27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਮੋਗਾ ਰੈਲੀ ਵਿਚ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਸੈਂਕੜੇ ਗੱਡੀਆਂ ਦੇ ਕਾਫ਼ਲੇ ਸਮੇਤ ਸ਼ਾਮਿਲ ਹੋਏ ਸਾਥੀਆਂ ਦਾ ਛੱਜਲਵੱਡੀ ਵਲੋਂ ਧੰਨਵਾਦ

ਮੀਆਂਵਿੰਡ, 27 ਨਵੰਬਰ (ਗੁਰਪ੍ਰਤਾਪ ਸਿੰਘ ਸੰਧੂ)- ਹਲਕਾ ਬਾਬਾ ਬਕਾਲਾ ਸਾਹਿਬ ਤੋਂ ਯੂਥ ਆਗੂ ਸਤਿੰਦਰਜੀਤ ਸਿੰਘ ਛੱਜਲਵੱਡੀ ਨੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਮੋਗਾ ਵਿਖੇ ਹੋਈ ਵਿਸ਼ਾਲ ਰੈਲੀ ਵਿਚ ਸ਼ਾਮਿਲ ਹੋਏ ਹਲਕਾ ਬਾਬਾ ਬਕਾਲਾ ਸਾਹਿਬ ਦੇ ਸਮੂਹ ਸਾਥੀਆਂ, ਵਰਕਰਾਂ ਅਤੇ ਸਮਰਥਕਾਂ ਦਾ ਧੰਨਵਾਦ ਕੀਤਾ। ਪਿੰਡ ਮੀਆਂਵਿੰਡ ਤੋਂ ਸੈਂਕੜੇ ਗੱਡੀਆਂ ਦੇ ਵਿਸ਼ਾਲ ਕਾਫ਼ਲੇ ਨਾਲ ਸਾਥੀਆਂ ਨੇ ਮੋਗਾ ਰੈਲੀ ਵਿਚ ਸ਼ਮੂਲੀਅਤ ਕਰਨ ਸਮੇਂ ਗੱਲਬਾਤ ਕਰਦਿਆਂ ਸਤਿੰਦਰ ਨੇ ਕਿਹਾ ਕਿ ਅੱਜ ਵਰਕਰਾਂ ਵਲੋਂ ਪਾਰਟੀ ਪ੍ਰਤੀ ਆਪਣੀ ਵਚਨਬੱਧਤਾ, ਏਕਤਾ ਅਤੇ ਜੋਸ਼ ਦਾ ਸ਼ਾਨਦਾਰ ਪ੍ਰਗਟਾਵਾ ਕੀਤਾ ਹੈ।

ਪਿੰਡ ਮੀਆਂਵਿੰਡ ਵਿਖੇ ਵੱਡੇ ਕਾਫਲੇ ਨਾਲ ਰੈਲੀ ਵਿਚ ਸ਼ਾਮਿਲ ਹੋਣ ਗੱਲਬਾਤ ਕਰਦੇ ਹੋਏ ਸਤਿੰਦਰਜੀਤ ਸਿੰਘ ਛੱਜਲਵੱਡੀ। ਤਸਵੀਰ: ਸੰਧੂ 28-11-2026
ਮੀਆਂਵਿੰਡ, 27 ਨਵੰਬਰ (ਗੁਰਪ੍ਰਤਾਪ ਸਿੰਘ ਸੰਧੂ)- ਹਲਕਾ ਬਾਬਾ ਬਕਾਲਾ ਸਾਹਿਬ ਤੋਂ ਯੂਥ ਆਗੂ ਸਤਿੰਦਰਜੀਤ ਸਿੰਘ ਛੱਜਲਵੱਡੀ ਨੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਮੋਗਾ ਵਿਖੇ ਹੋਈ ਵਿਸ਼ਾਲ ਰੈਲੀ ਵਿਚ ਸ਼ਾਮਿਲ ਹੋਏ ਹਲਕਾ ਬਾਬਾ ਬਕਾਲਾ ਸਾਹਿਬ ਦੇ ਸਮੂਹ ਸਾਥੀਆਂ, ਵਰਕਰਾਂ ਅਤੇ ਸਮਰਥਕਾਂ ਦਾ ਧੰਨਵਾਦ ਕੀਤਾ। ਪਿੰਡ ਮੀਆਂਵਿੰਡ ਤੋਂ ਸੈਂਕੜੇ ਗੱਡੀਆਂ ਦੇ ਵਿਸ਼ਾਲ ਕਾਫ਼ਲੇ ਨਾਲ ਸਾਥੀਆਂ ਨੇ ਮੋਗਾ ਰੈਲੀ ਵਿਚ ਸ਼ਮੂਲੀਅਤ ਕਰਨ ਸਮੇਂ ਗੱਲਬਾਤ ਕਰਦਿਆਂ ਸਤਿੰਦਰ ਨੇ ਕਿਹਾ ਕਿ ਅੱਜ ਵਰਕਰਾਂ ਵਲੋਂ ਪਾਰਟੀ ਪ੍ਰਤੀ ਆਪਣੀ ਵਚਨਬੱਧਤਾ, ਏਕਤਾ ਅਤੇ ਜੋਸ਼ ਦਾ ਸ਼ਾਨਦਾਰ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਲਾਕੇ ਦੇ ਲੋਕਾਂ ਅਤੇ ਪਾਰਟੀ ਵਰਕਰਾਂ ਵਲੋਂ ਦਿਖਾਇਆ ਗਿਆ ਇਹ ਉਤਸ਼ਾਹ ਉਨ੍ਹਾਂ ਲਈ ਬਹੁਤ ਮਾਣ ਵਾਲੀ ਗੱਲ ਹੈ। ਸਤਿੰਦਰਜੀਤ ਸਿੰਘ ਛੱਜਲਵੱਡੀ ਨੇ ਕਿਹਾ ਕਿ ਰੈਲੀ ਵਿਚ ਸ਼ਾਮਿਲ ਹੋਣ ਲਈ ਸਾਥੀਆਂ ਨੇ ਜਿਸ ਤਰ੍ਹਾਂ ਸਮਾਂ ਕੱਢਿਆ ਅਤੇ ਵੱਡੀ ਗਿਣਤੀ ਵਿੱਚ ਇਕੱਠੇ ਹੋ ਕੇ ਪਾਰਟੀ ਦੀ ਤਾਕਤ ਦਾ ਪ੍ਰਦਰਸ਼ਨ ਕੀਤਾ, ਉਸ ਲਈ ਉਹ ਸਾਰੇ ਸਾਥੀਆਂ ਦੇ ਰਿਣੀ ਹਨ। ਉਨ੍ਹਾਂ ਕਿਹਾ ਕਿ ਪਾਰਟੀ ਦੀ ਅਸਲ ਤਾਕਤ ਇਸ ਦੇ ਮਿਹਨਤੀ ਵਰਕਰ, ਸਮਰਥਕ ਅਤੇ ਆਮ ਲੋਕ ਹਨ, ਜੋ ਹਰ ਸਮੇਂ ਪਾਰਟੀ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਰਹਿੰਦੇ ਹਨ। ਉਨ੍ਹਾਂ ਅੱਗੇ ਕਿਹਾ ਕੇ ਮੋਗਾ ਵਿਖੇ ਹੋਈ ਪਾਰਟੀ ਦੀ ਰੈਲੀ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਇਕ ਵਾਰ ਮੁੜ੍ਹ ਆਮ ਆਦਮੀ ਪਾਰਟੀ ਦੀ ਸਰਕਾਰ ਸੱਤਾ ਵਿਚ ਆਵੇਗੀ।
ਪਿਛਲੀ ਖ਼ਬਰ ਪਿੰਡ ਖਵਾਸਪੁਰ ਦੀ ਸੰਗਤ ਨੇ ਸ਼੍ਰੋਮਣੀ ਅਕਾਲੀ ਦਲ ਤੇ ਬਿੱਲਾ ਸੇਰੋਂ ਦੀ ਚੜ੍ਹਦੀ ਕਲ੍ਹਾ ਲਈ ਕਰਵਾਏ ਸੁਖਮਨੀ ਸਾਹਿਬ ਦੇ ਪਾ... ਅਗਲੀ ਖ਼ਬਰ ਸੰਤ ਬਾਬਾ ਸੁੱਖਾ ਸਿੰਘ ਦਾ ਭਿੱਖੀਵਿੰਡ ਦੀ ਸੰਗਤ ਵਲੋਂ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।