25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਥਾਰ ਗੱਡੀ ਦੀ ਟੱਕਰ ਨਾਲ ਵਿਅਕਤੀ ਜ਼ਖ਼ਮੀ

ਤਰਨ ਤਾਰਨ, 24 ਨਵੰਬਰ (ਪਰਮਜੀਤ ਜੋਸ਼ੀ)— ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਥਾਰ ਦੀ ਟੱਕਰ ਨਾਲ ਵਿਅਕਤੀ ਦੇ ਗੰਭੀਰ ਜ਼ਖਮੀ ਹੋਣ ਦੇ ਮਾਮਲੇ ਵਿਚ ਥਾਰ ਚਾਲਕ ਖਿਲਾਫ ਮਾਮਲਾ ਦਰਜ ਕੀਤਾ ਹੈ। ਥਾਣਾ ਭਿੱਖੀਵਿੰਡ ਵਿਖੇ ਪ੍ਰਭਜੀਤ ਕੌਰ ਪਤਨੀ ਭੁਪਿੰਦਰ ਸਿੰਘ ਵਾਸੀ ਸਿੰਘਪੁਰਾ ਨੇ ਸ਼ਿਕਾਇਤ ਦਰਜ ਕਰਵਾਈ ਕਿ 20 ਨਵੰਬਰ ਨੂੰ ਮੇਰਾ ਪਤੀ ਰਮਿਦਰਜੀਤ ਸਿੰਘ ਐਕਟਿਵਾ ਨੰਬਰ ਪੀ.

ਅਜੀਤ ਡੈਸਕ 25-11-2026
ਤਰਨ ਤਾਰਨ, 24 ਨਵੰਬਰ (ਪਰਮਜੀਤ ਜੋਸ਼ੀ)— ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਥਾਰ ਦੀ ਟੱਕਰ ਨਾਲ ਵਿਅਕਤੀ ਦੇ ਗੰਭੀਰ ਜ਼ਖਮੀ ਹੋਣ ਦੇ ਮਾਮਲੇ ਵਿਚ ਥਾਰ ਚਾਲਕ ਖਿਲਾਫ ਮਾਮਲਾ ਦਰਜ ਕੀਤਾ ਹੈ। ਥਾਣਾ ਭਿੱਖੀਵਿੰਡ ਵਿਖੇ ਪ੍ਰਭਜੀਤ ਕੌਰ ਪਤਨੀ ਭੁਪਿੰਦਰ ਸਿੰਘ ਵਾਸੀ ਸਿੰਘਪੁਰਾ ਨੇ ਸ਼ਿਕਾਇਤ ਦਰਜ ਕਰਵਾਈ ਕਿ 20 ਨਵੰਬਰ ਨੂੰ ਮੇਰਾ ਪਤੀ ਰਮਿਦਰਜੀਤ ਸਿੰਘ ਐਕਟਿਵਾ ਨੰਬਰ ਪੀ.ਬੀ.02-7997 ’ਤੇ ਸਵਾਰ ਹੋ ਕੇ ਜੀ.ਟੀ. ਰੋਡ ਟੀ-ਪੁਆਇੰਟ ਸਿੰਘਪੁਰਾ ਖੜਾ ਸੀ ਤਾਂ ਇਸ ਸਮੇਂ ਇਕ ਥਾਰ ਗੱਡੀ ਨੰਬਰ ਪੀ.ਬੀ. 11 ਡੀ.ਐੱਲ. 6682 ਦੇ ਚਾਲਕ ਪਰਮਜੀਤ ਸਿੰਘ ਪੁੱਤਰ ਸ਼ਮੀਰ ਸਿੰਘ ਵਾਸੀ ਬੁਲਪੁਰੀਆ ਜ਼ਿਲ੍ਹਾ ਗੁਰਦਾਸਪੁਰ ਨੇ ਲਿਆ ਕੇ ਟੱਕਰ ਮਾਰੀ, ਜਿਸ ਕਾਰਨ ਮੇਰੇ ਪਤੀ ਦੇ ਗੰਭੀਰ ਸੱਟਾਂ ਲੱਗ ਗਈਆਂ ਅਤੇ ਉਹ ਅੰਮ੍ਰਿਤਸਰ ਦੇ ਪ੍ਰਾਈਵੇਟ ਹਸਪਤਾਲ ਵਿਖੇ ਦਾਖਲ ਹੈ। ਜਾਂਚ ਅਧਿਕਾਰੀ ਏ.ਐੱਸ.ਆਈ. ਬਲਬੀਰ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਪਰੰਤ ਥਾਰ ਚਾਲਕ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਸੀਨੀਅਰ ਕਾਂਗਰਸੀ ਆਗੂ ਭੁਪਿੰਦਰ ਕੁਮਾਰ ਨਈਅਰ ਨੂੰ ਸਦਮਾ, ਮਾਤਾ ਦਾ ਦਿਹਾਂਤ ਚੋਹਲਾ ਸਾਹਿਬ ਵਿਖੇ ਕੀਤਾ ਮ੍ਰਿਤਕ ਦੇਹ ਦਾ... ਅਗਲੀ ਖ਼ਬਰ ਜ਼ਿਲ੍ਹਾ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਸਮੇਤ 11 ਵਿਅਕਤੀ ਗ੍ਰਿਫ਼ਤਾਰ - ਐੱਸ.ਐੱਸ.ਪੀ. ਲਾਂਬਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।