ਸੁਪਰੀਮ ਕੋਰਟ ਵਲੋਂ ਰਾਹੁਲ ਗਾਂਧੀ ਖ਼ਿਲਾਫ਼ ਸੀ.ਬੀ.ਆਈ. ਤੇ ਈ.ਡੀ. ਜਾਂਚ ਦੇ ਹੁਕਮ ਰੱਦ ਕਰਨਾ ਸੱਚਾਈ ਦੀ ਵੱਡੀ ਜਿੱਤ - ਰਮਨਜੀਤ ਸਿੰਘ ਸਿੱਕੀ
ਚੋਹਲਾ ਸਾਹਿਬ, 26 ਨਵੰਬਰ (ਬਲਵਿੰਦਰ ਸਿੰਘ)-ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਸਾਬਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ ਨੇ ਰਾਹੁਲ ਗਾਂਧੀ ਦੇ ਹੱਕ ਵਿਚ ਸੁਪਰੀਮ ਕੋਰਟ ਵਲੋਂ ਆਏ ਫ਼ੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਇਹ ਸੱਚਾਈ, ਨਿਆਂ ਅਤੇ ਲੋਕਤੰਤਰੀ ਕਦਰਾਂ-ਕੀਮਤਾਂ ਦੀ ਵੱਡੀ ਜਿੱਤ ਹੈ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਇਕ ਸੱਚੇ-ਸੁੱਚੇ, ਨਿਡਰ, ਇਮਾਨਦਾਰ ਅਤੇ ਦੇਸ਼ ਨੂੰ ਸਮਰਪਿਤ ਆਗੂ ਹਨ ।
ਅਜੀਤ ਡੈਸਕ
27-11-2026