ਪੁਰਾਣੀ ਪੈਨਸ਼ਨ ਦੀ ਬਹਾਲੀ ਲਈ 29 ਨਵੰਬਰ ਨੂੰ ਅਮਨ ਅਰੋੜਾ ਦੀ ਰਿਹਾਇਸ਼ ਅੱਗੇ ਹੋਵੇਗੀ ਵਿਸ਼ਾਲ ਰੋਸ ਰੈਲੀ
ਤਰਨ ਤਾਰਨ, 27 ਨਵੰਬਰ (ਇਕਬਾਲ ਸਿੰਘ ਸੋਢੀ)-ਪੁਰਾਣੀ ਪੈਨਸ਼ਨ ਬਹਾਲੀ ਸਾਂਝਾ ਮੰਚ ਪੰਜਾਬ ਵਲੋਂ ਪੁਰਾਣੀ ਪੈਨਸ਼ਨ ਸਕੀਮ ਦੀ ਮੁਕੰਮਲ ਬਹਾਲੀ ਦੀ ਮੰਗ ਨੂੰ ਲੈ ਕੇ ਮਿਤੀ 29 ਨਵੰਬਰ 2026 ਦਿਨ ਐਤਵਾਰ ਨੂੰ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਦੀ ਸੁਨਾਮ ਸਥਿਤ ਰਿਹਾਇਸ਼ ਦੇ ਬਾਹਰ ਇਕ ਵਿਸ਼ਾਲ ਰੋਸ ਰੈਲੀ ਕੀਤੀ ਜਾ ਰਹੀ ਹੈ। ਇਸ ਰੈਲੀ ਵਿਚ ਪੰਜਾਬ ਦੇ ਵੱਖ-ਵੱਖ ਵਿਭਾਗਾਂ ਨਾਲ ਸੰਬੰਧਿਤ ਸਾਲ 2004 ਤੋਂ ਬਾਅਦ ਭਰਤੀ ਹੋਏ ਮੁਲਾਜ਼ਮ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨਗੇ।
ਜਾਣਕਾਰੀ ਦਿੰਦੇ ਹੋਏ ਪੁਰਾਣੀ ਪੈਨਸ਼ਨ ਬਹਾਲੀ ਸਾਂਝਾ ਮੰਚ ਪੰਜਾਬ ਦੇ ਆਗੂ। ਤਸਵੀਰ: ਲਵਲੀ
28-11-2026