25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਹਲਕਾ ਸਾਹਨੇਵਾਲ ਦੇ ਮਾਂਗਟ ਜ਼ੋਨ ਤੋਂ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸੋਨੂੰ ਦਾ ਕੀਤਾ ਕਾਂਗਰਸ ਨੇ ਸਨਮਾਨ <br/>

ਕਾਂਗਰਸ ਦੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਤਾਜਪਰਮਿੰਦਰ ਸਿੰਘ ਸੋਨੂੰ ਦਾ ਸਨਮਾਨ ਕਰਦੇ ਹੋਏ ਸੀਨੀਅਰ ਕਾਂਗਰਸੀ ਆਗੂ ਜੈਮਲ ਸਿੰਘ ਚੌਹਾਨ, ਭੁਪਿੰਦਰ ਸਿੰਘ ਚੌਹਾਨ ਤੇ ਹੋਰ | ਅਜੀਤ ਤਸਵੀਰ <br/> 04-01-2026
ਭਾਮੀਆਂ ਕਲਾਂ/ਲੁਧਿਆਣਾ, 3 ਜਨਵਰੀ (ਜਤਿੰਦਰ ਭੰਬੀ)-ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਆਉਂਦੇ ਮਾਂਗਟ ਜ਼ੋਨ ਤੋਂ ਕਾਂਗਰਸ ਦੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਤਾਜਪਰਮਿੰਦਰ ਸਿੰਘ ਸੋਨੂੰ ਨੂੰ ਜ਼ਿਲ੍ਹਾ ਪ੍ਰੀਸ਼ਦ ਚੋਣਾ ਵਿਚ ਵੱਡੇ ਫ਼ਰਕ ਨਾਲ ਜਿੱਤ ਪ੍ਰਾਪਤ ਕਰਨ 'ਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਅਤੇ ਸਮੂਹ ਕਾਂਗਰਸੀ ਵਰਕਰਾਂ ਵਲੋਂ ਸਿਰੋਪਾਉ ਪਾ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਤਾਜਪਰਮਿੰਦਰ ਸਿੰਘ ਸੋਨੂੰ ਨੇ ਜਿੱਥੇ ਇਸ ਜ਼ੋਨ ਅਧੀਨ ਆਉਂਦੇ ਵੋਟਰਾਂ ਦਾ ਧੰਨਵਾਦ ਕੀਤਾ, ਉਥੇ ਹੀ ਉਨ੍ਹਾਂ ਸਮੂਹ ਕਾਂਗਰਸੀ ਵਰਕਰਾਂ ਅਤੇ ਸਮਰਥਕਾਂ ਦਾ ਵੀ ਧੰਨਵਾਦ ਕੀਤਾ | ਇਸ ਮੌਕੇ ਉਨ੍ਹਾਂ ਸੀਨੀਅਰ ਕਾਂਗਰਸੀ ਆਗੂ ਜੈਮਲ ਸਿੰਘ ਚੌਹਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਜਿੱਥੇ ਮੈਨੂੰ ਹਲਕਾ ਇੰਚਾਰਜ ਵਿਕਰਮ ਸਿੰਘ ਬਾਜਵਾ ਨੇ ਬੇਹੱਦ ਸਹਿਯੋਗ ਅਤੇ ਹਲਾਸ਼ੇਰੀ ਦਿੱਤੀ ਹੈ ਉਸੇ ਤਰ੍ਹਾਂ ਚੌਹਾਨ ਪਰਿਵਾਰ ਦਾ ਵੀ ਮੇਰੀ ਜਿੱਤ ਵਿਚ ਵੱਡਾ ਯੋਗਦਾਨ ਹੈ | ਇਸ ਮੌਕੇ ਭੁਪਿੰਦਰ ਸਿੰਘ ਚੌਹਾਨ ਤੋਂ ਇਲਾਵਾ ਸਮੂਹ ਕਾਂਗਰਸੀ ਵਰਕਰ ਵੀ ਮੌਜੂਦ ਸਨ |

ਪਿਛਲੀ ਖ਼ਬਰ ਜੱਸ ਨਿਊਟ੍ਰੀਸ਼ਨ ਕਲੱਬ ਆਲਮਗੀਰ ਨੇ ਸਹਿਤ 'ਤੇ ਸੈਮੀਨਾਰ ਕਰਵਾਇਆ <br/> ਅਗਲੀ ਖ਼ਬਰ 560 ਬੈਗ ਯੂਰੀਆ ਖਾਦ ਦੇ ਕੋਆਪ੍ਰੇਟਿਵ ਸੁਸਾਇਟੀ 'ਚ ਆਏ ਵਾਪਸ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।