ਸੰਤ ਬਾਬਾ ਸੁੱਖਾ ਸਿੰਘ ਦਾ ਭਿੱਖੀਵਿੰਡ ਦੀ ਸੰਗਤ ਵਲੋਂ ਸਨਮਾਨ
ਭਿੱਖੀਵਿੰਡ, 27 ਨਵੰਬਰ (ਬੌਬੀ)- ਮਾਝੇ ’ਚ ਚੱਲ ਰਹੀ ਗੁਰਮਤਿ ਪ੍ਰਚਾਰ ਫੇਰੀ ਦੌਰਾਨ ਸੰਪਰਦਾਇ ਕਾਰ ਸੇਵਾ ਸਰਹਾਲੀ ਸਾਹਿਬ ਦੇ ਮੁਖੀ ਸੰਤ ਬਾਬਾ ਸੁੱਖਾ ਸਿੰਘ ਨੂੰ ਪਿੰਡ ਭਿੱਖੀਵਿੰਡ ਦੀ ਸੰਗਤ ਵਲੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਗੁਰਪ੍ਰੀਤ ਸਿੰਘ ਦੀਨੇਕੇ ਸਮੇਤ ਸੰਗਤ ਦੇ ਨੁਮਾਇੰਦਿਆਂ ਨੇ ਬਾਬਾ ਸੁੱਖਾ ਸਿੰਘ ਵਲੋਂ ਸਮਾਜ ਤੇ ਮਨੁੱਖਤਾ ਦੀ ਭਲਾਈ ਲਈ ਨਿਭਾਈਆਂ ਜਾ ਰਹੀਆਂ ਵੱਖ-ਵੱਖ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਬਾਬਾ ਸੁੱਖਾ ਸਿੰਘ ਨੇ ਧਾਰਮਿਕ ਸੇਵਾ ਦੇ ਨਾਲ-ਨਾਲ ਸਮਾਜਿਕ ਸਰੋਕਾਰਾਂ ਨੂੰ ਵੀ ਆਪਣੀ ਕਾਰਜਸ਼ੈਲੀ ਦਾ ਅਹਿਮ ਹਿੱਸਾ ਬਣਾਇਆ ਹੋਇਆ ਹੈ।
ਅਜੀਤ ਡੈਸਕ
28-11-2026