30-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਪਾਕਿ ’ਚ ਨਵੇਂ ਸੂਬਿਆਂ ਦੀ ਸਿਰਜਣਾ ’ਤੇ ਸਿਆਸੀ ਹਲਚਲ ਤੇਜ਼ * ਰਾਸ਼ਟਰਪਤੀ ਜ਼ਰਦਾਰੀ ਦੀ ਗ੍ਰਹਿ ਮੰਤਰੀ ਨਾਲ ਮੁਲਾਕਾਤ

ਅੰਮ੍ਰਿਤਸਰ, 29 ਨਵੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੀ ਸਿਆਸਤ ’ਚ ਨਵੇਂ ਸੂਬਿਆਂ ਦੇ ਗਠਨ ਅਤੇ ਪ੍ਰਸ਼ਾਸਨਿਕ ਤਬਦੀਲੀਆਂ ਨੂੰ ਲੈ ਕੇ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਰਾਸ਼ਟਰਪਤੀ ਆਸਿਫ਼ ਅਲੀ ਜ਼ਰਦਾਰੀ, ਗ੍ਰਹਿ ਮੰਤਰੀ ਮੋਹਸਿਨ ਨਕਵੀ ਅਤੇ ਪੰਜਾਬ ਅਸੈਂਬਲੀ ਦੇ ਸਪੀਕਰ ਮਲਿਕ ਮੁਹੰਮਦ ਅਹਿਮਦ ਖ਼ਾਨ ਵਿਚਕਾਰ ਗ੍ਰਹਿ ਮੰਤਰੀ ਦੀ ਲਾਹੌਰ ਸਥਿਤ ਰਿਹਾਇਸ਼ ’ਤੇ ਇਕ ਅਹਿਮ ਮੀਟਿੰਗ ਹੋਈ।

ਅਜੀਤ ਡੈਸਕ 30-11-2026
ਅੰਮ੍ਰਿਤਸਰ, 29 ਨਵੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੀ ਸਿਆਸਤ ’ਚ ਨਵੇਂ ਸੂਬਿਆਂ ਦੇ ਗਠਨ ਅਤੇ ਪ੍ਰਸ਼ਾਸਨਿਕ ਤਬਦੀਲੀਆਂ ਨੂੰ ਲੈ ਕੇ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਰਾਸ਼ਟਰਪਤੀ ਆਸਿਫ਼ ਅਲੀ ਜ਼ਰਦਾਰੀ, ਗ੍ਰਹਿ ਮੰਤਰੀ ਮੋਹਸਿਨ ਨਕਵੀ ਅਤੇ ਪੰਜਾਬ ਅਸੈਂਬਲੀ ਦੇ ਸਪੀਕਰ ਮਲਿਕ ਮੁਹੰਮਦ ਅਹਿਮਦ ਖ਼ਾਨ ਵਿਚਕਾਰ ਗ੍ਰਹਿ ਮੰਤਰੀ ਦੀ ਲਾਹੌਰ ਸਥਿਤ ਰਿਹਾਇਸ਼ ’ਤੇ ਇਕ ਅਹਿਮ ਮੀਟਿੰਗ ਹੋਈ। ਤਕਰੀਬਨ 35 ਮਿੰਟ ਚੱਲੀ ਇਸ ਬੈਠਕ ਦੌਰਾਨ ਪਾਕਿ ਦੀ ਮੌਜੂਦਾ ਸਿਆਸੀ ਸਥਿਤੀ ਅਤੇ ਨਵੇਂ ਸੂਬੇ ਬਣਾਉਣ ਦੀਆਂ ਤਜਵੀਜ਼ਾਂ ’ਤੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਪ੍ਰਾਪਤ ਵੇਰਵਿਆਂ ਅਨੁਸਾਰ ਮੀਟਿੰਗ ’ਚ ਨਵੇਂ ਸੂਬਿਆਂ ਦੀ ਸਿਰਜਣਾ ਦੀਆਂ ਸੰਭਾਵਨਾਵਾਂ ’ਤੇ ਚਰਚਾ ਹੋਈ, ਜਿਸ ਦੌਰਾਨ ਪੰਜਾਬ ਅਸੈਂਬਲੀ ਦੇ ਸਪੀਕਰ ਮਲਿਕ ਅਹਿਮਦ ਖ਼ਾਨ ਨੇ ਇਸ ਮੁੱਦੇ ’ਤੇ ਰੈਫਰੈਂਡਮ ਕਰਵਾਉਣ ਦੀ ਸੰਭਾਵਨਾ ਬਾਰੇ ਵੀ ਗੱਲਬਾਤ ਕੀਤੀ। ਦੂਜੇ ਪਾਸੇ, ਪਾਕਿਸਤਾਨ ਪੀਪਲਜ਼ ਪਾਰਟੀ (ਪੀ. ਪੀ. ਪੀ.) ਦੇ ਚੇਅਰਮੈਨ ਬਿਲਾਵਲ ਭੁੱਟੋ ਜ਼ਰਦਾਰੀ ਸਰਕਾਰੀ ਆਗੂਆਂ ਨਾਲ ਅਹਿਮ ਮੀਟਿੰਗਾਂ ਕਰਨ ਲਈ ਇਸਲਾਮਾਬਾਦ ਪਹੁੰਚ ਗਏ ਹਨ। ਉਨ੍ਹਾਂ ਦੀ ਇਸਲਾਮਾਬਾਦ ਸਥਿਤ ਜ਼ਰਦਾਰੀ ਹਾਊਸ ਵਿਖੇ ਵਿਦੇਸ਼ ਮੰਤਰੀ ਇਸਹਾਕ ਡਾਰ ਅਤੇ ਕੌਮੀ ਅਸੈਂਬਲੀ ਦੇ ਸਪੀਕਰ ਅਯਾਜ਼ ਸਾਦਿਕ ਨਾਲ ਮੁਲਾਕਾਤ ਹੋਣ ਦੀ ਸੰਭਾਵਨਾ ਹੈ। ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਬੈਠਕਾਂ ਦੌਰਾਨ ਬਿਲਾਵਲ ਭੁੱਟੋ ਸਰਕਾਰੀ ਲੀਡਰਸ਼ਿਪ ਅੱਗੇ ਪੀਪਲਜ਼ ਪਾਰਟੀ ਦੇ ਖ਼ਦਸ਼ੇ ਰੱਖਣਗੇ। ਇਸ ਤੋਂ ਇਲਾਵਾ ਖ਼ੈਬਰ ਪਖਤੂਨਖਵਾ ’ਚ ਲੱਗੇ ਗਵਰਨਰ ਰਾਜ ਦੇ ਮੁੱਦੇ ’ਤੇ ਵੀ ਚਰਚਾ ਹੋਣ ਦੀ ਉਮੀਦ ਹੈ, ਕਿਉਂਕਿ 11 ਦਸੰਬਰ ਤੋਂ ਗਵਰਨਰ ਰਾਜ ਦੀ ਮਿਆਦ ਵਧਾਉਣ ਦੀ ਲੋੜ ਪਵੇਗੀ। ਇਨ੍ਹਾਂ ਮੀਟਿੰਗਾਂ ’ਚ ਨਵੇਂ ਸੂਬੇ ਬਣਾਉਣ ਦੇ ਵੱਖ-ਵੱਖ ਬਦਲਾਂ ਅਤੇ ਇਸ ਸੰਬੰਧੀ ਅਪਣਾਈ ਜਾਣ ਵਾਲੀ ਸਿਆਸੀ ਰਣਨੀਤੀ ’ਤੇ ਵੀ ਸਲਾਹ-ਮਸ਼ਵਰਾ ਕੀਤਾ ਜਾਵੇਗਾ।
ਪਿਛਲੀ ਖ਼ਬਰ ਸੰਤ ਬਾਬਾ ਭੂਰੀ ਵਾਲੇ ਪਬਲਿਕ ਸਕੂਲ ਕੋਟ ਮਿੱਤ ਸਿੰਘ ਸੁਲਤਾਨਵਿੰਡ ਵਿਖੇ ਸਾਲਾਨਾ ਅਥਲੈਟਿਕ ਮੀਟ ਕਰਵਾਈ ਅਗਲੀ ਖ਼ਬਰ 650 ਸਾਲਾ ਜਨਮ ਸ਼ਤਾਬਦੀ : 20 ਜਨਵਰੀ ਨੂੰ ਗੁਰਦੁਆਰਾ ਗੁਰੂ ਬਾਗ਼ ਵਾਰਾਨਸੀ ਤੋਂ ਸ੍ਰੀ ਅਨੰਦਪੁਰ ਸਾਹਿਬ ਲਈ ਰਵਾਨਾ ਹੋਵੇਗਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।