30-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਨੌਕਰੀ ਸਿਰਫ਼ ਅਧਿਕਾਰ ਨਹੀਂ, ਸਗੋਂ ਜ਼ਿੰਮੇਵਾਰੀ ਵੀ ਹੈ- ਪ੍ਰਿੰ. ਡਾ. ਰੀਨਾ ਤਲਵਾੜ

ਅੰਮ੍ਰਿਤਸਰ, 29 ਨਵੰਬਰ (ਰਾਜੇਸ਼ ਕੁਮਾਰ ਸ਼ਰਮਾ)-ਸ਼ਹਿਜਾਦਾਨੰਦ ਕਾਲਜ ਅੰਮ੍ਰਿਤਸਰ ਦੇ ਪ੍ਰਿੰ. ਡਾ.

ਅਜੀਤ ਡੈਸਕ 30-11-2026
ਅੰਮ੍ਰਿਤਸਰ, 29 ਨਵੰਬਰ (ਰਾਜੇਸ਼ ਕੁਮਾਰ ਸ਼ਰਮਾ)-ਸ਼ਹਿਜਾਦਾਨੰਦ ਕਾਲਜ ਅੰਮ੍ਰਿਤਸਰ ਦੇ ਪ੍ਰਿੰ. ਡਾ. ਰੀਨਾ ਤਲਵਾੜ ਨੇ ਕਿਹਾ ਕਿ ਕਿਸੇ ਵੀ ਸੰਸਥਾ, ਸੰਗਠਨ ਜਾਂ ਕਾਰਜ ਸਥਾਨ ਦੀ ਅਸਲ ਪਹਿਚਾਣ ਸਿਰਫ਼ ਉਸ ਦੇ ਸਾਧਨਾਂ ਅਤੇ ਪ੍ਰਾਪਤੀਆਂ ਨਾਲ ਨਹੀਂ, ਸਗੋਂ ਉਸ ਨਾਲ ਜੁੜੇ ਲੋਕਾਂ ਦੀ ਕਾਰਜਸ਼ੈਲੀ, ਨਿਸ਼ਠਾ ਅਤੇ ਸਮੂਹਿਕ ਸੋਚ ਨਾਲ ਬਣਦੀ ਹੈ। ਕਿਸੇ ਵੀ ਸੰਸਥਾ ਦੀ ਤਰੱਕੀ ‘ਚ ਹਰ ਵਿਅਕਤੀ ਦੀ ਭੂਮਿਕਾ ਮਹੱਤਵਪੂਰਨ ਹੁੰਦੀ ਹੈ। ਇਸ ਲਈ ਨੌਕਰੀ ਨੂੰ ਸਿਰਫ਼ ਰੋਜ਼ੀ-ਰੋਟੀ ਦਾ ਸਾਧਨ ਨਾ ਸਮਝ ਕੇ ਇੱਕ ਜ਼ਿੰਮੇਵਾਰੀ ਅਤੇ ਨੈਤਿਕ ਫ਼ਰਜ਼ ਵਜੋਂ ਦੇਖਣਾ ਜ਼ਰੂਰੀ ਹੈ। ਪ੍ਰਿੰ. ਡਾ. ਤਲਵਾੜ ਨੇ ਕਿਹਾ ਕਿ ਨੌਕਰੀ ਪ੍ਰਾਪਤ ਕਰਨਾ ਕਿਸੇ ਵਿਅਕਤੀ ਦੀ ਯੋਗਤਾ ਅਤੇ ਮਿਹਨਤ ਦਾ ਨਤੀਜਾ ਹੁੰਦਾ ਹੈ, ਪਰ ਉਸ ਅਹੁਦੇ ਨਾਲ ਜੁੜੀਆਂ ਜ਼ਿੰਮੇਵਾਰੀਆਂ ਨੂੰ ਪੂਰੀ ਇਮਾਨਦਾਰੀ ਅਤੇ ਸਮਰਪਣ ਨਾਲ ਨਿਭਾਉਣਾ ਵੀ ਉਨਾਂ ਹੀ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਆਦਰਸ਼ ਕਾਰਜ ਸੱਭਿਆਚਾਰ ਦੀ ਸਿਰਜਣਾ ਤਾਂ ਹੀ ਸੰਭਵ ਹੈ, ਜਦੋਂ ਅਸੀਂ ‘ਮੈਂ’ ਦੀ ਭਾਵਨਾ ਤੋਂ ਉੱਪਰ ਉੱਠ ਕੇ ‘ਅਸੀਂ’ ਦੀ ਸੋਚ ਵਿਕਸਿਤ ਕਰੀਏ।
ਪਿਛਲੀ ਖ਼ਬਰ ਅੰਮ੍ਰਿਤਸਰ ਜ਼ੋਨ-ਏ ਦੇ ਸਮੂਹ ਰੋਟਰੀ ਕਲੱਬਾਂ ਵਲੋਂ ਵਿਸ਼ਾਲ ਕੀਰਤਨ ਸਮਾਗਮ ਅਗਲੀ ਖ਼ਬਰ ਦੋ ਦਿਨਾ ‘ਸਿੱਖ ਵਿੱਦਿਅਕ ਵਿਚਾਰ ਸੰਮੇਲਨ -2026’ ਦੇ ਆਖਰੀ ਦਿਨ ਸਪੀਕਰ ਸੰਧਵਾਂ ਨੇ ਕੀਤੀ ਸ਼ਿਰਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।