28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਜਵਾਹਰ ਨਵੋਦਿਆ ਵਿਦਿਆਲਿਆ ਪ੍ਰੀਖਿਆ ਅੱਜ 12 ਪ੍ਰੀਖਿਆ ਕੇਂਦਰਾਂ ’ਚ 3381 ਵਿਦਿਆਰਥੀ ਬੈਠਣਗੇ

ਤਰਨ ਤਾਰਨ, 27 ਨਵੰਬਰ (ਇਕਬਾਲ ਸਿੰਘ ਸੋਢੀ)- ਡਿਪਟੀ ਕਮਿਸ਼ਨਰ ਡਾ. ਨਿਰਮਲ ਓਸੇਪਚਨ ਦੇ ਦਿਸ਼ਾ- ਨਿਰਦੇਸ਼ਾਂ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਰਾਜੇਸ਼ ਸ਼ਰਮਾ ਸਟੇਟ ਐਵਾਰਡੀ ਦੀ ਅਗਵਾਈ ਹੇਠ ਜਵਾਹਰ ਨਵੋਦਿਆ ਵਿਦਿਆਲਿਆ ਵਿਚ ਛੇਵੀਂ ਜਮਾਤ ਦੇ ਦਾਖ਼ਲੇ ਲਈ ਕਰਵਾਈ ਜਾ ਰਹੀ ਮੁਕਾਬਲੇ ਦੀ ਪ੍ਰੀਖਿਆ ਸ਼ਨੀਵਾਰ 28 ਨਵੰਬਰ ਨੂੰ ਜ਼ਿਲ੍ਹੇ ਦੇ 12 ਪ੍ਰੀਖਿਆ ਕੇਂਦਰਾਂ ‘ਤੇ ਲਈ ਜਾਵੇਗੀ।

ਅਜੀਤ ਡੈਸਕ 28-11-2026
ਤਰਨ ਤਾਰਨ, 27 ਨਵੰਬਰ (ਇਕਬਾਲ ਸਿੰਘ ਸੋਢੀ)- ਡਿਪਟੀ ਕਮਿਸ਼ਨਰ ਡਾ. ਨਿਰਮਲ ਓਸੇਪਚਨ ਦੇ ਦਿਸ਼ਾ- ਨਿਰਦੇਸ਼ਾਂ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਰਾਜੇਸ਼ ਸ਼ਰਮਾ ਸਟੇਟ ਐਵਾਰਡੀ ਦੀ ਅਗਵਾਈ ਹੇਠ ਜਵਾਹਰ ਨਵੋਦਿਆ ਵਿਦਿਆਲਿਆ ਵਿਚ ਛੇਵੀਂ ਜਮਾਤ ਦੇ ਦਾਖ਼ਲੇ ਲਈ ਕਰਵਾਈ ਜਾ ਰਹੀ ਮੁਕਾਬਲੇ ਦੀ ਪ੍ਰੀਖਿਆ ਸ਼ਨੀਵਾਰ 28 ਨਵੰਬਰ ਨੂੰ ਜ਼ਿਲ੍ਹੇ ਦੇ 12 ਪ੍ਰੀਖਿਆ ਕੇਂਦਰਾਂ ‘ਤੇ ਲਈ ਜਾਵੇਗੀ। ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਮੰਗਤ ਸਿੰਘ ਨੇ ਦੱਸਿਆ ਕਿ ਪ੍ਰੀਖਿਆ ਸੰਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਇਸ ਪ੍ਰੀਖਿਆ ਵਿਚ ਕੁੱਲ 3381 ਵਿਦਿਆਰਥੀ ਭਾਗ ਲੈਣਗੇ। ਪ੍ਰੀਖਿਆ ਦਾ ਸਮਾਂ ਸਵੇਰੇ 11:30 ਵਜੇ ਤੋਂ ਦੁਪਹਿਰ 1:30 ਵਜੇ ਤੱਕ ਹੋਵੇਗਾ। ਉਨ੍ਹਾਂ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਪ੍ਰੀਖਿਆ ਦੇਣ ਲਈ ਆਪਣਾ ਰੋਲ ਨੰਬਰ ਅਤੇ ਆਧਾਰ ਕਾਰਡ ਲੈ ਕੇ ਪ੍ਰੀਖਿਆ ਸਥਾਨ ਤੇ ਸਮੇਂ ਸਿਰ ਪਹੁੰਚਣ। ਇਸ ਮੌਕੇ ਡੀਲਿੰਗ ਇਕਬਾਲ ਸਿੰਘ, ਸੁਪਰਡੈਂਟ ਸਰਬਜੀਤ ਸਿੰਘ, ਜਵਾਹਰ ਨਵੋਦਿਆ ਵਿਦਿਆਲਿਆ ਪ੍ਰਿੰਸੀਪਲ ਰਵਿੰਦਰ ਕੁਮਾਰ, ਵਾਈਸ ਪ੍ਰਿੰਸੀਪਲ ਹੇਮੰਤ ਸ਼ਰਮਾ, ਵਿਪਨ ਕੁਮਾਰ ਸੈਨ, ਓ.ਐਸ. ਤੋਂ ਇਲਾਵਾ ਵਰੁਣ ਰੰਧਾਵਾ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
ਪਿਛਲੀ ਖ਼ਬਰ ਮਾਈ ਭਾਗੋ ਲਾਅ ਕਾਲਜ ਉਸਮਾਂ ਵਿਖੇ ਵਿਦਿਆਰਥਣਾਂ ਨੂੰ ਸਵੈ-ਗਣਨਾ ਮੁਹਿੰਮ ਸੰਬੰਧੀ ਕੀਤਾ ਗਿਆ ਜਾਗਰੂਕ ਅਗਲੀ ਖ਼ਬਰ ਜ਼ਿਲ੍ਹਾ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਸਮੇਤ 7 ਵਿਅਕਤੀ ਗ੍ਰਿਫ਼ਤਾਰ - ਐੱਸ.ਐੱਸ.ਪੀ. ਗਾਂਧੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।