25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਸਰਕਾਰੀ ਐਲੀਮੈਂਟਰੀ ਸਕੂਲ ਗੱਗੋਬੂਹਾ ਵਿਖੇ ਬਲਾਕ ਪੱਧਰੀ ਵਿੱਦਿਅਕ ਅਤੇ ਸਹਿ ਵਿੱਦਿਅਕ ਮੁਕਾਬਲੇ ਕਰਵਾਏ

ਝਬਾਲ, 24 ਨਵੰਬਰ (ਸੁਖਦੇਵ ਸਿੰਘ)–ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਬੀ. ਈ.

ਪੁਜ਼ੀਸ਼ਨਾਂ ਹਾਸਿਲ ਕਰਨ ਵਾਲੇ ਬੱਚਿਆਂ ਨੂੰ ਸਨਮਾਨਿਤ ਕਰਦੇ ਹੋਏ ਬੀ.ਈ.ਈ.ਓ. ਰਜਿੰਦਰ ਸਿੰਘ, ਜਰਨੈਲ ਸਿੰਘ ਦੋਦੇ ਅਤੇ ਅਧਿਆਪਕ। ਤਸਵੀਰ–ਲਵਲੀ 25-11-2026
ਝਬਾਲ, 24 ਨਵੰਬਰ (ਸੁਖਦੇਵ ਸਿੰਘ)–ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਬੀ.ਈ.ਈ.ਓ. ਗੰਡੀਵਿੰਡ ਰਜਿੰਦਰ ਸਿੰਘ ਦੀ ਅਗਵਾਈ ਹੇਠ ਸਰਕਾਰੀ ਐਲੀਮੈਂਟਰੀ ਸਕੂਲ ਗੱਗੋਬੂਆ ਵਿਖੇ ਬਲਾਕ ਪੱਧਰੀ ਵਿਦਿਅਕ ਅਤੇ ਸਹਿ ਵਿਦਿਅਕ ਮੁਕਾਬਲੇ ਕਰਵਾਏ ਗਏ। ਇਸ ਮੌਕੇ ਸੁੰਦਰ ਲਿਖਾਈ, ਭਾਸ਼ਣ, ਕਵਿਤਾ, ਬਾਲ ਗੀਤ, ਪੇਂਟਿੰਗ ਮੁਕਾਬਲੇ ਆਦਿ ਕਰਵਾਏ ਗਏ। ਸੁੰਦਰ ਲਿਖਾਈ ਮੁਕਾਬਲੇ ਵਿਚ ਸਰਕਾਰੀ ਐਲੀਮੈਂਟਰੀ ਸਕੂਲ ਠੱਠਗੜ੍ਹ ਅਤੇ ਠੱਠਾ ਦੇ ਵਿਦਿਆਰਥੀ ਅਤੇ ਭਾਸ਼ਣ ਤੇ ਲੋਕ ਗੀਤ ਵਿਚ ਦੋਦੇ ਸਕੂਲ ਦੇ ਬੱਚਿਆਂ ਨੇ ਪਹਿਲੀ ਪੁਜੀਸ਼ਨ ਹਾਸਲ ਕੀਤੀ। ਪੇਂਟਿੰਗ ਮੁਕਾਬਲੇ ਵਿਚ ਸਰਕਾਰੀ ਐਲੀਮੈਂਟਰੀ ਸਕੂਲ ਮੂਸੇ ਦੇ ਬੱਚੇ ਨੇ ਪਹਿਲਾ ਸਥਾਨ, ਕਵਿਤਾ ਮੁਕਾਬਲੇ ਵਿਚ ਸ਼ੁੱਕਰਚੱਕ ਦੇ ਬੱਚਿਆਂ ਨੇ ਪਹਿਲਾ, ਆਮ ਗਿਆਨ ਮੁਕਾਬਲੇ ਵਿਚ ਸਰਕਾਰੀ ਐਲੀਮੈਂਟਰੀ ਸਕੂਲ ਠੱਠਾ ਨੇ ਬੱਚਿਆਂ ਨੇ ਪਹਿਲ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਹੋਰਨਾ ਮੁਕਾਬਲਿਆਂ ਵਿਚ ਸਰਕਾਰੀ ਐਲੀਮੈਂਟਰੀ ਸਕੂਲ ਝਬਾਲ (ਲੜਕੀਆਂ) ਮੂਸੇ, ਬਘਿਆੜੀ, ਹੀਰਾਪੁਰ ਗੰਡੀਵਿੰਡ ਦੇ ਬੱਚਿਆਂ ਨੇ ਪੁਜੀਸ਼ਨਾਂ ਹਾਸਲ ਕੀਤੀਆਂ। ਅਧਿਆਪਕਾਂ ਦੇ ਸੁੰਦਰ ਲਿਖਾਈ ਮੁਕਾਬਲੇ ਵਿਚ ਪੰਜਾਬੀ ਵਿਚ ਅਰਵਿੰਦਰ ਸਿੰਘ ਦੋਬਲੀਆਂ ਨੇ ਪਹਿਲਾਂ ਅੰਗਰੇਜ਼ੀ ਵਿਚ ਸ੍ਰੀਨਮ ਬਾਲਾ ਮਾਹਣੇ ਅਤੇ ਹਿੰਦੀ ਵਿਚ ਰਾਜਵਿੰਜਿਦਰ ਕੌਰ ਢੱਕਵਾਲਾ ਨੇ ਪਹਿਲੇ ਸਥਾਨ ਹਾਸਲ ਕੀਤਾ। ਇਸ ਮੌਕੇ ਬਲਾਕ ਸਿੱਖਿਆ ਅਫ਼ਸਰ ਰਾਜਿੰਦਰ ਸਿੰਘ ਨੇ ਕਿਹਾ ਕਿ ਇਨ੍ਹਾਂ ਮੁਕਾਬਲਿਆਂ ਦਾ ਉਦੇਸ਼ ਬੱਚਿਆਂ ਵਿਚ ਛੁਪੀ ਪ੍ਰਤਿਭਾ ਨੂੰ ਨਿਖਾਰਨਾ ਅਤੇ ਉਨ੍ਹਾਂ ਵਿਚ ਆਤਮ ਵਿਸ਼ਵਾਸ ਪੈਦਾ ਕਰਨਾ ਹੈ। ਬਲਾਕ ਕੁਆਰਡੀਨੇਟਰ ਮਨਦੀਪ ਕੌਰ ਨੇ ਕਿਹਾ ਕਿ ਅਜਿਹੇ ਮੁਕਾਬਲੇ ਬੱਚਿਆਂ ਵਿਚ ਪੜ੍ਹਾਈ ਪ੍ਰਤੀ ਰੁਚੀ ਵਧਾਉਂਦੇ ਹਨ । ਸੈਂਟਰ ਹੈਡ ਟੀਚਰ ਸਰਬਜੀਤ ਸਿੰਘ, ਮਨਪ੍ਰੀਤ ਕੌਰ ਅਤੇ ਅਮਰਜੀਤ ਕੌਰ ਵਲੋਂ ਬੱਚਿਆਂ ਦੀ ਹੌਸਲਾ ਅਫ਼ਜਾਈ ਕੀਤੀ। ਪੁਜੀਸ਼ਨਾਂ ਹਾਸਲ ਕਰਨ ਵਾਲੇ ਬੱਚਿਆਂ ਨੂੰ ਬਲਾਕ ਸਿੱਖਿਆ ਅਫ਼ਸਰ ਵਲੋਂ ਮੈਡਲ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜਰਨੈਲ ਸਿੰਘ ਦੋਦੇ, ਗੁਰਚਰਨ ਸਿੰਘ ਕੋਟ ਸਿਵਿਆਂ, ਰਵੀ ਕੁਮਾਰ ਛਾਪਾ, ਗੁਰਵੇਲ ਸਿੰਘ ਠੱਠਾ, ਅਮਰਜੀਤ ਸਿੰਘ, ਸਾਹਿਬ ਸਿੰਘ, ਵਰਿੰਦਰਪਾਲ ਸਿੰਘ , ਹਰਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਰਾਮਪਾਲ, ਸਤਨਾਮ ਸਿੰਘ, ਹਰਜੀਤ ਸਿੰਘ, ਰਣਬੀਰ ਸਿੰਘ, ਰਿਤੂ ਬਾਲਾ, ਸਰਬਜੀਤ ਕੌਰ, ਅਮਨਦੀਪ ਕੌਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਝਬਾਲ ਵਿਖੇ ਮਨਾਇਆ ਪ੍ਰਕਾਸ਼ ਗੁਰਪੁਰਬ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀਆਂ ਕੱਢੀਆਂ - ਮੈਨੇਜਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।