26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਸਤਿੰਦਰਜੀਤ ਛੱਜਲਵੱਡੀ ਦੀ ਅਗਵਾਈ ਹੇਠ ਕਈ ਪਰਿਵਾਰ ਆਮ ਆਦਮੀ ਪਾਰਟੀ ਵਿਚ ਹੋਏ ਸ਼ਾਮਿਲ

ਮੀਆਂਵਿੰਡ, 25 ਨਵੰਬਰ (ਗੁਰਪ੍ਰਤਾਪ ਸਿੰਘ ਸੰਧੂ)- ਆਮ ਆਦਮੀ ਪਾਰਟੀ ਨੂੰ ਹਲਕਾ ਬਾਬਾ ਬਕਾਲਾ ਸਾਹਿਬ ਵਿਚ ਉਸ ਸਮੇਂ ਵੱਡੀ ਮਜ਼ਬੂਤੀ ਮਿਲੀ, ਜਦੋਂ ਯੂਥ ਆਗੂ ਸਤਿੰਦਰਜੀਤ ਸਿੰਘ ਛੱਜਲਵੱਡੀ ਦੀ ਅਗਵਾਈ ਹੇਠ ਪਿੰਡ ਦਾਰਾਪੁਰ ਕੀੜੀਸ਼ਾਹੀ ਤੋਂ ਦਰਜਨ ਦੇ ਕਰੀਬ ਪਰਿਵਾਰਾਂ ਨੇ ਆਮ ਆਦਮੀ ਪਾਰਟੀ ਵਿਚ ਸ਼ਮੂਲੀਅਤ ਕੀਤੀ। ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਪਰਿਵਾਰਾਂ ਨੂੰ ਸਾਬਕਾ ਸਰਪੰਚ ਰਵੇਲ ਸਿੰਘ ਦਾਰਾਪੁਰ, ਪ੍ਰਧਾਨ ਸੁਖਵਿੰਦਰ ਕੌਰ ਅਤੇ ਅੰਗਰੇਜ ਸਿੰਘ ਵਲੋਂ ਛੱਜਲਵੱਡੀ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਲਈ ਪ੍ਰੇਰਿਆ ਗਿਆ ਸੀ।

ਅਜੀਤ ਡੈਸਕ 26-11-2026
ਮੀਆਂਵਿੰਡ, 25 ਨਵੰਬਰ (ਗੁਰਪ੍ਰਤਾਪ ਸਿੰਘ ਸੰਧੂ)- ਆਮ ਆਦਮੀ ਪਾਰਟੀ ਨੂੰ ਹਲਕਾ ਬਾਬਾ ਬਕਾਲਾ ਸਾਹਿਬ ਵਿਚ ਉਸ ਸਮੇਂ ਵੱਡੀ ਮਜ਼ਬੂਤੀ ਮਿਲੀ, ਜਦੋਂ ਯੂਥ ਆਗੂ ਸਤਿੰਦਰਜੀਤ ਸਿੰਘ ਛੱਜਲਵੱਡੀ ਦੀ ਅਗਵਾਈ ਹੇਠ ਪਿੰਡ ਦਾਰਾਪੁਰ ਕੀੜੀਸ਼ਾਹੀ ਤੋਂ ਦਰਜਨ ਦੇ ਕਰੀਬ ਪਰਿਵਾਰਾਂ ਨੇ ਆਮ ਆਦਮੀ ਪਾਰਟੀ ਵਿਚ ਸ਼ਮੂਲੀਅਤ ਕੀਤੀ। ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਪਰਿਵਾਰਾਂ ਨੂੰ ਸਾਬਕਾ ਸਰਪੰਚ ਰਵੇਲ ਸਿੰਘ ਦਾਰਾਪੁਰ, ਪ੍ਰਧਾਨ ਸੁਖਵਿੰਦਰ ਕੌਰ ਅਤੇ ਅੰਗਰੇਜ ਸਿੰਘ ਵਲੋਂ ਛੱਜਲਵੱਡੀ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਲਈ ਪ੍ਰੇਰਿਆ ਗਿਆ ਸੀ। ਇਸ ਮੌਕੇ ਸਤਿੰਦਰ ਨੇ ਕਿਹਾ ਕਿ ਸ਼ਾਮਿਲ ਹੋਏ ਪਰਿਵਾਰਾਂ ਨੂੰ ਪਾਰਟੀ ਵਿਚ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਇਸ ਮੌਕੇ ਛੱਜਲਵੱਡੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਲੋਕਪੱਖੀ ਨੀਤੀਆਂ, ਪੰਜਾਬ ਸਰਕਾਰ ਵਲੋਂ ਲੋਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਅਤੇ ਸਿੱਖਿਆ, ਸਿਹਤ, ਬਿਜਲੀ, ਰੁਜ਼ਗਾਰ ਤੇ ਪਿੰਡਾਂ ਦੇ ਵਿਕਾਸ ਨੂੰ ਲੈ ਕੇ ਕੀਤੀਆਂ ਜਾ ਰਹੀਆਂ ਪਹਿਲਕਦਮੀਆਂ ਤੋਂ ਪ੍ਰਭਾਵਿਤ ਹੋ ਕੇ ਲੋਕ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਆਮ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਸਮਝਣ ਅਤੇ ਉਨ੍ਹਾਂ ਦੇ ਹੱਲ ਲਈ ਲੋਕਾਂ ਤੱਕ ਪਹੁੰਚ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਪੰਜਾਬ ਸਰਕਾਰ ਦੀਆਂ ਨੀਤੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਿੱਖਿਆ ਖੇਤਰ ਵਿਚ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਸੁਧਾਰਨ, ਸਕੂਲਾਂ ਵਿੱਚ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਉਣ, ਅਧਿਆਪਕਾਂ ਦੀ ਸਿਖਲਾਈ ਅਤੇ ਵਿਦਿਆਰਥੀਆਂ ਨੂੰ ਗੁਣਵੱਤਾ ਵਾਲੀ ਸਿੱਖਿਆ ਦੇਣ ਲਈ ਵੱਖ-ਵੱਖ ਉਪਰਾਲੇ ਕੀਤੇ ਜਾ ਰਹੇ ਹਨ। ਸਿਹਤ ਸੇਵਾਵਾਂ ਦੇ ਖੇਤਰ ਵਿਚ ਆਮ ਆਦਮੀ ਕਲੀਨਿਕਾਂ ਰਾਹੀਂ ਲੋਕਾਂ ਨੂੰ ਮੁੱਢਲੀਆਂ ਸਿਹਤ ਸਹੂਲਤਾਂ, ਡਾਕਟਰੀ ਜਾਂਚ, ਦਵਾਈਆਂ ਅਤੇ ਲੋੜੀਂਦੇ ਟੈਸਟਾਂ ਦੀ ਸਹੂਲਤ ਦੇਣ ਦੀ ਪਹਿਲਕਦਮੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦਾ ਮੁੱਖ ਉਦੇਸ਼ ਲੋਕਾਂ ਦੀ ਸੇਵਾ ਕਰਨਾ, ਇਲਾਕੇ ਦੇ ਵਿਕਾਸ ਕਾਰਜਾਂ ਨੂੰ ਅੱਗੇ ਵਧਾਉਣਾ ਅਤੇ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨਾ ਹੈ।
ਪਿਛਲੀ ਖ਼ਬਰ ਅਜੇ ਗਾਂਧੀ ਤਰਨ ਤਾਰਨ ਨਵੇਂ ਐੱਸ.ਐੱਸ.ਪੀ. ਨਿਯੁਕਤ ਅਗਲੀ ਖ਼ਬਰ ਅਕਾਲੀ ਦਲ ਅਤੇ ਭਾਜਪਾ ਗੱਠਜੋੜ ਹੋਣ ’ਤੇ ਕੰਚਨਪ੍ਰੀਤ ਕੌਰ ਦੀ ਅਗਵਾਈ ’ਚ ਅਕਾਲੀ ਵਰਕਰਾਂ ਖੁਸ਼ੀ ਵਿਚ ਵੰਡੇ ਲੱਡੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।