ਕੱਲ੍ਹ ਨੂੰ ਮੋਗਾ ਵਿਖੇ ਹੋਣ ਵਾਲੀ ਰੈਲੀ ਵਿਚ ਬਾਬਾ ਬਕਾਲਾ ਸਾਹਿਬ ਤੋਂ ਵਿਸ਼ਾਲ ਜਥਾ ਲੈ ਕੇ ਸ਼ਾਮਿਲ ਹੋਵਾਂਗੇ - ਸਤਿੰਦਰਜੀਤ ਸਿੰਘ ਛੱਜਲਵੱਡੀ
ਮੀਆਂਵਿੰਡ, 24 ਨਵੰਬਰ (ਗੁਰਪ੍ਰਤਾਪ ਸਿੰਘ ਸੰਧੂ)-ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ ਨੂੰ ਸਮਰਪਿਤ 26 ਨਵੰਬਰ ਨੂੰ ਮੋਗਾ ਵਿਖੇ ਰੱਖੀ ਗਈ ਵਿਸ਼ਾਲ ਰੈਲੀ ਵਿਚ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਵੱਡੀ ਗਿਣਤੀ ਵਿੱਚ ਪਾਰਟੀ ਵਰਕਰਾਂ ਅਤੇ ਸਮਰਥਕਾਂ ਦਾ ਵਿਸ਼ਾਲ ਜਥਾ ਲੈ ਕੇ ਸ਼ਮੂਲੀਅਤ ਕੀਤੀ ਜਾਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਯੂਥ ਆਗੂ ਸਤਿੰਦਰਜੀਤ ਸਿੰਘ ਛੱਜਲਵੱਡੀ ਨੇ ਕੀਤਾ।
ਅਜੀਤ ਡੈਸਕ
25-11-2026