01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਔਰਤ ਲੁਟੇਰਾ ਗਰੋਹ ਦੀਆਂ ਮੈਂਬਰਾਂ ਔਰਤ ਪਾਸੋਂ ਲੱਖਾਂ ਦੇ ਗਹਿਣੇ ਲੁੱਟ ਕੇ ਹੋਈਆਂ ਫ਼ਰਾਰ <br/>

ਅਜੀਤ ਡੈਸਕ 23-01-2026
ਲੁਧਿਆਣਾ, 22 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਘੰਟਾ ਘਰ ਚੌਕ ਵਿਚ ਔਰਤ ਲੁਟੇਰਾ ਗਰੋਹ ਦੀਆਂ ਮੈਂਬਰਾਂ ਇਕ ਔਰਤ ਪਾਸੋਂ ਲੱਖਾਂ ਰੁਪਏ ਮੁੱਲ ਦੇ ਗਹਿਣੇ ਲੁੱਟ ਕੇ ਫ਼ਰਾਰ ਹੋ ਗਈਆਂ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਸਬੰਧੀ ਜਮਾਲਪੁਰ ਪੁਲਿਸ ਕਾਲੋਨੀ ਦੀ ਰਹਿਣ ਵਾਲੀ ਨੀਲਮ ਨਾਮੀ ਔਰਤ ਦੀ ਸ਼ਿਕਾਇਤ 'ਤੇ ਕੇਸ ਦਰਜ ਕਰ ਲਿਆ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਹ ਪਿਛਲੇ ਸਾਲ 18 ਮਾਰਚ ਨੂੰ ਐਲ.ਆਈ.ਸੀ. ਦਫ਼ਤਰ ਘੰਟਾ ਘਰ ਚੌਕ ਆਈ ਸੀ, ਜਦੋਂ ਉਹ ਘੰਟਾਘਰ ਚੌਕ ਨੇੜੇ ਪਹੁੰਚੀ ਤਾਂ ਕੁੱਝ ਔਰਤਾਂ ਨੇ ਉਸ ਨੂੰ ਘੇਰ ਲਿਆ ਅਤੇ ਗੱਲਾਂ ਵਿਚ ਲਗਾ ਕੇ ਉਸ ਦੇ ਪਾਈਆਂ ਵਾਲੀਆਂ ਅਤੇ ਦੋ ਮੁੰਦਰੀਆਂ ਲੁੱਟ ਕੇ ਫ਼ਰਾਰ ਹੋ ਗਈਆਂ | ਉਸ ਨੇ ਦੱਸਿਆ ਕਿ ਉਕਤ ਔਰਤਾਂ ਵਲੋਂ ਉਸ ਨੂੰ ਹੈਪਨੋਟਾਈਜ਼ ਕਰ ਦਿੱਤਾ ਗਿਆ ਸੀ, ਜਦੋਂ ਉਸ ਨੂੰ ਹੋਸ਼ ਆਇਆ ਤਾਂ ਉਸ ਦੇ ਗਹਿਣੇ ਨਹੀਂ ਸਨ, ਜਿਸ 'ਤੇ ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ | ਪੁਲਿਸ ਨੇ ਉੱਥੇ ਨੇੜੇ ਲੱਗੇ ਸੀ.ਸੀ. ਟੀਵੀ ਕੈਮਰੇ ਦੀ ਫੁਟੇਜ਼ ਵੀ ਚੈੱਕ ਕੀਤੀ ਤਾਂ ਜੋ ਇਹਨਾਂ ਔਰਤਾਂ ਦਾ ਪਤਾ ਲਗਾਇਆ ਜਾ ਸਕੇ, ਪਰ ਪੁਲਿਸ ਨੂੰ ਸਫਲਤਾ ਨਹੀਂ ਮਿਲੀ | ਨੀਲਮ ਨੇ ਦੱਸਿਆ ਕਿ ਇਸ ਸਬੰਧੀ ਘਟਨਾ ਵਾਲੇ ਦਿਨ ਹੀ ਪੁਲਿਸ ਨੂੰ ਸ਼ਿਕਾਇਤ ਦੇ ਦਿੱਤੀ ਸੀ, ਪਰ ਪੁਲਿਸ ਵਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ | ਉਸ ਨੇ ਦੱਸਿਆ ਕਿ ਪਿਛਲੇ 10 ਮਹੀਨਿਆਂ ਤੋਂ ਉਹ ਪੁਲਿਸ ਥਾਣਿਆਂ ਦੇ ਚੱਕਰ ਲਗਾ ਕੇ ਥੱਕ ਗਈ ਸੀ ਅਤੇ ਹੁਣ ਉਸ ਨੇ ਇਸ ਦੀ ਸ਼ਿਕਾਇਤ ਮਨੁੱਖੀ ਅਧਿਕਾਰ ਕਮਿਸ਼ਨ ਅਤੇ ਚੰਡੀਗੜ੍ਹ ਬੈਠੇ ਹੋਰ ਉਚ ਅਧਿਕਾਰੀਆਂ ਨੂੰ ਕੀਤੀ ਤਾਂ ਪੁਲਿਸ ਵਲੋਂ ਕੇਸ ਦਰਜ ਕੀਤਾ ਗਿਆ | ਉਸ ਨੇ ਦੱਸਿਆ ਕਿ ਉਸ ਨੇ ਲੰਬੇ ਸਮੇਂ ਤੱਕ ਪੰਜਾਬ ਹੋਮਗਾਰਡ ਵਿਚ ਨੌਕਰੀ ਕੀਤੀ ਹੈ ਅਤੇ ਉਹ ਚਾਰ ਸਾਲ ਪਹਿਲਾਂ ਹੀ ਨੌਕਰੀ ਤੋਂ ਸੇਵਾ ਮੁਕਤ ਹੋਈ ਸੀ |

ਪਿਛਲੀ ਖ਼ਬਰ ਔਰਤ ਨਾਲ ਸਮੂਹਿਕ ਜਬਰ ਜਨਾਹ ਕਰਨ ਦੇ ਮਾਮਲੇ ਵਿਚ ਪ੍ਰਾਪਰਟੀ ਡੀਲਰ ਸਮੇਤ ਤਿੰਨ ਖ਼ਿਲਾਫ਼ ਕੇਸ ਦਰਜ <br/> ਅਗਲੀ ਖ਼ਬਰ ਰੁੜਕਾ ਤੋਂ ਵਾਇਆ ਖੱਟੜਾ, ਬੁਟਾਹਰੀ ਨਹਿਰ ਤੱਕ ਸੜਕ ਦੀ ਮੁਰੰਮਤ ਦਾ ਕੰਮ ਸ਼ੁਰੂ, ਘਟੀਆ ਮਟੀਰੀਅਲ ਵਰਤੇ ਜਾਣ ਦਾ ਖ਼ਦਸ਼ਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।