27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਸਾਲਾਨਾ ਸਮਾਗਮ ਦੌਰਾਨ ਵਿਧਾਇਕ ਸਰਵਨ ਸਿੰਘ ਧੁੰਨ ਨੇ ਹੋਣਹਾਰ ਵਿਦਿਆਰਥੀਆਂ ਦਾ ਕੀਤਾ ਸਨਮਾਨ

ਭਿੱਖੀਵਿੰਡ, 27 ਨਵੰਬਰ (ਬੌਬੀ)– ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਸਵਰਨ ਸਿੰਘ ਧੁੰਨ ਨੇ ਆਸਲ ਉਤਾਰ ਵਿਖੇ ਸਥਿਤ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਦੇ ਸਾਲਾਨਾ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕੀਤੀ। ਇਸ ਮੌਕੇਸਵਰਨ ਸਿੰਘ ਧੁੰਨ ਨੇ ਵਿਦਿਆਰਥੀਆਂ ਵਲੋਂ ਸਿੱਖਿਆ ਦੇ ਖੇਤਰ ਵਿਚ ਮਿਹਨਤ ਅਤੇ ਸਮਰਪਣ ਸਦਕਾ ਹਾਸਲ ਕੀਤੀਆਂ ਪ੍ਰਾਪਤੀਆਂ ਦੀ ਭਰਪੂਰ ਸ਼ਲਾਘਾ ਕਰਦਿਆਂ ਹੋਣਹਾਰ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕਰਕੇ ਸਨਮਾਨਿਤ ਕੀਤਾ।

ਅਜੀਤ ਡੈਸਕ 28-11-2026
ਭਿੱਖੀਵਿੰਡ, 27 ਨਵੰਬਰ (ਬੌਬੀ)– ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਸਵਰਨ ਸਿੰਘ ਧੁੰਨ ਨੇ ਆਸਲ ਉਤਾਰ ਵਿਖੇ ਸਥਿਤ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਦੇ ਸਾਲਾਨਾ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕੀਤੀ। ਇਸ ਮੌਕੇਸਵਰਨ ਸਿੰਘ ਧੁੰਨ ਨੇ ਵਿਦਿਆਰਥੀਆਂ ਵਲੋਂ ਸਿੱਖਿਆ ਦੇ ਖੇਤਰ ਵਿਚ ਮਿਹਨਤ ਅਤੇ ਸਮਰਪਣ ਸਦਕਾ ਹਾਸਲ ਕੀਤੀਆਂ ਪ੍ਰਾਪਤੀਆਂ ਦੀ ਭਰਪੂਰ ਸ਼ਲਾਘਾ ਕਰਦਿਆਂ ਹੋਣਹਾਰ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕਰਕੇ ਸਨਮਾਨਿਤ ਕੀਤਾ। ਵਿਧਾਇਕ ਧੁੰਨ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਸਿੱਖਿਆ ਮਨੁੱਖੀ ਜੀਵਨ ਨੂੰ ਸਹੀ ਦਿਸ਼ਾ ਦੇਣ ਦੇ ਨਾਲ-ਨਾਲ ਸਮਾਜ ਤੇ ਦੇਸ਼ ਦੀ ਤਰੱਕੀ ਦਾ ਮਜ਼ਬੂਤ ਆਧਾਰ ਵੀ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀ ਦੇਸ਼ ਦਾ ਭਵਿੱਖ ਤੇ ਸਮਾਜ ਦੀ ਅਨਮੋਲ ਪੂੰਜੀ ਹਨ। ਉਨ੍ਹਾਂ ਹੋਣਹਾਰ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਅਤੇ ਜੀਵਨ ਦੀਆਂ ਆਉਣ ਵਾਲੀਆਂ ਪ੍ਰਾਪਤੀਆਂ ਲਈ ਸ਼ੁਭਕਾਮਨਾਵਾਂ ਵੀ ਭੇਂਟ ਕੀਤੀਆਂ।
ਪਿਛਲੀ ਖ਼ਬਰ ਰਵਿੰਦਰਾ ਸਕੂਲ ਪੰਜਵੜ ਵਲੋਂ ਵਿਦਿਆਰਥੀਆਂ ਨੂੰ ਬੰਗਲੌਰ ਵਿਖੇ ਸਟੱਡੀ ਟੂਰ ਕਰਵਾਇਆ ਅਗਲੀ ਖ਼ਬਰ ਸਹਿਕਾਰੀ ਖੇਤੀਬਾੜੀ ਕਰਮਚਾਰੀ ਯੂਨੀਅਨ ਜ਼ਿਲ੍ਹਾ ਤਰਨ ਤਾਰਨ ਵਲੋਂ ਡਿਪਟੀ ਰਜਿਸਟਰਾਰ ਦਾ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।