25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਪਿੰਡ ਬਸੈਮੀ ਦੇ ਗੁਰਦੁਆਰਾ ਸਾਹਿਬ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ <br/>

ਪਿੰਡ ਬਸੈਮੀ ਵਿਖੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ 'ਚ ਚਾਹ-ਪਕੌੜਿਆਂ ਦੇ ਲਗਾਏ ਗਏ ਲੰਗਰਾਂ ਦੀ ਸੇਵਾ ਕਰਨ ਸਮੇਂ ਪ੍ਰਧਾਨ ਗੁਰਨਾਮ ਸਿੰਘ ਝੱਜ, ਸਾਬਕਾ ਸਰਪੰਚ ਸੁਖਮਿੰਦਰ ਸਿੰਘ, ਸਾਬਕਾ ਸਰਪੰਚ ਬਲਜਿੰਦਰ ਕੌਰ, ਬੀਬੀ ਜਸਵਿੰਦਰ ਕੌਰ ਅਤੇ ਹੋਰ ਸੇਵਾਦਾਰ | ਤਸਵੀਰ: ਮੇਜਰ ਹੰਬੜਾਂ <br/> 04-01-2026
ਹੰਬੜਾਂ, 3 ਜਨਵਰੀ (ਮੇਜਰ ਹੰਬੜਾਂ)-ਪਿੰਡ ਬਸੈਮੀ ਦੇ ਗੁਰਦੁਆਰਾ ਸਾਹਿਬ ਵਿਖੇ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ | ਸਮਗਮਾਂ ਦੇ ਗੁਰਦੁਆਰਾ ਸਾਹਿਬ ਵਿਖੇ ਪਾਠ ਦੇ ਭੋਗ ਪਾਏ ਗਏ, ਉਪਰੰਤ ਰਾਗੀ ਜੱਥੇ ਵਲੋਂ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ ਤੇ ਪਾਠੀ ਸਿੰਘ ਵਲੋਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ | ਇਸ ਸਮੇਂ ਗੁਰਦੁਆਰਾ ਸਾਹਿਬ ਲੋਕਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੁਰਨਾਮ ਸਿੰਘ ਝੱਜ, ਸਾਬਕਾ ਸਰਪੰਚ ਸੁਖਮਿੰਦਰ ਸਿੰਘ ਬਸੈਮੀ ਨੇ ਸੰਗਤਾਂ ਨੂੰ ਲੋਕਲ ਗੁਰਦੁਆਰਾ ਸਾਹਿਬ ਦੀ ਸਮੁੱਚੀ ਪ੍ਰਬੰਧਕ ਕਮੇਟੀ ਵਲੋਂ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਤੇ ਕਿਹਾ ਕਿ ਸਾਨੂੰ ਸਾਡੇ ਗੁਰੂਆਂ ਵਲੋਂ ਦਿਖਾਏ ਸੱਚਾਈ ਦੇ ਮਾਰਗ 'ਤੇ ਚੱਲਦਿਆਂ ਆਪਸੀ ਭਾਈਚਾਰਕ ਨੂੰ ਮਜ਼ਬੂਤ ਰੱਖਣ ਦੇ ਨਾਲ ਲੰਗਰਾਂ ਦੀ ਸੇਵਾ 'ਚ ਬਣਦਾ ਯੋਗਦਾਨ ਪਾਉਣਾ ਚਾਹੀਦਾ ਹੈ | ਇਸ ਸਮੇਂ ਸੇਵਾਦਾਰਾਂ ਵਲੋਂ ਸੰਗਤਾਂ ਲਈ ਚਾਹ-ਪਕੌੜਿਆਂ ਦੇ ਲੰਗਰ ਅਤੁੱਟ ਵਰਤਾਏ ਗਏ | ਇਸ ਮੌਕੇ ਸਮਾਜ ਸੇਵੀ ਜਗਦੀਸ਼ ਸਿੰਘ ਕੈਨੇਡਾ, ਸੁਰਿੰਦਰ ਸਿੰਘ ਝੱਜ, ਗੁਰਮੁੱਖ ਸਿੰਘ ਭੱਟੀਆਂ, ਸਾਬਕਾ ਸਰਪੰਚ ਬਲਜਿੰਦਰ ਕੌਰ, ਬੀਬੀ ਜਸਵਿੰਦਰ ਕੌਰ, ਗੁਰਦੇਵ ਸਿੰਘ ਗੋਲੂ, ਨਿਰਜੀਤ ਸਿੰਘ ਧਾਲੀਵਾਲ, ਕਾਕਾ ਹਲਵਾਈ ਭੂੰਦੜੀ, ਜਤਿੰਦਰ ਸਿੰਘ ਜੋਨੀ, ਹਰੀ ਗੋਪਾਲ, ਅਰਜੁਨ ਸਿੰਘ, ਸੁਦੇਸ਼ ਸਮੇਤ ਪਿੰਡ ਵਾਸੀ, ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਤੇ ਸੰਗਤਾਂ ਮੌਜੂਦ ਸਨ |

ਪਿਛਲੀ ਖ਼ਬਰ ਸੀਨੀਅਰ ਭਾਜਪਾ ਆਗੂ ਗੁਰਦੇਵ ਸ਼ਰਮਾ ਦੇਬੀ ਵਲੋਂ ਬੁਢਾਪਾ ਤੇ ਵਿਕਲਾਂਗ ਪੈਨਸ਼ਨ ਕੈਂਪ <br/> ਅਗਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਕਲਗ਼ੀਧਰ ਸਾਹਿਬ ਵਲੋਂ ਅੱਜ ਸਜਾਇਆ ਜਾਵੇਗਾ ਨਗਰ ਕੀਰਤਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।