25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਪੀ. ਏ. ਯੂ. ਤੇ ਗੁਰੂ ਅੰਗਦ ਦੇਵ ਵੈਟਰਨਰੀ ਯੂਨੀਵਰਸਿਟੀ ਨੇ ਇਕ ਸਮਝੌਤੇ ਉਪਰ ਦਸਤਖਤ ਕੀਤੇ <br/>

ਪੀ.ਏ.ਯੂ. ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਅਤੇ ਗਡਵਾਸੂ ਦੇ ਵਾਈਸ ਚਾਂਸਲਰ ਡਾ. ਜਤਿੰਦਰਪਾਲ ਸਿੰਘ ਸਮਝੌਤੇ ਦੀਆਂ ਸ਼ਰਤਾਂ ਉਪਰ ਦਸਤਖਤ ਕਰਨ ਮੌਕੇ ਅਧਿਕਾਰੀਆਂ ਨਾਲ | ਤਸਵੀਰ-ਸੇਵਕ ਸਿੰਘ <br/> 04-01-2026
ਲੁਧਿਆਣਾ, 3 ਜਨਵਰੀ (ਜਤਿੰਦਰ ਭੰਬੀ)-ਪੀ.ਏ.ਯੂ. ਦੇ ਵਾਈਸ ਚਾਂਸਲਰ ਕਮੇਟੀ ਰੂਮ ਵਿਚ ਹੋਈ ਉਚ ਅਧਿਕਾਰੀਆਂ ਦੀ ਸਾਂਝੀ ਮੀਟਿੰਗ ਦੌਰਾਨ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਅਤੇ ਗੁਰੂ ਅੰਗਦ ਦੇਵ ਵੈਟਰਨਰੀ ਅਤੇ ਪਸ਼ੂ ਵਿਗਿਆਨ ਯੂਨੀਵਰਸਿਟੀ ਨੇ ਇਕ ਸਮਝੌਤੇ ਉਪਰ ਦਸਤਖਤ ਕੀਤੇ | ਇਹ ਸਮਝੌਤਾ ਦੋਵਾਂ ਸੰਸਥਾਵਾਂ ਦੀ ਖੋਜ ਦੇ ਸਾਂਝੇ ਵਿਕਾਸ ਪ੍ਰੋਗਰਾਮ ਨੂੰ ਉਲੀਕਣ ਤੋਂ ਇਲਾਵਾ ਮਾਹਿਰਾਂ ਅਤੇ ਵਿਦਿਆਰਥੀਆਂ ਦੇ ਦੁਵੱਲੇ ਵਟਾਂਦਰੇ, ਸਾਂਝੀ ਸਮਰੱਥਾ ਦੇ ਨਿਰਮਾਣ, ਤਕਨਾਲੋਜੀ ਰੂਪਾਂਤਰਨ ਅਤੇ ਬੁਨਿਆਦੀ ਢਾਂਚੇ ਦੀ ਸਾਂਝਦਾਰੀ ਲਈ ਕੀਤਾ ਗਿਆ | ਪੀ.ਏ.ਯੂ. ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਅਤੇ ਗਡਵਾਸੂ ਦੇ ਵਾਈਸ ਚਾਂਸਲਰ ਡਾ. ਜਤਿੰਦਰਪਾਲ ਸਿੰਘ ਦੀ ਨਿਗਰਾਨੀ ਹੇਠ ਇਸ ਸਮਝੌਤੇ ਦੀਆਂ ਸ਼ਰਤਾਂ ਉਪਰ ਦਸਤਖਤ ਕੀਤੇ ਗਏ | ਇਸ ਬਾਰੇ ਗੱਲਬਾਤ ਕਰਦਿਆਂ ਡਾ. ਸਤਿਬੀਰ ਸਿੰਘ ਗੋਸਲ ਨੇ ਕਿਹਾ ਕਿ ਦੋਵਾਂ ਸੰਸਥਾਵਾਂ ਦਾ ਮੂਲ ਇਕ ਹੈ | ਇਸ ਲਈ ਦੋਵੇਂ ਸੰਸਥਾਵਾਂ ਬਹੁਤ ਸਾਰੇ ਪੱਖਾਂ ਤੋਂ ਅੱਜ ਵੀ ਸਾਂਝੇ ਰੂਪ ਵਿਚ ਵਿਚਰਦੀਆਂ ਹਨ | ਗੁਰੂ ਅੰਗਦ ਦੇਵ ਵੈਟਰਨਰੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਜਤਿੰਦਰਪਾਲ ਸਿੰਘ ਨੇ ਇਸ ਮੌਕੇ ਸਮਝੌਤੇ ਉਪਰ ਖੁਸ਼ੀ ਦਾ ਪ੍ਰਗਟਾਵਾ ਕੀਤਾ | ਸਮਝੌਤੇ ਲਈ ਹੋਏ ਸਮਾਗਮ ਦੀ ਆਰੰਭਕ ਟਿੱਪਣੀ ਗਡਵਾਸੂ ਦੇ ਨਿਰਦੇਸ਼ਕ ਖੋਜ ਡਾ. ਪ੍ਰਕਾਸ਼ ਸਿੰਘ ਨੇ ਕੀਤੀ | ਡਾ. ਅਜਮੇਰ ਸਿੰਘ ਢੱਟ ਨਿਰਦੇਸ਼ਕ ਖੋਜ ਪੀ.ਏ.ਯੂ. ਨੇ ਇਸ ਸਮਝੌਤੇ ਨੂੰ ਦੋਵਾਂ ਸੰਸਥਾਵਾਂ ਦੇ ਖੋਜ ਢਾਂਚੇ ਲਈ ਬੇਹੱਦ ਮੁੱਲਵਾਨ ਕਿਹਾ | ਪੀ.ਏ.ਯੂ. ਦੇ ਡੀਨ ਪੋਸਟ ਗ੍ਰੈਜੂਏਟ ਸਟੱਡੀਜ਼ ਡਾ. ਸੰਜੀਵ ਕੁਮਾਰ ਉਪਲ ਨੇ ਵੀ ਇਸ ਮੌਕੇ ਸੰਬੋਧਨ ਕੀਤਾ | ਪੀ.ਏ.ਯੂ. ਦੇ ਰਜਿਸਟਰਾਰ ਡਾ. ਰਿਸ਼ੀਪਾਲ ਸਿੰਘ ਆਈ.ਏ.ਐਸ. ਅਤੇ ਗਡਵਾਸੂ ਦੇ ਰਜਿਸਟਰਾਰ ਡਾ. ਸੁਰੇਸ਼ ਕੁਮਾਰ ਸ਼ਰਮਾ ਨੇ ਸਮਝੌਤੇ ਦੇ ਦਸਤਾਵੇਜ਼ਾਂ ਦਾ ਤਬਾਦਲਾ ਕੀਤਾ | ਇਸ ਮੌਕੇ ਡੀਨ ਕਮਿਊਨਿਟੀ ਸਾਇੰਸ ਕਾਲਜ ਡਾ. ਕਿਰਨ ਬੈਂਸ, ਡੀਨ ਖੇਤੀਬਾੜੀ ਕਾਲਜ ਡਾ. ਚਰਨਜੀਤ ਸਿੰਘ ਅÏਲਖ, ਡੀਨ ਬਾਗਬਾਨੀ ਕਾਲਜ ਡਾ. ਰਿਸ਼ੀਇੰਦਰਾ ਸਿੰਘ ਗਿੱਲ, ਖੇਤੀਬਾੜੀ ਕਾਲਜ ਬੱਲੋਵਾਲ ਸੌਂਖੜੀ ਦੇ ਡੀਨ ਡਾ. ਮਨਮੋਹਨਜੀਤ ਸਿੰਘ, ਵਧੀਕ ਨਿਰਦੇਸ਼ਕ ਖੋਜ ਡਾ. ਜੀ.ਐਸ. ਮਾਂਗਟ, ਕੰਪਟਰੋਲਰ ਡਾ. ਸ਼ੰਮੀ ਕਪੂਰ ਅਤੇ ਲਾਇਬ੍ਰੇਰੀਅਨ ਡਾ. ਯੋਗਿਤਾ ਸ਼ਰਮਾ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ | ਸਮਾਰੋਹ ਦਾ ਸੰਚਾਲਨ ਡਾ. ਵਿਸ਼ਾਲ ਬੈਕਟਰ ਨੇ ਕੀਤਾ | ਇਸ ਮੌਕੇ ਖੇਤੀਬਾੜੀ ਕਾਲਜ ਬੱਲੋਵਾਲ ਸੌਂਖੜੀ ਦਾ ਲੋਗੋ ਜਾਰੀ ਕਰਨ ਦੀ ਰਸਮ ਵੀ ਦੋਵਾਂ ਸੰਸਥਾਵਾਂ ਦੇ ਉਚ ਅਧਿਕਾਰੀਆਂ ਨੇ ਅਦਾ ਕੀਤੀ |

ਪਿਛਲੀ ਖ਼ਬਰ ਫਾਰਮਰ ਫ਼ਸਟ ਪ੍ਰੋਜੈਕਟ ਅਧੀਨ ਸਰਦੀਆਂ ਦੇ ਪ੍ਰਬੰਧਨ ਸੰਬੰਧੀ ਕੈਂਪ <br/> ਅਗਲੀ ਖ਼ਬਰ ਦਿਆਨੰਦ ਹਸਪਤਾਲ ਵਲੋਂ ਜਨਤਾ ਲਈ ਜਨਰਲ ਓ. ਪੀ. ਡੀ. ਫ਼ੀਸ ਵਿਚ ਵੱਡੀ ਰਾਹਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।