16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-01-2026

'ਬੇਟੀ ਬਚਾਓ-ਬੇਟੀ ਪੜ੍ਹਾਓ' ਮੁਹਿੰਮ ਤਹਿਤ ਨਵਚੇਤਨਾ ਨੇ ਮਾਨਵੀ ਅਤੇ ਜਸ਼ਨਪ੍ਰੀਤ ਦੀ ਸਿਹਤ ਤੇ ਸਿੱਖਿਆ ਦੀ ਲਈ ਜ਼ਿੰਮੇਵਾਰੀ <br/>

ਬੱਚਿਆਂ ਨੂੰ ਸਾਮਾਨ ਦੇਣ ਮੌਕੇ ਸ਼ਾਹੀ ਇਮਾਮ ਮੁਹੰਮਦ ਉਸਮਾਨ ਰਹਿਮਾਨੀ ਲੁਧਿਆਣਵੀ, ਉਨ੍ਹਾਂ ਨਾਲ ਜਗਦੇਵ ਸਿੰਘ ਸੇਖੋਂ ਪ੍ਰਧਾਨ ਸੁਖਧੀਰ ਸਿੰਘ ਸੇਖੋਂ ਅਤੇ ਹੋਰ | ਅਜੀਤ ਤਸਵੀਰ <br/> 03-01-2026
ਲੁਧਿਆਣਾ, 2 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਨਵਚੇਤਨਾ ਬਾਲ ਭਲਾਈ ਕਮੇਟੀ ਦੀ ਅਹਿਮ ਮੀਟਿੰਗ ਪ੍ਰਧਾਨ ਸੁਖਧੀਰ ਸਿੰਘ ਸੇਖੋਂ ਅਤੇ ਚੇਅਰਮੈਨ ਪਰਮਜੀਤ ਸਿੰਘ ਪਨੇਸਰ ਦੀ ਅਗਵਾਈ ਹੇਠ ਸਥਾਨਕ ਸਰਕਟ ਹਾਊਸ ਵਿਖੇ ਕੀਤੀ ਗਈ, ਜਿਸ ਵਿਚ ਸ਼ਾਈ ਇਮਾਮ ਪੰਜਾਬ ਅਤੇ ਸਹਾਇਕ ਕਮਿਸ਼ਨਰ ਜਸਦੇਵ ਸਿੰਘ ਸੇਖੋਂ ਵਿਸ਼ੇਸ਼ ਤÏਰ 'ਤੇ ਪਹੁੰਚੇ | ਪ੍ਰਧਾਨ ਸੁਖਧੀਰ ਸਿੰਘ ਸੇਖੋਂ ਨੇ ਦੱਸਿਆ ਕਿ 'ਬੇਟੀ ਬਚਾਓ-ਬੇਟੀ ਪੜਾਓ' ਮੁਹਿੰਮ ਤਹਿਤ ਮਾਨਵੀ ਅਤੇ ਜਸ਼ਨਪ੍ਰੀਤ ਕÏਰ ਦੀ ਸਿਹਤ ਤੇ ਸਿੱਖਿਆ ਦੀ ਜ਼ਿੰਮੇਵਾਰੀ ਲਈ ਗਈ ਹੈ, ਤਾਂ ਜੋ ਆਰਥਿਕ ਕਮਜ਼ੋਰ ਇਹਨਾਂ ਬੱਚਿਆਂ ਨੂੰ ਪੜ੍ਹਾਈ ਜਾਰੀ ਰੱਖਣ ਵਿਚ ਕੋਈ ਦਿੱਕਤ ਨਾ ਆਵੇ | ਇਸ ਮÏਕੇ ਨਵਚੇਤਨਾ ਵੁਮੈਨ ਫ਼ਰੰਟ ਦੀ ਚੇਅਰਮੈਨ ਕੀਰਤੀ ਸ਼ਰਮਾ ਅਤੇ ਜਨਰਲ ਸਕੱਤਰ ਡਾ. ਗੁਰਬਖ਼ਸ਼ ਕÏਰ ਅਤੇ ਰਚਿਤਾ ਚੰਡੋਕ ਨੇ ਦੱਸਿਆ ਕਿ ਇਹ ਸੁਵਿਧਾਵਾਂ ਉਸ ਸਮੇਂ ਤੱਕ ਮੁਹੱਈਆ ਕਰਵਾਈਆਂ ਜਾਣਗੀਆਂ, ਜਦ ਤੱਕ ਬੱਚੀਆਂ ਪੜ੍ਹਨ ਦੀਆਂ ਚਾਹਵਾਨ ਹੋਣਗੀਆਂ ਅਤੇ ਆਉਣ ਵਾਲੇ ਸਮੇਂ ਵਿਚ ਅਜਿਹੀਆਂ ਹੋਣ ਹਰ ਬੱਚੀਆਂ ਨੂੰ ਇਸ ਮੁਹਿੰਮ ਦਾ ਹਿੱਸਾ ਬਣਾਇਆ ਜਾਵੇਗਾ¢ ਮੁੱਖ ਮਹਿਮਾਨ ਸ਼ਾਹੀ ਇਮਾਮ ਪੰਜਾਬ ਨੇ ਨਵਚੇਤਨਾ ਦੀ 'ਬੇਟੀ ਬਚਾਓ-ਬੇਟੀ ਪੜ੍ਹਾਓ' ਮੁਹਿੰਮ ਦੀ ਪ੍ਰਸ਼ੰਸਾ ਕੀਤੀ ਅਤੇ ਆਉਣ ਵਾਲੇ ਸਮੇਂ ਵਿਚ ਘਰੇਲੂ ਹਿੰਸਾ ਦੇ ਦੋਸ਼ੀਆਂ ਨਾਲ ਸਖ਼ਤੀ ਨਾਲ ਨਿਪਟਣ ਦਾ ਪ੍ਰਣ ਲਿਆ¢ ਉਨ੍ਹਾਂ ਦੱਸਿਆ ਕਿ ਅਕਸਰ ਦੇਖਿਆ ਜਾਂਦਾ ਹੈ ਕਿ ਛੋਟੀਆਂ ਬੱਚੀਆਂ ਨਾਲ ਜਬਰ ਜਨਾਹ ਤੋਂ ਬਾਅਦ ਦੋਸ਼ੀ ਪਰਿਵਾਰ ਉਪਰ ਦਬਾਅ ਪਾ ਕੇ ਜਾਂ ਦੋਸ਼ੀ ਲਾਲਚ ਦੇ ਕੇ ਸਜ਼ਾ ਤੋਂ ਬਚ ਜਾਂਦੇ ਹਨ ਅਤੇ ਕਈ ਵਾਰ ਪਰਿਵਾਰ ਸ਼ਰਮ ਕਰਕੇ ਇਹ ਗੱਲ ਕਾਨੂੰਨ ਤੱਕ ਨਹੀਂ ਲੈ ਕੇ ਜਾਂਦਾ | ਉਨ੍ਹਾਂ ਦੱਸਿਆ ਕਿ ਸਾਰਿਆਂ ਦਾ ਫ਼ਰਜ਼ ਬਣਦਾ ਹੈ ਕਿ ਅਜਿਹੇ ਦੋਸ਼ੀਆਂ ਨੂੰ ਬਖ਼ਸ਼ਿਆ ਨਾ ਜਾਵੇ ਅਤੇ ਪਰਿਵਾਰ ਦੀ ਹਰ ਸੰਭਵ ਸਹਾਇਤਾ ਕੀਤੀ ਜਾਵੇ ਤਾਂ ਜੋ ਕੋਈ ਵੀ ਦੋਸ਼ੀ ਸਜ਼ਾ ਤੋਂ ਬਚ ਨਾ ਸਕੇ | ਇਸ ਮÏਕੇ ਖ਼ਾਸ ਤੌਰ 'ਤੇ ਪਰਮਜੀਤ ਸਿੰਘ ਪਨੇਸਰ, ਕੀਰਤੀ ਸ਼ਰਮਾ, ਡਾ. ਗੁਰਬਖ਼ਸ਼ ਕÏਰ, ਰਾਜੇਸ਼ ਢੀਂਗਰਾ, ਕੰਵਲਪ੍ਰੀਤ ਕÏਰ ਸੇਖੋਂ, ਰਮਨ ਚੰਡੋਕ, ਲੱਕੀ ਗਿਲਹੋਤਰਾ, ਸੀਨੀਅਰ ਸਿਟੀਜਨ ਵਿੰਗ ਦੇ ਪ੍ਰਧਾਨ ਅਨਿਲ ਸ਼ਰਮਾ ਵੀ ਮÏਜੂਦ ਸਨ |

ਪਿਛਲੀ ਖ਼ਬਰ ਮੇਅਰ ਇੰਦਰਜੀਤ ਕੌਰ, ਵਿਧਾਇਕ ਗਰੇਵਾਲ ਤੇ ਕਮਿਸ਼ਨਰ ਡੇਚਲਵਾਲ ਦੀ ਕੌਂਸਲਰਾਂ ਨਾਲ ਰਿਵਿਊ ਮੀਟਿੰਗ <br/> ਅਗਲੀ ਖ਼ਬਰ ਪੰਜਾਬੀ ਸਾਹਿਤ ਅਕਾਦਮੀ ਦਾ ਜਨਰਲ ਇਜਲਾਸ 11 ਨੂੰ ਪੰਜਾਬੀ ਭਵਨ ਵਿਖੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।