ਆਮ ਆਦਮੀ ਪਾਰਟੀ ਦੀ ਸਰਕਾਰ ਨੇ ਮੋਗਾ ਰੈਲੀ ਵਿਚ ਰੱਜ ਕੇ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਕੀਤੀ - ਔਲਖ, ਲਾਹੋਰੀਆ
ਗੋਇੰਦਵਾਲ ਸਾਹਿਬ, 26 ਨਵੰਬਰ (ਸਕੱਤਰ ਸਿੰਘ ਅਟਵਾਲ)-ਸ਼ੋ੍ਮਣੀ ਅਕਾਲੀ ਦਲ ਦੇ ਸੂਬਾ ਮੀਤ ਪ੍ਰਧਾਨ ਕੁਲਦੀਪ ਸਿੰਘ ਔਲਖ ਅਤੇ ਜਰਨਲ ਕੌਸਲ ਦੇ ਮੈਂਬਰ ਕੁਲਦੀਪ ਸਿੰਘ ਲਾਹੋਰੀਆ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਨੀਤੀਆਂ ’ਤੇ ਤਿੱਖੇ ਸਵਾਲ ਚੁੱਕਦਿਆਂ ਕਿਹਾ ਕਿ ਪੰਜਾਬ ਦੇ ਵੋਟਰ ‘ਆਪ’ ਪਾਰਟੀ ਦੇ ਝਾੜੂ ਦਾ ਤੀਲਾ-ਤੀਲਾ ਖਿਲਾਰਨ ਲਈ ਤਿਆਰ-ਬਰ-ਤਿਆਰ ਹਨ। ਆਮ ਆਦਮੀ ਪਾਰਟੀ ਨੇ ਆਪਣੀ ਮੋਗਾ ਰੈਲੀ ਵਿਚ ਸਰਕਾਰੀ ਮਸ਼ੀਨਰੀ ਦੀ ਰੱਜ ਕੇ ਦੁਰਵਰਤੋ ਕੀਤੀ ਗਈ ਹੈ।
ਮ
ਮੀਤ ਪ੍ਰਧਾਨ ਕੁਲਦੀਪ ਸਿੰਘ ਔਲਖ, ਸਰਕਲ ਪ੍ਰਧਾਨ ਕੁਲਦੀਪ ਸਿੰਘ ਲਾਹੌਰੀਆ
27-11-2026
ਗੋਇੰਦਵਾਲ ਸਾਹਿਬ, 26 ਨਵੰਬਰ (ਸਕੱਤਰ ਸਿੰਘ ਅਟਵਾਲ)-ਸ਼ੋ੍ਮਣੀ ਅਕਾਲੀ ਦਲ ਦੇ ਸੂਬਾ ਮੀਤ ਪ੍ਰਧਾਨ ਕੁਲਦੀਪ ਸਿੰਘ ਔਲਖ ਅਤੇ ਜਰਨਲ ਕੌਸਲ ਦੇ ਮੈਂਬਰ ਕੁਲਦੀਪ ਸਿੰਘ ਲਾਹੋਰੀਆ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਨੀਤੀਆਂ ’ਤੇ ਤਿੱਖੇ ਸਵਾਲ ਚੁੱਕਦਿਆਂ ਕਿਹਾ ਕਿ ਪੰਜਾਬ ਦੇ ਵੋਟਰ ‘ਆਪ’ ਪਾਰਟੀ ਦੇ ਝਾੜੂ ਦਾ ਤੀਲਾ-ਤੀਲਾ ਖਿਲਾਰਨ ਲਈ ਤਿਆਰ-ਬਰ-ਤਿਆਰ ਹਨ। ਆਮ ਆਦਮੀ ਪਾਰਟੀ ਨੇ ਆਪਣੀ ਮੋਗਾ ਰੈਲੀ ਵਿਚ ਸਰਕਾਰੀ ਮਸ਼ੀਨਰੀ ਦੀ ਰੱਜ ਕੇ ਦੁਰਵਰਤੋ ਕੀਤੀ ਗਈ ਹੈ। ਇਸ ਸਿਆਸੀ ਰੈਲੀ ਵਿਚ ਪਾਰਟੀ ਨੇ 2900 ਦੇ ਕਰੀਬ ਸਰਕਾਰੀ ਬੱਸਾਂ ਦੀ ਰੱਜ ਕੇ ਦੁਰਵਰਤੋਂ ਕਰਨ ਦੇ ਬਾਵਜੂਦ ਰੈਲੀ ਅਸਫਲ ਰਹੀ ਹੈ। ਇਹ ਰੈਲੀ ਸਰਕਾਰੀ ਖਰਚ ’ਤੇ ਕਰਕੇ ਪੰਜਾਬ ਉਪਰ ਬਹੁਤ ਵੱਡਾ ਬੋਝ ਪਾਇਆ ਹੈ ਉਨ੍ਹਾਂ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕੀਤੇ ਵੱਡੇ-ਵੱਡੇ ਵਾਅਦਿਆਂ ਅਤੇ ਸੱਤਾ ਵਿਚ ਆਉਣ ਤੋਂ ਬਾਅਦ ਸਰਕਾਰ ਦੀ ਕਾਰਗੁਜ਼ਾਰੀ ਵਿਚਕਾਰ ਵੱਡਾ ਫ਼ਰਕ ਨਜ਼ਰ ਆ ਰਿਹਾ ਹੈ। ਨਸ਼ਿਆਂ ਦਾ ਖਾਤਮਾ, ਨੌਜਵਾਨਾਂ ਨੂੰ ਰੁਜ਼ਗਾਰ, ਭ੍ਰਿਸ਼ਟਾਚਾਰ ’ਤੇ ਰੋਕ ਅਤੇ ਕਿਸਾਨਾਂ ਤੇ ਮਜ਼ਦੂਰਾਂ ਦੀ ਆਰਥਿਕ ਹਾਲਤ ਸੁਧਾਰਨ ਵਰਗੇ ਮੁੱਦਿਆਂ ’ਤੇ ਸਰਕਾਰ ਨੂੰ ਲੋਕਾਂ ਦੇ ਸਵਾਲਾਂ ਦਾ ਜਵਾਬ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਿਰਫ਼ ਇਸ਼ਤਿਹਾਰਾਂ ਅਤੇ ਪ੍ਰਚਾਰ ਰਾਹੀਂ ਪ੍ਰਾਪਤੀਆਂ ਗਿਣਾਉਣ ਨਾਲ ਲੋਕਾਂ ਦੀਆਂ ਸਮੱਸਿਆਵਾਂ ਹੱਲ ਨਹੀਂ ਹੋਣੀਆਂ। ‘ਆਪ’ ਦੀ ਅੰਦਰੂਨੀ ਸਿਆਸਤ ਵੀ ਸਵਾਲਾਂ ਦੇ ਘੇਰੇ ਵਿਚ ਹੈ। ਪਾਰਟੀ ਦੇ ਤਿੰਨ ਵਿਧਾਇਕਾਂ ਵੱਲੋਂ ਪਾਰਟੀ ਛੱਡਣ ਦੀਆਂ ਘਟਨਾਵਾਂ ਨੇ ਸਿਆਸੀ ਹਲਕਿਆਂ ਵਿਚ ਚਰਚਾ ਛੇੜ ਦਿੱਤੀ ਹੈ। ਜਦੋਂ ਪਾਰਟੀ ਦੇ ਆਪਣੇ ਚੁਣੇ ਹੋਏ ਵਿਧਾਇਕ ਹੀ ਸਾਥ ਛੱਡ ਰਹੇ ਹਨ ਤਾਂ ਮੁੱਖ ਮੰਤਰੀ ਨੂੰ ਆਪਣੀ ਲੀਡਰਸ਼ਿਪ ਅਤੇ ਕਾਰਗੁਜ਼ਾਰੀ ਬਾਰੇ ਗੰਭੀਰਤਾ ਨਾਲ ਆਤਮ-ਮੰਥਨ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਆਪਣੇ ਹੀ ਵਿਧਾਇਕਾਂ ਦਾ ਭਰੋਸਾ ਗੁਆ ਬੈਠੇ ਹਨ। ਸ਼ੋ੍ਮਣੀ ਅਕਾਲੀ ਦਲ ਵਲੋਂ 2027 ਦੀਆਂ ਚੋਣਾਂ ਨੂੰ ਧਿਆਨ ਵਿਚ ਰੱਖਦਿਆਂ ਪਿੰਡਾਂ ਅਤੇ ਸ਼ਹਿਰਾਂ ਵਿਚ ਮੀਟਿੰਗਾਂ ਕਰਕੇ ਪਾਰਟੀ ਦੀਆਂ ਇਕਾਈਆਂ ਮਜ਼ਬੂਤ ਕੀਤੀਆਂ ਗਈਆਂ ਹਨ ਅਤੇ ਵਰਕਰਾਂ ਨੂੰ ਲੋਕਾਂ ਦੇ ਮਸਲਿਆਂ ਨਾਲ ਜੋੜ ਕੇ ਜਥੇਬੰਦਕ ਸਰਗਰਮੀਆਂ ਹੋਰ ਤੇਜ਼ ਕੀਤੀਆਂ ਜਾ ਰਹੀਆਂ।