ਲੁਧਿਆਣਾ, 20 ਜਨਵਰੀ (ਡਾ. ਤਰਲੋਚਨ ਸਿੰਘ)-ਇੰਟਰਨਲ ਕੁਆਲਿਟੀ ਅਸ਼ੋਰੈਂਸ ਸੈੱਲ ਦੀ ਅਗਵਾਈ ਹੇਠ ਗੁਰੂ ਨਾਨਕ ਖ਼ਾਲਸਾ ਕਾਲਜ ਫ਼ਾਰ ਵੁਮੈਨ, ਮਾਡਲ ਟਾਊਨ, ਲੁਧਿਆਣਾ ਦੀ ਐਨ.ਐਸ.ਐਸ. ਯੂਨਿਟ ਵਲੋਂ ''ਵਿਕਸਤ ਭਾਰਤ ਅਤੇ ਨਸ਼ਾ ਮੁਕਤ ਸਮਾਜU ਵਿਸ਼ੇ 'ਤੇ ਸੱਤ ਦਿਨਾਂ ਐਨ.ਐਸ.ਐਸ. ਕੈਂਪ ਲਗਾਇਆ ਗਿਆ | ਕੈਂਪ ਦਾ ਉਦਘਾਟਨ ਪਿ੍ੰਸੀਪਲ ਡਾ. ਮਨੀਤਾ ਕਾਹਲੋਂ ਵਲੋਂ ਕੀਤਾ ਗਿਆ, ਜਿਨ੍ਹਾਂ ਨੇ ਵਲੰਟੀਅਰਾਂ ਨੂੰ ਰਾਸ਼ਟਰ ਨਿਰਮਾਣ ਗਤੀਵਿਧੀਆਂ ਵਿਚ ਸਰਗਰਮੀ ਨਾਲ ਹਿੱਸਾ ਲੈਣ ਲਈ ਉਤਸ਼ਾਹਿਤ ਕੀਤਾ | ਕੈਂਪ ਦੌਰਾਨ ਯੋਗਾ ਅਤੇ ਕਸਰਤ ਸੈਸ਼ਨਾਂ ਸਮੇਤ ਕਈ ਸਿਹਤ ਅਤੇ ਤੰਦਰੁਸਤੀ ਗਤੀਵਿਧੀਆਂ ਦਾ ਪ੍ਰਬੰਧ ਕੀਤਾ ਗਿਆ | ਆਰਟ ਆਫ਼ ਲਿਵਿੰਗ ਆਰਗੇਨਾਈਜ਼ੇਸ਼ਨ, ਲੁਧਿਆਣਾ ਵਲੋਂ ਲਗਾਏ ਸੈਸ਼ਨ ਵਿਦਿਆਰਥੀਆਂ ਦੀ ਮਾਨਸਿਕ ਤੰਦਰੁਸਤੀ 'ਤੇ ਕੇਂਦਰਿਤ ਸਨ | ਮਨੋਦਰਪਣ ਪਹਿਲਕਦਮੀ ਦੇ ਤਹਿਤ ''ਨਸ਼ਾ ਮੁਕਤ ਅਭਿਆਨ ਅਤੇ ਉਮੀਦ ਦਿਸ਼ਾ-ਨਿਰਦੇਸ਼ ਰਾਸ਼ਟਰੀ ਖੁਦਕੁਸ਼ੀ ਰੋਕਥਾਮU 'ਤੇ ਇਕ ਸੈਮੀਨਾਰ ਦੇ ਨਾਲ ਪ੍ਰਜਾਪਿਤਾ ਬ੍ਰਹਮਾ ਕੁਮਾਰੀ ਈਸ਼ਵਰੀਆ ਵਿਸ਼ਵ ਵਿਦਿਆਲਿਆ ਵਲੋਂ ਇਕ ਨਸ਼ਾ ਛੁਡਾਊ ਪ੍ਰੋਗਰਾਮ ਦਾ ਪ੍ਰਬੰਧ ਵੀ ਕੀਤਾ ਗਿਆ |