25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਇਤਿਹਾਸਕ ਹੋਵੇਗੀ ਕੱਲ੍ਹ ਨੂੰ ਮੋਗਾ ਵਿਖੇ ਹੋਣ ਵਾਲੀ ‘ਖੁਸ਼ਹਾਲ ਪੰਜਾਬ’ ਰੈਲੀ - ਅੰਗਦਦੀਪ ਸਿੰਘ ਸੋਹਲ

ਤਰਨ ਤਾਰਨ, 24 ਨਵੰਬਰ (ਹਰਿੰਦਰ ਸਿੰਘ)– 26 ਨਵੰਬਰ ਨੂੰ ਮੋਗਾ ਵਿਖੇ ਹੋਣ ਜਾ ਰਹੀ ਖੁਸ਼ਹਾਲ ਪੰਜਾਬ ਰੈਲੀ ਪੰਜਾਬ ਦੇ ਇਤਿਹਾਸ ਦੀ ਸਭ ਤੋਂ ਵੱਡੀ ਰੈਲੀ ਹੋਵੇਗੀ। ਇਹ ਪ੍ਰਗਟਾਵਾ ਜ਼ਿਲ੍ਹਾ ਪ੍ਰੀਸ਼ਦ ਤਰਨ ਤਾਰਨ ਦੇ ਚੇਅਰਮੈਨ ਅੰਗਦਦੀਪ ਸਿੰਘ ਸੋਹਲ ਨੇ ਪੇਂਡੂ ਵਿਕਾਸ ਭਵਨ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਕੀਤਾ ।

ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਜ਼ਿਲ੍ਹਾ ਪ੍ਰੀਸ਼ਦ ਤਰਨ ਤਾਰਨ ਦੇ ਚੇਅਰਮੈਨ ਅੰਗਦਦੀਪ ਸਿੰਘ ਸੋਹਲ। ਤਸਵੀਰ–ਲਵਲੀ 25-11-2026
ਤਰਨ ਤਾਰਨ, 24 ਨਵੰਬਰ (ਹਰਿੰਦਰ ਸਿੰਘ)– 26 ਨਵੰਬਰ ਨੂੰ ਮੋਗਾ ਵਿਖੇ ਹੋਣ ਜਾ ਰਹੀ ਖੁਸ਼ਹਾਲ ਪੰਜਾਬ ਰੈਲੀ ਪੰਜਾਬ ਦੇ ਇਤਿਹਾਸ ਦੀ ਸਭ ਤੋਂ ਵੱਡੀ ਰੈਲੀ ਹੋਵੇਗੀ। ਇਹ ਪ੍ਰਗਟਾਵਾ ਜ਼ਿਲ੍ਹਾ ਪ੍ਰੀਸ਼ਦ ਤਰਨ ਤਾਰਨ ਦੇ ਚੇਅਰਮੈਨ ਅੰਗਦਦੀਪ ਸਿੰਘ ਸੋਹਲ ਨੇ ਪੇਂਡੂ ਵਿਕਾਸ ਭਵਨ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਕੀਤਾ । ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਾਰਟੀ ਦੇ ਸਥਾਪਨਾ ਦਿਵਸ ਮੌਕੇ ਕਰਵਾਈ ਜਾ ਰਹੀ ਇਹ ਰੈਲੀ ਇਤਿਹਾਸਿਕ ਹੋਵੇਗੀ। ਉਨ੍ਹਾਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਇਸ ਰੈਲੀ ਵਿਚ ਵੱਧ-ਚੜ੍ਹ ਕੇ ਸ਼ਿਰਕਤ ਕਰਨ ਦੀ ਅਪੀਲ ਕੀਤੀ। ਇਸ ਮੌਕੇ ਪੰਜਾਬ ਰਾਜ ਗੇਦਾਮ ਨਿਗਮ ਦੇ ਚੇਅਰਮੈਨ ਗੁਰਦੇਵ ਸਿੰਘ ਲਾਖਣਾ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਗੁਰਵਿੰਦਰ ਸਿੰਘ ਬਹਿਲਵਾੜ, ਪੇਡਾ ਦੇ ਸੀਨੀਅਰ ਵਾਈਸ ਚੇਅਰਮੈਨ ਨਵਜੋਤ ਕੌਰ ਹੁੰਦਲ, ਜ਼ਿਲ੍ਹਾ ਟ੍ਰੇਡਰਜ਼ ਕਮਿਸ਼ਨ ਦੇ ਚੇਅਰਮੈਨ ਹਰਮਨਦੀਪ ਸਿੰਘ ਮੈਣੀ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸੇਵਕਪਾਲ ਸਿੰਘ ਤੇ ਗੁਰਦਿਆਲ ਸਿੰਘ ਮਰਹਾਣਾ ਤੋਂ ਇਲਾਵਾ ਹੋਰ ਆਗੂ ਮੌਜੂਦ ਸਨ।
ਪਿਛਲੀ ਖ਼ਬਰ ਕੱਲ੍ਹ ਨੂੰ ਮੋਗਾ ਵਿਖੇ ਹੋਵੇਗੀ ‘ਖੁਸ਼ਹਾਲ ਪੰਜਾਬ ਮਹਾਂ ਰੈਲੀ’ ਵਿਚ ਪੁੱਜਣ ਦੀ ਅਪੀਲ - ਵਿਧਾਇਕ ਧੁੰਨ ਅਗਲੀ ਖ਼ਬਰ ਅਕਾਲੀ ਦਲ-ਭਾਜਪਾ ਗੱਠਜੋੜ ਪੰਜਾਬ ਦੀ ਤਰੱਕੀ ਅਤੇ ਮਜ਼ਬੂਤ ਸਿਆਸੀ ਸਾਂਝ ਲਈ ਅਹਿਮ ਕਦਮ - ਰਮਨਦੀਪ ਕੌਰ ਸ਼ੇਰੋਂ, ਬਿੱਲਾ ਸ਼ੇਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।