27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਰਵਿੰਦਰਾ ਸਕੂਲ ਪੰਜਵੜ ਵਲੋਂ ਵਿਦਿਆਰਥੀਆਂ ਨੂੰ ਬੰਗਲੌਰ ਵਿਖੇ ਸਟੱਡੀ ਟੂਰ ਕਰਵਾਇਆ

ਝਬਾਲ, 27 ਨਵੰਬਰ (ਸਰਬਜੀਤ ਸਿੰਘ)- ਇਲਾਕੇ ਦੀ ਪ੍ਰਸਿੱਧ ਨਾਮਵਰ ਵਿਦਿਕ ਸੰਸਥਾ ਰਵਿੰਦਰਾ ਇੰਟਰਨੈਸ਼ਨਲ ਪਬਲਿਕ ਸਕੂਲ ਪੰਜਵੜ ਵਲੋਂ ਅੱਠਵੀਂ, ਨੌਵੀਂ ਅਤੇ ਦਸਵੀਂ ਦੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ, ਵਿਗਿਆਨਕ ਸੋਚ ਅਤੇ ਗਿਆਨ ਵਿਚ ਵਾਧਾ ਕਰਨ ਦੇ ਮਕਸਦ ਨਾਲ ਵਿਸ਼ੇਸ਼ ਸਟੱਡੀ ਟੂਰ ਕਰਵਾਇਆ ਗਿਆ। ਇਸ ਟੂਰ ਦੌਰਾਨ ਵਿਦਿਆਰਥੀਆਂ ਨੂੰ ਬੰਗਲੌਰ ਵਿਖੇ ਸਥਿਤ ਇਸਰੋ ਦੇ ਯੂ.

ਰਵਿੰਦਰਾ ਇੰਟਰਨੈਸ਼ਨਲ ਪਬਲਿਕ ਸਕੂਲ ਪੰਜਵੜ ਦੇ ਬੱਚੇ ਬੰਗਲੋਰ ਵਿਖੇ ਸਟੱਡੀ ਟੂਰ ਦੌਰਾਨ ਆਪਣੇ ਅਧਿਆਪਕਾਂ ਨਾਲ। ਤਸਵੀਰ ਅਜੀਤ 28-11-2026
ਝਬਾਲ, 27 ਨਵੰਬਰ (ਸਰਬਜੀਤ ਸਿੰਘ)- ਇਲਾਕੇ ਦੀ ਪ੍ਰਸਿੱਧ ਨਾਮਵਰ ਵਿਦਿਕ ਸੰਸਥਾ ਰਵਿੰਦਰਾ ਇੰਟਰਨੈਸ਼ਨਲ ਪਬਲਿਕ ਸਕੂਲ ਪੰਜਵੜ ਵਲੋਂ ਅੱਠਵੀਂ, ਨੌਵੀਂ ਅਤੇ ਦਸਵੀਂ ਦੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ, ਵਿਗਿਆਨਕ ਸੋਚ ਅਤੇ ਗਿਆਨ ਵਿਚ ਵਾਧਾ ਕਰਨ ਦੇ ਮਕਸਦ ਨਾਲ ਵਿਸ਼ੇਸ਼ ਸਟੱਡੀ ਟੂਰ ਕਰਵਾਇਆ ਗਿਆ। ਇਸ ਟੂਰ ਦੌਰਾਨ ਵਿਦਿਆਰਥੀਆਂ ਨੂੰ ਬੰਗਲੌਰ ਵਿਖੇ ਸਥਿਤ ਇਸਰੋ ਦੇ ਯੂ.ਆਰ. ਰਾਓ ਸੈਟੇਲਾਈਟ ਸੈਂਟਰ ਸਮੇਤ ਵੱਖ-ਵੱਖ ਵਿਗਿਆਨਕ ਅਤੇ ਇਤਿਹਾਸਕ ਸਥਾਨਾਂ ਦਾ ਦੌਰਾ ਕਰਵਾਇਆ ਗਿਆ। ਸਕੂਲ ਪ੍ਰਿੰਸੀਪਲ ਦਵਿੰਦਰ ਕੌਰ ਨੇ ਬੱਚਿਆਂ ਨੂੰ ਭਵਿਖ ਲਈ ਸ਼ੁੱਭ ਇਛਾਵਾਂ ਦੇਂਦਿਆਂ ਦੱਸਿਆ ਕਿ ਇਸ ਸਟੱਡੀ ਟੂਰ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਵਿਗਿਆਨਕ ਖੋਜਾਂ, ਪੁਲਾੜ ਤਕਨਾਲੋਜੀ ਅਤੇ ਆਧੁਨਿਕ ਤਕਨੀਕਾਂ ਬਾਰੇ ਜਾਣਕਾਰੀ ਦੇਣਾ ਅਤੇ ਉਨ੍ਹਾਂ ਦੇ ਗਿਆਨ ਵਿੱਚ ਵਾਧਾ ਕਰਨਾ ਤਾਂ ਕਿ ਬੱਚੇ ਅਗਾਂਹਵਧੂ ਸੋਚ ਨਾਲ ਪੜ੍ਹਾਈ ਕਰਨ। ਇਸ ਟੂਰ ਦੌਰਾਨ ਵਿਦਿਆਰਥੀਆਂ ਨੇ ਵੱਖ-ਵੱਖ ਸੰਸਥਾਵਾਂ ਦਾ ਦੌਰਾ ਕਰਕੇ ਉੱਥੋਂ ਦੇ ਕੰਮਕਾਜ ਅਤੇ ਗਤੀਵਿਧੀਆਂ ਬਾਰੇ ਜਾਣਕਾਰੀ ਹਾਸਲ ਕੀਤੀ ।ਇਸ ਮੌਕੇ ਵਿਦਿਆਰਥੀਆਂ ਨੂੰ ਯੂ.ਆਰ. ਰਾਓ ਸੈਟੇਲਾਈਟ ਸਪੇਸ ਸੈਂਟਰ ਤੋਂ ਇਲਾਵਾ ਐਚ.ਏ.ਐਲ. ਹੈਰੀਟੇਜ ਸੈਂਟਰ ਐਂਡ ਏਅਰੋਸਪੇਸ ਮਿਊਜ਼ੀਅਮ, ਵਿਸ਼ਵੇਸ਼ਵਰਈਆ ਇੰਡਸਟਰੀਅਲ ਐਂਡ ਟੈਕਨੋਲੋਜੀਕਲ ਮਿਊਜ਼ੀਅਮ, ਪਰਮ ਸਾਇੰਸ ਗੈਲਰੀ ਅਤੇ ਬੰਗਲੌਰ ਪੈਲੇਸ ਦਾ ਦੌਰਾ ਵੀ ਕਰਵਾਇਆ ਗਿਆ । ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ ਮਿਨਿਸਟਰੀ ਆਫ਼ ਲਾਅ ਅਤੇ ਜਸਟਿਸ ਆਫ਼ਿਸ ਦਾ ਵੀ ਦੌਰਾ ਕਰਵਾਇਆ ਗਿਆ। ਇਸ ਸਟੱਡੀ ਟੂਰ ਦੌਰਾਨ ਵਿਦਿਆਰਥੀਆਂ ਨੇ ਵੱਖ-ਵੱਖ ਵਿਸ਼ਿਆਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਅਤੇ ਆਪਣੇ ਤਜਰਬੇ ਸਾਂਝੇ ਕੀਤੇ।ਇਸ ਮੌਕੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਇਸ ਸਮੇਂ ਸਕੂਲ ਪ੍ਰਬੰਧਕਾਂ ਗੁਰਬਖਸ਼ ਸਿੰਘ ਬੁਰਜ ਅਤੇ ਲਖਬੀਰ ਸਿੰਘ ਬੁਰਜ ਵਲੋਂ ਦੱਸਿਆ ਗਿਆ ਕਿ ਅਜਿਹੇ ਸਟੱਡੀ ਟੂਰ ਵਿਦਿਆਰਥੀਆਂ ਦੇ ਗਿਆਨ ਵਿੱਚ ਵਾਧਾ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਨਵੀਆਂ ਤਕਨੀਕਾਂ, ਵਿਗਿਆਨਕ ਖੋਜਾਂ ਅਤੇ ਇਤਿਹਾਸਕ ਸਥਾਨਾਂ ਬਾਰੇ ਵਿਹਾਰਕ ਜਾਣਕਾਰੀ ਪ੍ਰਦਾਨ ਕਰਦੇ ਹਨ। ਜਦੋਂਕਿ ਡਾਇਰੈਕਟਰ ਮਹਾਂਬੀਰ ਸਿੰਘ ਬੁਰਜ ਅਤੇ ਡਾਇਰੈਕਟਰ ਕਰਨਬੀਰ ਸਿੰਘ ਬੁਰਜ ਨੇ ਕਿਹਾ ਕਿ ਭਵਿੱਖ ਵਿੱਚ ਵੀ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਅਜਿਹੇ ਸਿੱਖਿਆ ਦਾਇਕ ਟੂਰ ਕਰਵਾਉਣ ਦੇ ਉਪਰਾਲੇ ਜਾਰੀ ਰੱਖੇ ਜਾਣਗੇ ਤਾਂ ਕਿ ਬੱਚਿਆਂ ਦੇ ਗਿਆਨ ਵਿਚ ਵਾਧਾ ਹੋ ਸਕੇ।
ਪਿਛਲੀ ਖ਼ਬਰ ਪਿੰਡ ਭਰੋਵਾਲ ਦੇ ਸਰਕਾਰੀ ਮਿਡਲ ਸਕੂਲ ਵਿਖੇ ਮਾਤ ਭਾਸ਼ਾ ਨੂੰ ਪ੍ਰਫੁੱਲਿਤ ਕਰਨ ਲਈ ਵਿਦਿਆਰਥੀਆ ਨੂੰ ਕੀਤਾ ਜਾਗਰੂਕ ਅਗਲੀ ਖ਼ਬਰ ਸਾਲਾਨਾ ਸਮਾਗਮ ਦੌਰਾਨ ਵਿਧਾਇਕ ਸਰਵਨ ਸਿੰਘ ਧੁੰਨ ਨੇ ਹੋਣਹਾਰ ਵਿਦਿਆਰਥੀਆਂ ਦਾ ਕੀਤਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।