30-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਪਿੰਡ ਪੰਜਵੜ ਖੁਰਦ ਵਿਖੇ ਕਈ ਪਰਿਵਾਰ ਭਾਜਪਾ ’ਚ ਸ਼ਾਮਿਲ

ਝਬਾਲ, 29 ਨਵੰਬਰ (ਸੁਖਦੇਵ ਸਿੰਘ)–ਵਿਧਾਨ ਸਭਾ ਹਲਕਾ ਤਰਨ ਤਾਰਨ ਦੇ ਪਿੰਡ ਪੰਜਵੜ ਖੁਰਦ ਵਿਖੇ ਭਾਰਤੀ ਜਨਤਾ ਪਾਰਟੀ ਦੇ ਹਲਕਾ ਇੰਚਾਰਜ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਇਕ ਵਿਸ਼ੇਸ਼ ਸ਼ਮੂਲੀਅਤ ਸਮਾਗਮ ਹੋਇਆ। ਜਿਸ ਦੌਰਾਨ ਪਿੰਡ ਦੇ ਨੌਜਵਾਨ ਆਗੂ ਗੁਰਸੇਵਕ ਸਿੰਘ ਨੇ ਆਮ ਆਦਮੀ ਪਾਰਟੀ ਨੂੰ ਅਲਵਿਦਾ ਆਖਦਿਆਂ ਭਾਰਤੀ ਜਨਤਾ ਪਾਰਟੀ ਵਿਚ ਸ਼ਮੂਲੀਅਤ ਕੀਤੀ।

ਅਜੀਤ ਡੈਸਕ 30-11-2026
ਝਬਾਲ, 29 ਨਵੰਬਰ (ਸੁਖਦੇਵ ਸਿੰਘ)–ਵਿਧਾਨ ਸਭਾ ਹਲਕਾ ਤਰਨ ਤਾਰਨ ਦੇ ਪਿੰਡ ਪੰਜਵੜ ਖੁਰਦ ਵਿਖੇ ਭਾਰਤੀ ਜਨਤਾ ਪਾਰਟੀ ਦੇ ਹਲਕਾ ਇੰਚਾਰਜ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਇਕ ਵਿਸ਼ੇਸ਼ ਸ਼ਮੂਲੀਅਤ ਸਮਾਗਮ ਹੋਇਆ। ਜਿਸ ਦੌਰਾਨ ਪਿੰਡ ਦੇ ਨੌਜਵਾਨ ਆਗੂ ਗੁਰਸੇਵਕ ਸਿੰਘ ਨੇ ਆਮ ਆਦਮੀ ਪਾਰਟੀ ਨੂੰ ਅਲਵਿਦਾ ਆਖਦਿਆਂ ਭਾਰਤੀ ਜਨਤਾ ਪਾਰਟੀ ਵਿਚ ਸ਼ਮੂਲੀਅਤ ਕੀਤੀ। ਇਸ ਮੌਕੇ ਪਿੰਡ ਦੇ ਕਾਲਾ ਸਿੰਘ, ਚੰਦਰਭਾਨ ਸਿੰਘ, ਝੰਡਾ ਸਿੰਘ, ਕੇਵਲ ਸਿੰਘ, ਉਂਕਾਰ ਸਿੰਘ, ਮੇਜਰ ਸਿੰਘ ਅਤੇ ਸਤਨਾਮ ਸਿੰਘ ਸਮੇਤ ਵੱਡੀ ਗਿਣਤੀ ਵਿਚ ਮੁਹਤਬਰਾਂ ਨੇ ਆਪਣੇ ਪਰਿਵਾਰਾਂ ਸਮੇਤ ਭਾਰਤੀ ਜਨਤਾ ਪਾਰਟੀ ਦੀ ਮੈਂਬਰਸ਼ਿਪ ਗ੍ਰਹਿਣ ਕੀਤੀ। ਇਸ ਮੌਕੇ ਜ਼ਿਲ੍ਹਾ ਉੱਪ ਪ੍ਰਧਾਨ ਹਰਪ੍ਰੀਤ ਸਿੰਘ ਸਿੰਦਬਾਦ, ਜਨਰਲ ਸਕੱਤਰ ਸੁਰਜੀਤ ਸਿੰਘ, ਐਸ.ਸੀ ਮੋਰਚਾ ਪ੍ਰਧਾਨ ਅਵਤਾਰ ਸਿੰਘ, ਓ.ਬੀ.ਸੀ. ਪ੍ਰਧਾਨ ਨਿਸ਼ਾਨ ਸਿੰਘ, ਵਪਾਰ ਸੈੱਲ ਕਨਵੀਨਰ ਮੇਜਰ ਸਿੰਘ, ਕਾਬਲ ਸਿੰਘ, ਸਾਬਕਾ ਸਰਪੰਚ ਮਨਜਿੰਦਰਪਾਲ ਸਿੰਘ ਵਿਰਕ, ਸਾਬਕਾ ਸਰਪੰਚ ਡਾ.ਸੁਖਦੇਵ ਸਿੰਘ ਮਾਲੂਵਾਲ ਤੋਂ ਇਲਾਵਾ ਪਾਰਟੀ ਦੇ ਪ੍ਰਮੁੱਖ ਆਗੂ ਹਾਜ਼ਰ ਸਨ। ਇਸ ਮੌਕੇ ਹਲਕਾ ਇੰਚਾਰਜ ਸਰਦਾਰ ਹਰਜੀਤ ਸਿੰਘ ਸੰਧੂ ਵਲੋਂ ਪਾਰਟੀ ਵਿਚ ਨਵੇਂ ਸ਼ਾਮਿਲ ਹੋਏ ਸਮੂਹ ਆਗੂਆਂ ਅਤੇ ਪਰਿਵਾਰਾਂ ਦਾ ਨਿੱਘਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਪਿੰਡ ਪੰਜਵੜ ਖੁਰਦ ਵਿਚ ਹੋਈ ਇਸ ਸਿਆਸੀ ਸ਼ਮੂਲੀਅਤ ਮੌਕੇ ਹਲਕਾ ਇੰਚਾਰਜ ਹਰਜੀਤ ਸਿੰਘ ਸੰਧੂ ਨੇ ਨਵੇਂ ਮੈਂਬਰਾਂ ਦਾ ਪਾਰਟੀ ਵਿਚ ਸਵਾਗਤ ਕੀਤਾ। ਸਮਾਗਮ ਦੌਰਾਨ ਗੁਰਸੇਵਕ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਤੋਂ ਇਲਾਵਾ ਪਿੰਡ ਦੇ ਵੱਖ-ਵੱਖ ਪਰਿਵਾਰਾਂ ਵਲੋਂ ਭਾਜਪਾ ਨਾਲ ਜੁੜਨ ਦਾ ਐਲਾਨ ਕੀਤਾ।
ਪਿਛਲੀ ਖ਼ਬਰ ਆਰ.ਐਮ.ਪੀ.ਆਈ. ਵਲੋਂ 14 ਨੂੰ ਕੀਤੀ ਜਾਵੇਗੀ ਵਿਸ਼ਾਲ ਰੈਲੀ - ਦਰਾਜਕੇ ਅਗਲੀ ਖ਼ਬਰ ਹੈਰੋਇਨ ਅਤੇ ਹੋਰ ਨਸ਼ੀਲੇ ਪਦਾਰਥਾਂ ਸਮੇਤ 10 ਵਿਅਕਤੀ ਪੁਲਿਸ ਵਲੋਂ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।