ਅਕਾਲੀ ਦਲ-ਭਾਜਪਾ ਗੱਠਜੋੜ ਪੰਜਾਬ ਦੇ ਸਰਬਪੱਖੀ ਵਿਕਾਸ ਲਈ ਸਾਬਤ ਹੋਵੇਗਾ ਲਾਹੇਵੰਦ - ਮਨਜਿੰਦਰ ਸਿੰਘ ਐਮਾ
ਝਬਾਲ, 26 ਨਵੰਬਰ (ਸੁਖਦੇਵ ਸਿੰਘ)– ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਗੱਠਜੋੜ ਦਾ ਸਵਾਗਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਕੌਂਸਲ ਮੈਂਬਰ ਮਨਜਿੰਦਰ ਸਿੰਘ ਐਮਾ ਨੇ ਕਿਹਾ ਕਿ ਦੋਵਾਂ ਪਾਰਟੀਆਂ ਦਾ ਇਹ ਗੱਠਜੋੜ ਪੰਜਾਬ ਦੀ ਸਿਆਸਤ ਵਿਚ ਨਵੀਂ ਦਿਸ਼ਾ ਤੈਅ ਕਰੇਗਾ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਇਹ ਗੱਠਜੋੜ ਲੋਕਾਂ ਦੇ ਸਹਿਯੋਗ ਅਤੇ ਸਮਰਥਨ ਨਾਲ ਸ਼ਾਨਦਾਰ ਜਿੱਤ ਪ੍ਰਾਪਤ ਕਰਕੇ ਪੰਜਾਬ ਵਿਚ ਆਪਣੀ ਸਰਕਾਰ ਬਣਾਏਗਾ।
ਸੂਬਾ ਕੌਂਸਲ ਮੈਂਬਰ ਮਨਜਿੰਦਰ ਸਿੰਘ ਐਮਾ
27-11-2026