28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਮਾਈ ਭਾਗੋ ਲਾਅ ਕਾਲਜ ਉਸਮਾਂ ਵਿਖੇ ਵਿਦਿਆਰਥਣਾਂ ਨੂੰ ਸਵੈ-ਗਣਨਾ ਮੁਹਿੰਮ ਸੰਬੰਧੀ ਕੀਤਾ ਗਿਆ ਜਾਗਰੂਕ

ਤਰਨ ਤਾਰਨ, 27 ਨਵੰਬਰ (ਹਰਿੰਦਰ ਸਿੰਘ)–ਮਾਈ ਭਾਗੋ ਲਾਅ ਕਾਲਜ ਉਸਮਾਂ (ਲੜਕੀਆਂ) ਵਿਖੇ ਸਵੈ-ਗਣਨਾ ਮੁਹਿੰਮ ਤਹਿਤ ਵਿਦਿਆਰਥਣਾਂ ਦੀ ਸਵੈ-ਗਣਨਾ ਕਰਵਾਈ ਗਈ। ਇਸ ਮੌਕੇ ਵਿਦਿਆਰਥਣਾਂ ਨੂੰ ਸਵੈ-ਗਣਨਾ ਦੀ ਪ੍ਰਕਿਰਿਆ, ਇਸ ਦੇ ਮਹੱਤਵ ਤੇ ਇਸ ਨੂੰ ਸਹੀ ਢੰਗ ਨਾਲ ਪੂਰਾ ਕਰਨ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।

ਅਜੀਤ ਡੈਸਕ 28-11-2026
ਤਰਨ ਤਾਰਨ, 27 ਨਵੰਬਰ (ਹਰਿੰਦਰ ਸਿੰਘ)–ਮਾਈ ਭਾਗੋ ਲਾਅ ਕਾਲਜ ਉਸਮਾਂ (ਲੜਕੀਆਂ) ਵਿਖੇ ਸਵੈ-ਗਣਨਾ ਮੁਹਿੰਮ ਤਹਿਤ ਵਿਦਿਆਰਥਣਾਂ ਦੀ ਸਵੈ-ਗਣਨਾ ਕਰਵਾਈ ਗਈ। ਇਸ ਮੌਕੇ ਵਿਦਿਆਰਥਣਾਂ ਨੂੰ ਸਵੈ-ਗਣਨਾ ਦੀ ਪ੍ਰਕਿਰਿਆ, ਇਸ ਦੇ ਮਹੱਤਵ ਤੇ ਇਸ ਨੂੰ ਸਹੀ ਢੰਗ ਨਾਲ ਪੂਰਾ ਕਰਨ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਜਾਗਰੂਕਤਾ ਪ੍ਰੋਗਰਾਮ ਦੌਰਾਨ ਬੀਰਿੰਦਰ ਸਿੰਘ ਲਹਿਰੀ ਜ਼ਿਲ੍ਹਾ ਸਹਾਇਕ ਨੋਡਲ ਇੰਚਾਰਜ ਸਵੈ-ਗਣਨਾ ਤਰਨ ਤਾਰਨ ਤੇ ਪ੍ਰੇਮ ਸਿੰਘ, ਸਹਾਇਕ ਜ਼ਿਲ੍ਹਾ ਨੋਡਲ ਇੰਚਾਰਜ ਸਵੈ-ਗਣਨਾ ਤਰਨ ਤਾਰਨ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਉਨ੍ਹਾਂ ਨੇ ਵਿਦਿਆਰਥਣਾਂ ਨੂੰ ਸਵੈ-ਗਣਨਾ ਮੁਹਿੰਮ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਮੁਹਿੰਮ ਦਾ ਮੁੱਖ ਉਦੇਸ਼ ਲੋਕਾਂ ਨੂੰ ਆਪਣੀ ਜਾਣਕਾਰੀ ਖੁਦ ਦਰਜ ਕਰਨ ਲਈ ਜਾਗਰੂਕ ਅਤੇ ਉਤਸ਼ਾਹਿਤ ਕਰਨਾ ਹੈ। ਉਨ੍ਹਾਂ ਨੇ ਵਿਦਿਆਰਥਣਾਂ ਨੂੰ ਸਵੈ ਗਣਨਾ ਦੌਰਾਨ ਪੁੱਛੇ ਜਾਣ ਵਾਲੇ 40 ਸਵਾਲਾਂ ਬਾਰੇ ਵਿਸਥਾਰ ਨਾਲ ਸਮਝਾਇਆ ਤੇ ਹਰੇਕ ਸਵਾਲ ਦਾ ਸਹੀ ਤੇ ਪੂਰੀ ਜਾਣਕਾਰੀ ਨਾਲ ਜਵਾਬ ਭਰਨ ਦੀ ਵਿਧੀ ਬਾਰੇ ਜਾਣੂ ਕਰਵਾਇਆ। ਉਨ੍ਹਾਂ ਦੱਸਿਆ ਕਿ ਸਵੈ-ਗਣਨਾ ਮੁਹਿੰਮ 16 ਨਵੰਬਰ ਤੋਂ ਸ਼ੁਰੂ ਹੋ ਚੁੱਕੀ ਹੈ ਤੇ 30 ਨਵੰਬਰ ਤੱਕ ਜਾਰੀ ਰਹੇਗੀ। ਇਸ ਮੌਕੇ ਕਾਲਜ ਦੇ ਡਾਇਰੈਕਟਰ ਵਰਿੰਦਰ ਸਿੰਘ ਅਤੇ ਪ੍ਰਿੰਸੀਪਲ ਵਿਮੀ ਨੇ ਵੀ ਵਿਦਿਆਰਥਣਾਂ ਨੂੰ ਸੰਬੋਧਨ ਕਰਦਿਆਂ ਸਵੈ-ਗਣਨਾ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ। ਅੰਤ ਵਿਚ ਕਾਲਜ ਪ੍ਰਬੰਧਕਾਂ ਵੱਲੋਂ ਸਵੈ-ਗਣਨਾ ਮੁਹਿੰਮ ਸਬੰਧੀ ਜਾਣਕਾਰੀ ਦੇਣ ਲਈ ਪਹੁੰਚੇ ਅਧਿਕਾਰੀਆਂ ਦਾ ਧੰਨਵਾਦ ਕੀਤਾ ਗਿਆ।
ਪਿਛਲੀ ਖ਼ਬਰ ਝਬਾਲ ਵਿਖੇ ਵਿਆਹ ਸਮਾਗਮ ਵਿਚ ਨੱਚ ਰਹੇ ਲਾੜੇ ਦੇ ਭਰਾ ਦੇ ਅਚਾਨਕ ਵੱਜੀ ਗੋਲੀ, ਗੰਭੀਰ ਜ਼ਖ਼ਮੀ ਅਗਲੀ ਖ਼ਬਰ ਜਵਾਹਰ ਨਵੋਦਿਆ ਵਿਦਿਆਲਿਆ ਪ੍ਰੀਖਿਆ ਅੱਜ 12 ਪ੍ਰੀਖਿਆ ਕੇਂਦਰਾਂ ’ਚ 3381 ਵਿਦਿਆਰਥੀ ਬੈਠਣਗੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।