25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਮਹਾਂ ਪੰਚਾਇਤ ਲਈ ਵੱਡਾ ਕਾਫ਼ਲਾ ਅੱਜ ਮੱਖੂ ਲਈ ਹੋਵੇਗਾ ਰਵਾਨਾ

ਗੋਇੰਦਵਾਲ ਸਾਹਿਬ, 24 ਨਵੰਬਰ (ਸਕੱਤਰ ਸਿੰਘ ਅਟਵਾਲ)– ਹੜ੍ਹ ਪੀੜਤ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੀ ਇਕ ਅਹਿਮ ਮੀਟਿੰਗ ਗੁਰਮੇਜ ਸਿੰਘ ਸਰਪੰਚ ਦੇ ਗ੍ਰਹਿ ਵਿਖੇ ਹੋਈ। ਇਸ ਮੀਟਿੰਗ ਵਿੱਚ 25 ਨਵੰਬਰ ਨੂੰ ਮੱਖੂ ਵਿਖੇ ਹੋਣ ਜਾ ਰਹੀ ਵਿਸ਼ਾਲ ਮਹਾਂ ਪੰਚਾਇਤ ਦੀਆਂ ਤਿਆਰੀਆਂ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ।

ਅਜੀਤ ਡੈਸਕ 25-11-2026
ਗੋਇੰਦਵਾਲ ਸਾਹਿਬ, 24 ਨਵੰਬਰ (ਸਕੱਤਰ ਸਿੰਘ ਅਟਵਾਲ)– ਹੜ੍ਹ ਪੀੜਤ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੀ ਇਕ ਅਹਿਮ ਮੀਟਿੰਗ ਗੁਰਮੇਜ ਸਿੰਘ ਸਰਪੰਚ ਦੇ ਗ੍ਰਹਿ ਵਿਖੇ ਹੋਈ। ਇਸ ਮੀਟਿੰਗ ਵਿੱਚ 25 ਨਵੰਬਰ ਨੂੰ ਮੱਖੂ ਵਿਖੇ ਹੋਣ ਜਾ ਰਹੀ ਵਿਸ਼ਾਲ ਮਹਾਂ ਪੰਚਾਇਤ ਦੀਆਂ ਤਿਆਰੀਆਂ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਆਗੂਆਂ ਨੇ ਕਿਹਾ ਕਿ ਹੜ੍ਹ ਪੀੜਤ ਕਿਸਾਨਾਂ ਦੇ ਮਸਲਿਆਂ ਅਤੇ ਹੱਕਾਂ ਸਬੰਧੀ ਆਵਾਜ਼ ਬੁਲੰਦ ਕਰਨ ਲਈ ਮੱਖੂ ਵਿਖੇ ਹੋਣ ਵਾਲੀ ਮਹਾਂ ਪੰਚਾਇਤ ਵਿਚ ਇਲਾਕੇ ਭਰ ਤੋਂ ਵੱਡੀ ਗਿਣਤੀ ਵਿੱਚ ਕਿਸਾਨ ਅਤੇ ਮਜ਼ਦੂਰ ਸ਼ਮੂਲੀਅਤ ਕਰਨਗੇ। ਇਸ ਸਬੰਧੀ ਪਿੰਡਾਂ ਵਿਚ ਲੋਕਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ ਅਤੇ ਕੱਲ੍ਹ ਇਕ ਵੱਡਾ ਕਾਫ਼ਲਾ ਮੱਖੂ ਲਈ ਰਵਾਨਾ ਹੋਵੇਗਾ। ਇਸ ਮੌਕੇ ਗੁਰਮੇਜ ਸਿੰਘ ਸਰਪੰਚ, ਜਸਵਿੰਦਰ ਸਿੰਘ ਪੰਜਾਬ ਆਗੂ, ਰਛਪਾਲ ਸਿੰਘ ਧੂੰਦਾ, ਬਾਬਾ ਫੂਲਾ ਸਿੰਘ ਜੀ, ਬਾਬਾ ਬਲਿਹਾਰ ਸਿੰਘ, ਦਲਜੀਤ ਸਿੰਘ ਵਿਰਕ, ਬਲਵੀਰ ਸਿੰਘ, ਬਾਪੂ ਵਰਿਆਮ ਸਿੰਘ, ਬਾਬਾ ਮਲਕੀਤ ਸਿੰਘ, ਮਨਜੀਤ ਸਿੰਘ, ਬੂਟਾ ਸਿੰਘ ਖੱਖ, ਸੁਖਦੇਵ ਸਿੰਘ ਝੰਡੇਰ ਅਤੇ ਇੰਦਰਜੀਤ ਸਿੰਘ ਸਮੇਤ ਹੋਰ ਆਗੂ ਹਾਜ਼ਰ ਸਨ।
ਪਿਛਲੀ ਖ਼ਬਰ ਸਹੁਰੇ ਪਰਿਵਾਰ ਵਲੋਂ ਮਾਰ ਦੇਣ ਦੀ ਨੀਅਤ ਨਾਲ ਕੀਤੇ ਫਾਇਰ, 7 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਨਿਸ਼ਾਨ-ਏ-ਸਿੱਖੀ ਇੰਟਰਨੈਸ਼ਨਲ ਸਕੂਲ ਖਡੂਰ ਸਾਹਿਬ ਵਿਖੇ ਦਸਵਾਂ ਸਾਲਾਨਾ ਇਨਾਮ ਵੰਡ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।