17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਵਿਦੇਸ਼ ਭੇਜਣ ਦੇ ਮਾਮਲੇ ਵਿਚ ਧੋਖਾਧੜੀ ਕਰਨ ਦੇ ਦੋਸ਼ ਤਹਿਤ ਪਤੀ-ਪਤਨੀ ਖ਼ਿਲਾਫ਼ ਕੇਸ ਦਰਜ <br/>

ਅਜੀਤ ਡੈਸਕ 02-01-2026
ਲੁਧਿਆਣਾ, 1 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਵਿਦੇਸ਼ ਭੇਜਣ ਦੇ ਮਾਮਲੇ ਵਿਚ ਧੋਖਾਧੜੀ ਕਰਨ ਦੇ ਦੋਸ਼ ਤਹਿਤ ਪੁਲਿਸ ਨੇ ਪਤੀ ਪਤਨੀ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਦਵਿੰਦਰ ਸਿੰਘ ਵਾਸੀ ਸਮਰਾਲਾ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸੰਬੰਧੀ ਜਗਮੋਨ ਸਿੰਘ ਟਿਵਾਣਾ ਅਤੇ ਹਰਵਿੰਦਰ ਕੌਰ ਟਿਵਾਨਾ ਪਤਨੀ ਜਗਮੋਨ ਸਿੰਘ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਕਥਿਤ ਦੋਸ਼ੀਆਂ ਉੱਤੇ ਵਿਦੇਸ਼ ਭੇਜਣ ਦੇ ਮਾਮਲੇ ਵਿਚ ਉਸ ਨਾਲ ਧੋਖਾਧੜੀ ਕਰਨ ਦਾ ਦੋਸ਼ ਲਗਾਇਆ ਹੈ | ਪੁਲਿਸ ਜਾਂਚ ਕਰ ਰਹੀ ਹੈ |
ਖੋਹ ਦੀ ਵਾਰਦਾਤ
ਪੁਲਿਸ ਨੇ ਰੋਹਿਤ ਵਾਸੀ ਜੱਸੀਆਂ ਰੋਡ ਦੀ ਸ਼ਿਕਾਇਤ 'ਤੇ ਵਰੁਣ ਭਾਟੀਆ ਅਤੇ ਉਸ ਦੇ ਸਾਥੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਗਰੀਸ਼ ਕੁਮਾਰ ਉਸ ਦੀ ਭੂਆ ਦਾ ਲੜਕਾ ਹੈ ਅਤੇ ਕਥਿਤ ਦੋਸ਼ੀ ਵਰੁਣ ਭਾਟੀਆ ਉਸ ਦਾ ਸਾਂਢੂ ਹੈ | ਉਸ ਨੇ ਦੱਸਿਆ ਕਿ ਇਹਨਾਂ ਵਿਚਾਲੇ ਆਪਸ ਵਿਚ ਕੇਸ ਚੱਲ ਰਹੇ ਹਨ ਅਤੇ ਉਹ ਉਸ ਨਾਲ ਅਦਾਲਤ ਵਿਚ ਜਾਂਦਾ ਹੈ, ਜਿਸ ਕਾਰਨ ਉਕਤ ਕਥਿਤ ਦੋਸ਼ੀ ਉਸ ਨਾਲ ਰੰਜ਼ਿਸ਼ ਰੱਖਣ ਲੱਗ ਪਏ | ਕਥਿਤ ਦੋਸ਼ੀਆਂ ਵਲੋਂ ਬੀਤੇ ਦਿਨ ਉਸ ਨੂੰ ਚੰਦਰਨਗਰ ਵਿਚ ਘੇਰ ਲਿਆ ਅਤੇ ਉਸ ਦੀ ਬੁਰੀ ਤਰ੍ਹਾਂ ਨਾਲ ਕੁੱਟਮਾਰ ਕਰਨ ਉਪਰੰਤ 20 ਹਜ਼ਾਰ ਦੀ ਨਗਦੀ ਤੇ ਸੋਨੇ ਦੀ ਚੇਨ ਖੋਹ ਕੇ ਫ਼ਰਾਰ ਹੋ ਗਏ | ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ |
ਕਾਰ ਅਤੇ ਐਕਟੀਵਾ ਚੋਰੀ
ਸਥਾਨਕ ਭਾਰਤ ਨਗਰ ਚੌਕ ਨੇੜੇ ਸਥਿਤ ਐਸ.ਬੀ.ਆਈ. ਬੈਂਕ ਦੇ ਬਾਹਰੋਂ ਚੋਰਾਂ ਵਲੋਂ ਹਰਪ੍ਰੀਤ ਕੌਰ ਦਾ ਐਕਟੀਵਾ ਸਕੂਟਰ ਚੋਰੀ ਕਰ ਲਿਆ ਗਿਆ | ਪੁਲਿਸ ਵਲੋਂ ਇਸ ਸਬੰਧੀ ਕੇਸ ਦਰਜ ਕਰ ਲਿਆ ਹੈ ਤੇ ਜਾਂਚ ਕੀਤੀ ਜਾ ਰਹੀ ਹੈ | ਇਕ ਹੋਰ ਅਜਿਹੇ ਮਾਮਲੇ ਵਿਚ ਸਥਾਨਕ ਰਾਜਪੁਰਾ ਚੌਕ ਨੇੜਿਉਂ ਚੋਰਾਂ ਵਲੋਂ ਅਮਨਦੀਪ ਸਿੰਘ ਬੇਦੀ ਦੀ ਕਾਰ ਚੋਰੀ ਕਰ ਲਈ ਗਈ | ਇਸ ਮਾਮਲੇ ਵਿਚ ਵੀ ਕੇਸ ਦਰਜ ਕਰ ਲਿਆ ਹੈ |

ਪਿਛਲੀ ਖ਼ਬਰ ਛੋਟੇ ਸਾਹਿਬਜ਼ਾਦਿਆਂ ਅਤੇ ਬਾਬਾ ਮੋਤੀ ਰਾਮ ਮਹਿਰਾ ਦੀ ਯਾਦ 'ਚ ਲਗਾਇਆ ਦੁੱਧ ਦਾ ਲੰਗਰ <br/> ਅਗਲੀ ਖ਼ਬਰ 11ਵੇਂ ਸੀਸੂ ਕਾਰਪੋਰੇਟ ਟੀ-20 ਕਿ੍ਕਟ ਟੂਰਨਾਮੈਂਟ-2025 ਦੇ 15ਵੇਂ ਅਤੇ 16ਵੇਂ ਲੀਗ ਦੇ ਮੈਚ ਕਰਵਾਏ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।