25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਜੇਲ੍ਹਾਂ 'ਚ ਬੰਦ ਪੀ. ਆਰ. ਟੀ. ਸੀ. ਕਰਮਚਾਰੀਆਂ ਨੂੰ ਰਿਹਾਅ ਕਰੇ ਪੰਜਾਬ ਸਰਕਾਰ-ਰੇਸ਼ਮ ਸਿੰਘ ਗਿੱਲ

ਜੇਲ੍ਹ ਵਿਚ ਬੰਦ ਕਰਮਚਾਰੀਆਂ ਅਤੇ ਹੋਰ ਮੰਗਾਂ ਨੂੰ ਲੈ ਕੇ ਸਾਥੀਆਂ ਨੂੰ ਸੰਬੋਧਨ ਕਰਦੇ ਹੋਏ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ | ਅਜੀਤ ਤਸਵੀਰ <br/> 04-01-2026
ਲੁਧਿਆਣਾ, 3 ਜਨਵਰੀ (ਜਸਵਿੰਦਰ ਸਿੰਘ)-ਪੰਜਾਬ ਰੋਡਵੇਜ਼ ਪਨਬੱਸ/ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ 25/11 ਦੀ ਮੀਟਿੰਗ ਸਰਪ੍ਰਸਤ ਕਮਲ ਕੁਮਾਰ, ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਈਸੜੂ ਭਵਨ ਵਿਖੇ ਹੋਈ | ਮੀਟਿੰਗ 'ਚ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਕਿਹਾ ਕਿ ਪੰਜਾਬ ਰੋਡਵੇਜ਼ ਪਨਬੱਸ/ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਮੁਲਾਜ਼ਮ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਸਨ ਪ੍ਰੰਤੂ ਸਰਕਾਰ ਵਲੋਂ ਗੇਟ ਰੈਲੀਆਂ ਕਰਦੇ ਕਰਮਚਾਰੀਆਂ ਦੇ ਨਾਲ ਧੱਕੇਸ਼ਾਹੀ ਕੀਤੀ ਗਈ | ਨਾਜਾਇਜ਼ ਪਰਚੇ ਦਰਜ ਕਰਕੇ ਜੇਲ੍ਹਾਂ 'ਚ ਡੱਕਿਆ ਗਿਆ | ਇਸ ਦੌਰਾਨ ਚੱਲਦੀ ਹੜਤਾਲ ਵਿਚ ਟਰਾਂਸਪੋਰਟ ਮੰਤਰੀ ਪੰਜਾਬ ਐਮ.ਡੀ. ਪਨਬੱਸ, ਪੀ.ਆਰ.ਟੀ.ਸੀ. ਨਾਲ ਮੀਟਿੰਗ ਵਿਚ ਸਾਰੇ ਮੁਲਾਜ਼ਮ ਸਾਥੀਆਂ 'ਤੇ ਪਰਚੇ ਰੱਦ ਕਰਕੇ ਸਾਰੇ ਮੁਲਾਜ਼ਮਾਂ ਨੂੰ ਡਿਊਟੀਆਂ ਉਪਰ ਲੈਣ ਦਾ ਫ਼ੈਸਲਾ ਕੀਤਾ ਗਿਆ ਪ੍ਰੰਤੂ ਜੋ ਕਰਮਚਾਰੀ ਪਟਿਆਲੇ ਜੇਲ੍ਹ ਤੋਂ ਰਿਹਾ ਹੋਏ ਹਨ, ਉਨ੍ਹਾਂ ਨੂੰ ਡਿਊਟੀਆਂ 'ਤੇ ਨਹੀਂ ਲਿਆ ਗਿਆ ਅਤੇ ਸੰਗਰੂਰ ਦੇ ਵਿਚ 10 ਕਰਮਚਾਰੀ ਅੱਜ ਵੀ ਜੇਲ੍ਹ ਵਿਚ ਬੰਦ ਹਨ, ਉਨ੍ਹਾਂ ਨੂੰ ਸਰਕਾਰ ਵਲੋਂ ਹੁਣ ਤੱਕ ਜੇਲ੍ਹ ਵਿਚੋਂ ਨਹੀਂ ਕੱਢਿਆ ਗਿਆ, ਜਿਸ ਕਾਰਨ ਜੱਥੇਬੰਦੀ ਵਿਚ ਭਰੀ ਰੋਸ ਪਾਇਆ ਜਾ ਰਿਹਾ ਹੈ | ਸੂਬਾ ਸਕੱਤਰ ਸ਼ਮਸ਼ੇਰ ਸਿੰਘ ਢਿੱਲੋਂ, ਸੀ. ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਪੰਨੂ ਨੇ ਬੋਲਦਿਆਂ ਕਿਹਾ ਸਰਕਾਰ ਹਰ ਆਵਾਜ਼ ਨੂੰ ਦਬਾਉਣਾ ਚਾਹੁੰਦੀ ਹੈ, ਜਦੋਂ ਕਿ ਮੀਟਿੰਗ ਵਿਚ ਕਿੱਲੋਮੀਟਰ ਦੇ ਘਾਟੇ ਸਬੰਧੀ ਸਾਰੇ ਸਬੂਤ ਦੇ ਚੁੱਕੇ ਹਾਂ | ਉਨ੍ਹਾਂ ਕਿਹਾ ਕਿ ਪੰਜਾਬ ਦੇ ਪੱਤਰਕਾਰ ਭਾਈਚਾਰੇ ਦੀ ਆਵਾਜ਼ ਨੂੰ ਦਿਵਾਉਣ ਦੀ ਕੋਸ਼ਿਸ਼ ਕੀਤੀ ਗਈ ਹੈ, ਜਿਸ ਦੀ ਯੂਨੀਅਨ ਵਲੋਂ ਨਿਖੇਧੀ ਕੀਤੀ ਜਾਂਦੀ ਹੈ | ਪਨਬੱਸ, ਪੀ.ਆਰ.ਟੀ.ਸੀ. ਦੇ 10 ਕਰਮਚਾਰੀ ਨਾਜਾਇਜ਼ ਪਰਚੇ ਦਰਜ ਕਰਕੇ ਸੰਗਰੂਰ ਜੇਲ੍ਹ ਵਿਚ ਬੰਦ ਕੀਤੇ ਹਨ, ਉਨ੍ਹਾਂ ਨੂੰ ਸਰਕਾਰ ਤੁਰੰਤ ਪਰਚੇ ਰੱਦ ਕਰਕੇ ਰਿਹਾਅ ਕਰੇ, ਨਹੀਂ ਤਾਂ ਜੱਥੇਬੰਦੀ ਨੂੰ ਸੰਘਰਸ਼ ਕਰਨ ਦੇ ਲਈ ਮਜਬੂਰ ਹੋਣਾ ਪਵੇਗਾ | ਸੀ. ਮੀਤ ਪ੍ਰਧਾਨ ਹਰਕੇਸ਼ ਕੁਮਾਰ ਵਿੱਕੀ, ਬਲਜਿੰਦਰ ਸਿੰਘ ਨੇ ਕਿਹਾ ਕਿ ਯੂਨੀਅਨ ਵਲੋਂ 6 ਜਨਵਰੀ ਨੂੰ ਸਮੂਹ ਡਿਪੂਆਂ ਦੇ ਗੇਟਾਂ 'ਤੇ ਭਰਵੀਆਂ ਗੇਟ ਰੈਲੀਆਂ ਕੀਤੀਆਂ ਜਾਣਗੀਆਂ ਅਤੇ ਮੁਲਾਜ਼ਮਾਂ ਵਲੋਂ ਕਾਲੇ ਬਿੱਲੇ ਲਗਾ ਕੇ ਡਿਊਟੀਆਂ ਕੀਤੀਆਂ ਜਾਣਗੀਆਂ | 9 ਜਨਵਰੀ ਨੂੰ ਸੰਗਰੂਰ ਵਿਖੇ ਕੰਨਵੈਨਸ਼ਨ ਵਿਚ ਐਲਾਨ ਕਰਦੇ ਹੋਏ ਪੱਕੇ ਧਰਨੇ ਨੂੰ ਸ਼ੁਰੂ ਕੀਤਾ ਜਾਵੇਗਾ | ਜੇਕਰ ਫਿਰ ਵੀ ਤੁਰੰਤ ਪਰਚੇ ਰੱਦ ਨਾ ਕੀਤੇ, ਮੰਨੀਆਂ ਮੰਗਾ ਲਾਗੂ ਨਾ ਕੀਤੀਆਂ ਤਾਂ ਹੜਤਾਲ ਸਮੇਤ ਤਿੱਖੇ ਸੰਘਰਸ਼ ਸ਼ੁਰੂ ਕੀਤੇ ਜਾਣਗੇ | ਇਸ ਸਮੇਂ ਜਲੋਰ ਸਿੰਘ, ਪ੍ਰਦੀਪ ਕੁਮਾਰ, ਹਰਪ੍ਰੀਤ ਸਿੰਘ, ਜਗਜੀਤ ਸਿੰਘ ਨਿਰਪਾਲ ਸਿੰਘ, ਭਗਤ ਸਿੰਘ, ਸਤਪਾਲ ਸਿੰਘ, ਹਰਵਿੰਦਰ ਸਿੰਘ, ਰਮਨਦੀਪ ਸਿੰਘ, ਰੋਹੀ ਰਾਮ, ਜਤਿੰਦਰ ਸਿੰਘ, ਸੰਦੀਪ ਸਿੰਘ, ਸਰਬਜੀਤ ਸਿੰਘ, ਬਿਕਰਮਜੀਤ ਸਿੰਘ, ਵਜੀਰ ਸਿੰਘ ਸਮੇਤ ਆਦਿ ਆਗੂ ਹਜ਼ਾਰ ਹੋਏ |

ਪਿਛਲੀ ਖ਼ਬਰ ਗਣਤੰਤਰ ਦਿਵਸ ਦੀਆਂ ਤਿਆਰੀਆਂ ਸੰਬੰਧੀ ਮੀਟਿੰਗ ਅਗਲੀ ਖ਼ਬਰ ਸਰਕਾਰੀ ਕਾਲਜ ਲੜਕੀਆਂ ਦੀ ਵਿਦਿਆਰਥਣ ਮੁਸਕਾਨ ਦੀ ਗਣਤੰਤਰ ਦਿਵਸ ਪਰੇਡ 2026 ਲਈ ਚੋਣ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।