16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-01-2026

ਕੌਂਸਲਰ ਮਨਜੀਤ ਸਿੰਘ ਢਿੱਲੋਂ ਦੀ ਅਗਵਾਈ ਹੇਠ ਵਾਰਡ ਨੰ. 86 'ਚ ਨਵੇਂ ਕਮਿਊਨਿਟੀ ਸੈਂਟਰ ਦਾ ਉਦਘਾਟਨ <br/>

ਵਾਰਡ ਨੰਬਰ 86 'ਚ ਕਮਿਊਨਿਟੀ ਸੈਂਟਰ ਦਾ ਉਦਘਾਟਨ ਕਰਨ ਦੌਰਾਨ ਮੌਜੂਦ ਵਿਧਾਇਕ ਮਦਨ ਲਾਲ ਬੱਗਾ, ਸੀਨੀਅਰ ਡਿਪਟੀ ਮੇਅਰ ਰਾਕੇਸ਼ ਪਰਾਸ਼ਰ, ਕੌਂਸਲਰ ਮਨਜੀਤ ਸਿੰਘ ਢਿੱਲੋਂ ਤੇ ਹੋਰ | ਤਸਵੀਰ-ਸੇਵਕ ਸਿੰਘ <br/> 03-01-2026
ਲੁਧਿਆਣਾ, 2 ਜਨਵਰੀ (ਭੁਪਿੰਦਰ ਸਿੰਘ ਬੈਂਸ)-ਸ਼ਹਿਰ ਦੇ ਵਾਰਡ ਨੰਬਰ 86 ਵਿਚ ਕੌਂਸਲਰ ਮਨਜੀਤ ਸਿੰਘ ਢਿੱਲੋਂ ਦੀ ਅਗਵਾਈ ਹੇਠ ਇਕ ਵਿਸ਼ੇਸ਼ ਉਦਘਾਟਨ ਸਮਾਗਮ ਕਰਵਾਇਆ ਗਿਆ | ਇਸ ਮੌਕੇ ਵਾਰਡ ਵਿਚ ਬਣੇ ਨਵੇਂ ਕਮਿਊਨਿਟੀ ਸੈਂਟਰ ਦਾ ਉਦਘਾਟਨ ਵਿਧਾਇਕ ਮਦਨ ਲਾਲ ਬੱਗਾ, ਸੀਨੀਅਰ ਡਿਪਟੀ ਮੇਅਰ ਰਾਕੇਸ਼ ਪਰਾਸ਼ਰ ਵਲੋ ਸਾਂਝੇ ਤੌਰ 'ਤੇ ਕੀਤਾ ਗਿਆ | ਕੌਂਸਲਰ ਮਨਜੀਤ ਸਿੰਘ ਢਿੱਲੋਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਕਮਿਊਨਿਟੀ ਸੈਂਟਰ ਦੇ ਨਿਰਮਾਣ 'ਤੇ ਲਗਭਗ 65 ਲੱਖ ਰੁਪਏ ਦੀ ਲਾਗਤ ਆਈ ਹੈ | ਉਨ੍ਹਾਂ ਕਿਹਾ ਕਿ ਸੈਂਟਰ ਵਿਚ ਇਲਾਕਾ ਨਿਵਾਸੀਆਂ ਲਈ ਲਾਇਬ੍ਰੇਰੀ ਦੀ ਵੀ ਵਿਵਸਥਾ ਕੀਤੀ ਗਈ ਹੈ, ਤਾਂ ਜੋ ਵਿਦਿਆਰਥੀਆਂ ਅਤੇ ਨੌਜਵਾਨਾਂ ਨੰੂ ਪੜ੍ਹਾਈ ਲਈ ਸੁਵਿਧਾ ਮਿਲ ਸਕੇ | ਉਨ੍ਹਾਂ ਅੱਗੇ ਕਿਹਾ ਕਿ ਇਲਾਕਾ ਨਿਵਾਸੀ ਇਸ ਕਮਿਊਨਿਟੀ ਸੈਂਟਰ ਵਿਚ ਆਪਣੇ ਸਮਾਜਿਕ ਤੇ ਪਰਿਵਾਰਕ ਕਾਰਜ ਬਿਲਕੁਲ ਮੁਫ਼ਤ ਕਰ ਸਕਣਗੇ | ਗਰਮੀਆਂ ਨੰੂ ਧਿਆਨ ਵਿਚ ਰੱਖਦਿਆਂ ਜਲਦ ਹੀ ਸੈਂਟਰ ਵਿਚ ਏਸੀ ਵੀ ਲਗਵਾਏ ਜਾਣਗੇ ਤਾਂ ਜੋ ਲੋਕਾਂ ਨੰੂ ਵਧੀਆ ਸੁਵਿਧਾ ਮਿਲੇ | ਸਮਾਗਮ ਦੌਰਾਨ ਇਲਾਕਾ ਨਿਵਾਸੀਆਂ ਨੇ ਕੌਂਸਲਰ ਮਨਜੀਤ ਸਿੰਘ ਢਿੱਲੋਂ ਅਤੇ ਨਗਰ ਨਿਗਮ ਦਾ ਧੰਨਵਾਦ ਕਰਦਿਆਂ ਇਸ ਕਦਮ ਨੰੂ ਵਾਰਡ 86 ਦੇ ਵਿਕਾਸ ਵੱਲ ਇਕ ਮਹੱਤਵਪੂਰਨ ਪੜਾਅ ਕਰਾਰ ਦਿੱਤਾ | ਇਸ ਮੌਕੇ ਕੌਂਸਲਰ ਅਮਨ ਬੱਗਾ ਵੀ ਉਚੇਚੇ ਤੌਰ 'ਤੇ ਮੌਜੂਦ ਸਨ |

ਪਿਛਲੀ ਖ਼ਬਰ ਆਰ. ਏ. ਬੰਗਾ ਦਾ ਭੋਗ ਅਤੇ ਅੰਤਿਮ ਅਰਦਾਸ ਅੱਜ <br/> ਅਗਲੀ ਖ਼ਬਰ ਨਵੇਂ ਵਰ੍ਹੇ ਦੇ ਪਹਿਲੇ ਦਿਨ ਪਏ ਮੀਂਹ ਨੇ ਕਿਸਾਨਾਂ ਦੇ ਚਿਹਰੇ 'ਤੇ ਲਿਆਂਦੀਆਂ ਰÏਣਕਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।