ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਘਸੀਟਪੁਰ ਵਿਖੇ ਇਨਾਮ ਵੰਡ ਸਮਾਰੋਹ
ਤਰਨ ਤਾਰਨ, 28 ਨਵੰਬਰ (ਹਰਿੰਦਰ ਸਿੰਘ)—ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਘਸੀਟਪੁਰ ਵਿਖੇ ਇਨਾਮ ਵੰਡ ਸਮਾਰੋਹ ਬੜੀ ਧੂਮਧਾਮ ਨਾਲ ਮਨਾਇਆ ਗਿਆ। ਸਲਾਨਾ ਸਮਾਰੋਹ ਵਿਚ ਮੁੱਖ ਮਹਿਮਾਨ ਵਜੋਂ ਪ੍ਰਧਾਨ ਹਰਜੀਤ ਸਿੰਘ ਲੋਕਲ ਕਮੇਟੀ ਤਰਨ ਤਾਰਨ, ਵਾਈਸ ਪ੍ਰਧਾਨ ਗੁਰਿੰਦਰ ਸਿੰਘ ਅਤੇ ਆਨਰੇਰੀ ਸਕੱਤਰ ਰਵਿੰਦਰ ਸਿੰਘ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।
ਤਰਨ ਤਾਰਨ, 28 ਨਵੰਬਰ (ਹਰਿੰਦਰ ਸਿੰਘ)—ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਘਸੀਟਪੁਰ ਵਿਖੇ ਇਨਾਮ ਵੰਡ ਸਮਾਰੋਹ ਬੜੀ ਧੂਮਧਾਮ ਨਾਲ ਮਨਾਇਆ ਗਿਆ। ਸਲਾਨਾ ਸਮਾਰੋਹ ਵਿਚ ਮੁੱਖ ਮਹਿਮਾਨ ਵਜੋਂ ਪ੍ਰਧਾਨ ਹਰਜੀਤ ਸਿੰਘ ਲੋਕਲ ਕਮੇਟੀ ਤਰਨ ਤਾਰਨ, ਵਾਈਸ ਪ੍ਰਧਾਨ ਗੁਰਿੰਦਰ ਸਿੰਘ ਅਤੇ ਆਨਰੇਰੀ ਸਕੱਤਰ ਰਵਿੰਦਰ ਸਿੰਘ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਚੀਫ ਖਾਲਸਾ ਦੀਵਾਨ ਦੇ ਤਰਨ ਤਾਰਨ ਜੋਨ ਦੇ ਵੱਖ-ਵੱਖ ਸਕੂਲਾਂ ਦੇ ਮੈਂਬਰ ਸਤਵਿੰਦਰ ਸਿੰਘ, ਰਣਦੀਪ ਸਿੰਘ, ਹਰਵਿੰਦਰ ਸਿੰਘ, ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਪਿੱਦੀ ਦੇ ਪਿ੍ਰੰਸੀਪਲ ਸਰਬਜੀਤ ਕੌਰ ਵੀ ਸ਼ਾਮਿਲ ਹੋਏ। ਇਸ ਸਮਾਗਮ ਦੌਰਾਨ ਸਕੂਲ ਦੇ ਵਿਦਿਆਰਥੀਆੰ ਵਲੋਂ ਵੱਖ-ਵੱਖ ਵਿਸ਼ਿਆਂ ਉਪਰ ਪੇਸ਼ਕਾਰੀਆਂ ਕੀਤੀਆਂ ਗਈਆਂ ਜਿਵੇਂ ਕਿ ਸਿੱਖ ਇਤਿਹਾਸ ਨੂੰ ਦਰਸਾਉਂਦੀਆਂ ਪੇਸ਼ਕਾਰੀਆਂ, ਬਿਰਧ ਘਰ ਨੂੰ ਦਰਸਾਉਂਦੀ ਪੇਸ਼ਕਾਰੀ, ਧਾਰਮਿਕ ਕੋਰੀਓਗ੍ਰਾਫੀ, ਮੋਬਾਈਲ ਫੋਨ ਦੀ ਦੁਰਵਰਤੋਂ ਨੂੰ ਦਰਸਾਉਂਦੀਆਂ ਪੇਸ਼ਕਾਰੀਆ, ਗਿੱਧਾਂ, ਭੰਗੜਾ ਆਦਿ ਪੇਸ਼ ਕੀਤੇ ਗਏ। ਇਨ੍ਹਾਂ ਸਾਰੀਆਂ ਪੇਸ਼ਕਾਰੀਆਂ ਨੂੰ ਮਹਿਮਾਨਾਂ ਨੇ ਬਹੁਤ ਸਲਾਹਿਆ। ਸਕੂਲ ਪ੍ਰਿੰਸੀਪਲ ਸਲੋਨੀ ਅਰੋੜਾ ਦੁਆਰਾ ਸਕੂਲ ਦੀ ਸਾਲਾਨਾ ਰਿਪੋਰਟ ਪੜ੍ਹੀ ਗਈ। ਵਿਦਿਅਕ ਖੇਤਰ ਵਿਚ ਮੱਲਾਂ ਮਾਰਨ ਵਾਲੇ ਅਤੇ 100 ਫੀਸਦੀ ਹਾਜਰੀ ਵਾਲੇ ਵਿਦਿਆਰਥੀਆਂ ਨੂੰ ਇਨਾਮਾਂ ਦੀ ਵੰਡ ਕੀਤੀ ਗਈ। ਅਖੀਰ ਵਿਚ ਪ੍ਰਿੰਸੀਪਲ ਸਲੋਨੀ ਅਰੋੜਾ, ਸਕੂਲ ਦੇ ਮੈਂਬਰ ਇੰਚਾਰਜ ਕੁਲਦੀਪ ਸਿੰਘ ਕੁਹਾੜਕਾ, ਤੇਜਿੰਦਰਪਾਲ ਸਿੰਘ ਚਾਵਲਾ, ਜਸਜੀਤ ਸਿੰਘ ਨੇ ਆਏ ਹੋਏ ਮਹਿਮਾਨਾਂ ਦਾ ਸਨਮਾਨ ਕੀਤਾ। ਪ੍ਰੋਗਰਾਮ ਦੌਰਾਨ ਸਟੇਜ ਸੰਚਾਲਨ ਦੀ ਭੂਮਿਕਾ ਸਕੂਲ ਦੇ ਮੈਡਮ ਦਲਜੀਤ ਕੌਰ ਵਲੋਂ ਬਾਖੂਬੀ ਨਿਭਾਈ ਗਈ।