ ਜਰਸੀਆਂ ਵੰਡੀਆਂ

ਗੋਇੰਦਵਾਲ ਸਾਹਿਬ, 23 ਨਵੰਬਰ (ਸਕੱਤਰ ਸਿੰਘ ਅਟਵਾਲ)–ਸਰਦੀਆਂ ਦੇ ਮੌਸਮ ਨੂੰ ਮੁੱਖ ਰੱਖਦਿਆਂ ਕੁਲਵਿੰਦਰ ਸਿੰਘ ਨਿਊਜ਼ੀਲੈਂਡ ਦੇ ਪਰਿਵਾਰ ਵਲੋਂ ਸਰਕਾਰੀ ਐਲੀਮੈਂਟਰੀ ਸਕੂਲ ਗੋਇੰਦਵਾਲ ਸਾਹਿਬ ਵਿਖੇ ਵਿਦਿਆਰਥੀਆਂ ਨੂੰ ਜਰਸੀਆਂ ਵੰਡੀਆਂ ਗਈਆਂ। ਇਸ ਉਪਰਾਲੇ ਨਾਲ ਜਿੱਥੇ ਬੱਚਿਆਂ ਨੂੰ ਸਰਦੀ ਤੋਂ ਬਚਾਅ ਲਈ ਸਹਾਇਤਾ ਮਿਲੀ, ਉੱਥੇ ਹੀ ਪਰਿਵਾਰ ਵਲੋਂ ਸਮਾਜ ਸੇਵਾ ਦੀ ਭਾਵਨਾ ਦਾ ਪ੍ਰਗਟਾਵਾ ਵੀ ਕੀਤਾ ਗਿਆ।

ਅਜੀਤ ਡੈਸਕ 24-11-2026
ਗੋਇੰਦਵਾਲ ਸਾਹਿਬ, 23 ਨਵੰਬਰ (ਸਕੱਤਰ ਸਿੰਘ ਅਟਵਾਲ)–ਸਰਦੀਆਂ ਦੇ ਮੌਸਮ ਨੂੰ ਮੁੱਖ ਰੱਖਦਿਆਂ ਕੁਲਵਿੰਦਰ ਸਿੰਘ ਨਿਊਜ਼ੀਲੈਂਡ ਦੇ ਪਰਿਵਾਰ ਵਲੋਂ ਸਰਕਾਰੀ ਐਲੀਮੈਂਟਰੀ ਸਕੂਲ ਗੋਇੰਦਵਾਲ ਸਾਹਿਬ ਵਿਖੇ ਵਿਦਿਆਰਥੀਆਂ ਨੂੰ ਜਰਸੀਆਂ ਵੰਡੀਆਂ ਗਈਆਂ। ਇਸ ਉਪਰਾਲੇ ਨਾਲ ਜਿੱਥੇ ਬੱਚਿਆਂ ਨੂੰ ਸਰਦੀ ਤੋਂ ਬਚਾਅ ਲਈ ਸਹਾਇਤਾ ਮਿਲੀ, ਉੱਥੇ ਹੀ ਪਰਿਵਾਰ ਵਲੋਂ ਸਮਾਜ ਸੇਵਾ ਦੀ ਭਾਵਨਾ ਦਾ ਪ੍ਰਗਟਾਵਾ ਵੀ ਕੀਤਾ ਗਿਆ। ਇਸ ਮੌਕੇ ਕੁਲਦੀਪ ਸਿੰਘ ਲਾਹੌਰੀਆ ਸਰਕਲ ਪ੍ਰਧਾਨ ਨੇ ਕਿਹਾ ਕਿ ਸਰਦੀਆਂ ਦੇ ਮੌਸਮ ਦੌਰਾਨ ਲੋੜਵੰਦ ਬੱਚਿਆਂ ਦੀ ਮਦਦ ਕਰਨਾ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਸਮਾਜ ਦੇ ਸਮਰੱਥ ਪਰਿਵਾਰਾਂ ਨੂੰ ਅਜਿਹੇ ਲੋਕ ਭਲਾਈ ਦੇ ਕਾਰਜਾਂ ਵਿਚ ਵੱਧ-ਚੜ੍ਹ ਕੇ ਯੋਗਦਾਨ ਪਾਉਣਾ ਚਾਹੀਦਾ ਹੈ। ਬੱਚੇ ਸਾਡੇ ਸਮਾਜ ਦਾ ਭਵਿੱਖ ਹਨ ਅਤੇ ਉਨ੍ਹਾਂ ਦੀ ਸਿਹਤ, ਸਿੱਖਿਆ ਤੇ ਸਹੂਲਤਾਂ ਦਾ ਧਿਆਨ ਰੱਖਣਾ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਸੁਖਵਿੰਦਰ ਸਿੰਘ ਨਿਊਜ਼ੀਲੈਂਡ ਦੇ ਪਰਿਵਾਰ ਦਾ ਇਸ ਨੇਕ ਉਪਰਾਲੇ ਲਈ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਸਮਾਜ ਸੇਵੀ ਕਾਰਜ ਹੋਰਨਾਂ ਲੋਕਾਂ ਲਈ ਵੀ ਪ੍ਰੇਰਨਾ ਦਾ ਸਰੋਤ ਹਨ। ਇਸ ਮੌਕੇ ਦਲਜੀਤ ਸਿੰਘ ਵਿਰਕ, ਸੁਖਬੀਰ ਸਿੰਘ ਲੋਧੀ, ਕਵਲਜੀਤ ਸਿੰਘ, ਬਲਕਾਰ ਸਿੰਘ ਬਾਰਾ, ਡਾ. ਮੱਸਾ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਪੁਲਿਸ ਵਲੋਂ ਥਾਣੇ ਦੀ ਚਾਰਦੀਵਾਰੀ ਨਾਲੋਂ ਹਟਵਾਏ ਨਾਜਾਇਜ਼ ਕਬਜ਼ਿਆਂ ਦੀ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਵਲੋਂ ਸ਼ਲਾਘਾ ਅਗਲੀ ਖ਼ਬਰ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਵਲੋਂ ਪੰਜਾਬ ਦੇ ਮੌਜੂਦਾ ਹਾਲਾਤ ਚਿੰਤਾਜਨਕ - ਜਾਮਾਰਾਏ, ਪੰਡੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।