ਹਥਿਆਰਬੰਦ ਲੁਟੇਰੇ ਨੌਜਵਾਨ ਪਾਸੋਂ ਹਜ਼ਾਰਾਂ ਦੀ ਨਕਦੀ ਅਤੇ ਸਾਮਾਨ ਲੁੱਟ ਕੇ ਹੋਏ ਫ਼ਰਾਰ <br/>
ਅਜੀਤ ਡੈਸਕ
21-01-2026
ਮੋਟਰਸਾਈਕਲ ਚੋਰੀ
ਥਾਣਾ ਡਿਵੀਜ਼ਨ ਨੰਬਰ ਅੱਠ ਦੇ ਘੇਰੇ ਅੰਦਰ ਪੈਂਦੇ ਇਲਾਕੇ ਮਾਧਵ ਸਦਨ ਗਲੀ ਵਿਚ ਚੋਰ ਵਿਜੇ ਕੁਮਾਰ ਨਾਮੀ ਨੌਜਵਾਨ ਦਾ ਮੋਟਰਸਾਈਕਲ ਚੋਰੀ ਕਰਕੇ ਫ਼ਰਾਰ ਹੋ ਗਏ | ਪੁਲਿਸ ਵਲੋਂ ਇਸ ਸਬੰਧੀ ਕੇਸ ਦਰਜ ਕਰ ਲਿਆ ਤੇ ਜਾਂਚ ਕੀਤੀ ਜਾ ਰਹੀ ਹੈ | ਦੂਜੇ ਮਾਮਲੇ ਵਿਚ ਪੁਲਿਸ ਨੇ ਆਨੰਦ ਭੂਸ਼ਨ ਵਾਸੀ ਰਾਣੀ ਝਾਂਸੀ ਰੋਡ ਦਾ ਐਕਟੀਵਾ ਸਕੂਟਰ ਚੋਰੀ ਹੋਣ ਦੇ ਮਾਮਲੇ ਵਿਚ ਵੀ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਦੋਵਾਂ ਮਾਮਲਿਆਂ ਵਿਚ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ |
ਸੱਟੇਬਾਜ਼ ਕਾਬੂ
ਪੁਲਿਸ ਨੇ ਮਨੀਸ਼ ਕੁਮਾਰ ਵਾਸੀ ਢੰਡਾਰੀ ਖੁਰਦ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 1120 ਰੁਪਏ ਦੀ ਨਗਦੀ ਬਰਾਮਦ ਕੀਤੀ ਹੈ | ਪੁਲਿਸ ਨੇ ਉਸ ਨੂੰ ਢੰਡਾਰੀ ਖੁਰਦ ਨੇੜਿਉਂ ਕਾਬੂ ਕੀਤਾ ਹੈ | ਉਸ ਖ਼ਿਲਾਫ਼ ਕੇਸ ਦਰਜ ਕਰ ਲਿਆ ਤੇ ਪੁੱਛ ਪੜਤਾਲ ਕੀਤੀ ਜਾ ਰਹੀ ਹੈ |
ਟੈਂਪੂ ਚੋਰੀ
ਸਥਾਨਕ ਗੋਕਲ ਰੋਡ ਤੋਂ ਚੋਰਾਂ ਵਲੋਂ ਅਜੀਤ ਕੁਮਾਰ ਦਾ ਟੈਂਪੂ ਚੋਰੀ ਕਰ ਲਿਆ ਗਿਆ | ਪੁਲਿਸ ਵਲੋਂ ਚੋਰਾਂ ਦੇ ਸੁਰਾਗ ਲਈ ਉੱਥੇ ਨੇੜੇ ਲੱਗੇ ਸੀ.ਸੀ. ਟੀਵੀ ਕੈਮਰੇ ਦੀ ਫੁਟੇਜ਼ ਵੀ ਚੈੱਕ ਕੀਤੀ, ਪਰ ਪੁਲਿਸ ਨੂੰ ਸਫਲਤਾ ਨਹੀਂ ਮਿਲੀ |
ਚੋਰੀ ਦੀ ਵਾਰਦਾਤ
ਸਥਾਨਕ ਸੀ.ਆਰ.ਪੀ.ਐਫ. ਕਾਲੋਨੀ ਦੇ ਰਹਿਣ ਵਾਲੇ ਸਤਨਾਮ ਸਿੰਘ ਦੀ ਸ਼ਿਕਾਇਤ 'ਤੇ ਪਿ੍ੰਸ ਪੁੱਤਰ ਰਮੇਸ਼ ਕੁਮਾਰ ਅਤੇ ਉਸ ਦੇ ਦੋ ਅਣਪਛਾਤੇ ਸਾਥੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਕਥਿਤ ਦੋਸ਼ੀ ਪਹਿਲਾਂ ਉਨ੍ਹਾਂ ਦੇ ਘਰ ਵਿਚ ਰਹਿੰਦਾ ਸੀ | ਬੀਤੇ ਦਿਨ ਕਥਿਤ ਦੋਸ਼ੀ ਵਲੋਂ ਉਸ ਦੇ ਘਰ ਦੇ ਤਾਲੇ ਤੋੜ ਕੇ ਉੱਥੇ ਪਈ 20 ਹਜ਼ਾਰ ਦੀ ਨਗਦੀ ਅਤੇ ਗਹਿਣੇ ਚੋਰੀ ਕਰ ਲਏ ਤੇ ਫ਼ਰਾਰ ਹੋ ਗਿਆ | ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ |
ਨਸ਼ਾ ਕਰਦਾ ਕਾਬੂ
ਪੁਲਿਸ ਨੇ ਗੌਰਵ ਉਰਫ ਹਨੀ ਵਾਸੀ ਪ੍ਰੇਮ ਵਿਹਾਰ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ | ਕਥਿਤ ਦੋਸ਼ੀ ਹਰਚਰਨ ਨਗਰ ਸਥਿਤ ਕਿ੍ਕਟ ਪਾਰਕ ਵਿਚ ਸ਼ਰ੍ਹੇਆਮ ਨਸ਼ਾ ਕਰ ਰਿਹਾ ਸੀ |
ਸੜਕ ਹਾਦਸੇ ਵਿਚ ਮੌਤ
ਸਥਾਨਕ ਸ਼ੇਰਪੁਰ ਚੌਕ ਨੇੜੇ ਹੋਏ ਸੜਕ ਹਾਦਸੇ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ ਹੈ | ਮਿ੍ਤਕ ਦੀ ਸ਼ਨਾਖਤ ਸੰਤ ਰਾਜ ਵਜੋਂ ਕੀਤੀ ਗਈ ਹੈ | ਸੰਤ ਰਾਜ ਮੋਟਰਸਾਈਕਲ 'ਤੇ ਜਾ ਰਿਹਾ ਸੀ ਕਿ ਸ਼ੇਰਪੁਰ ਚੌਕ ਨੇੜੇ ਉਸ ਨੂੰ ਅਣਪਛਾਤੇ ਵਾਹਨ ਨੇ ਆਪਣੀ ਲਪੇਟ ਵਿਚ ਲੈ ਲਿਆ | ਪੁਲਿਸ ਵਲੋਂ ਇਸ ਮਾਮਲੇ ਵਿਚ ਉਸ ਦੇ ਚਚੇਰੇ ਭਰਾ ਦਿਨੇਸ਼ ਕੁਮਾਰ ਪਟੇਲ ਦੀ ਸ਼ਿਕਾਇਤ 'ਤੇ ਕੇਸ ਦਰਜ ਕਰ ਲਿਆ ਤੇ ਜਾਂਚ ਕੀਤੀ ਜਾ ਰਹੀ ਹੈ |