01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਔਰਤ ਨਾਲ ਸਮੂਹਿਕ ਜਬਰ ਜਨਾਹ ਕਰਨ ਦੇ ਮਾਮਲੇ ਵਿਚ ਪ੍ਰਾਪਰਟੀ ਡੀਲਰ ਸਮੇਤ ਤਿੰਨ ਖ਼ਿਲਾਫ਼ ਕੇਸ ਦਰਜ <br/>

ਅਜੀਤ ਡੈਸਕ 23-01-2026
ਲੁਧਿਆਣਾ, 22 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਔਰਤ ਨਾਲ ਸਮੂਹਿਕ ਜਬਰ ਜਨਾਹ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਪ੍ਰਾਪਰਟੀ ਡੀਲਰ ਸਮੇਤ ਤਿੰਨ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਸ਼ਹੀਦ ਭਗਤ ਸਿੰਘ ਨਗਰ ਦੀ ਰਹਿਣ ਵਾਲੀ ਔਰਤ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸੰਬੰਧੀ ਪੁਲਿਸ ਨੇ ਖੁਰਾਨਾ ਪ੍ਰਾਪਰਟੀ ਡੀਲਰ ਦੇ ਰਿਸ਼ੀਪਾਲ ਸਿੰਘ ਉਸ ਦੇ ਦੋਸਤ ਪਰਮਜੀਤ ਸਿੰਘ ਅਤੇ ਇਕ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦੀ ਉਕਤ ਕਥਿਤ ਦੋਸ਼ੀ ਰਿਸ਼ੀਪਾਲ ਸਿੰਘ ਨਾਲ ਜਾਣ ਪਹਿਚਾਣ ਸੀ ਅਤੇ ਉਸ ਨੂੰ ਬੀਤੇ ਦਿਨ ਕੁੱਝ ਪੈਸਿਆਂ ਦੀ ਜ਼ਰੂਰਤ ਸੀ ਤਾਂ ਉਕਤ ਰਿਸ਼ੀਪਾਲ ਨੇ ਆਪਣੇ ਦੋਸਤ ਪਰਮਜੀਤ ਸਿੰਘ ਪਾਸੋਂ ਉਸ ਨੂੰ ਵਿਆਜ 'ਤੇ 2 ਲੱਖ 70 ਹਜ਼ਾਰ ਰੁਪਏ ਦਿਵਾਏ ਅਤੇ ਬਾਅਦ ਵਿਚ ਉਸ ਨੇ ਇਹ ਪੈਸੇ ਵਾਪਸ ਵੀ ਕਰ ਦਿੱਤੇ ਸੀ | ਉਕਤ ਕਥਿਤ ਦੋਸ਼ੀਆਂ ਨੇ ਬਹਾਨੇ ਨਾਲ ਉਸ ਨੂੰ ਰਿਸ਼ੀਪਾਲ ਦੇ ਦਫ਼ਤਰ ਬੁਲਾਇਆ ਅਤੇ ਉਸ ਨੂੰ ਕੋਲਡ ਡਰਿੰਕ ਪੀਣ ਲਈ ਦਿੱਤੀ, ਜਦੋਂ ਉਸ ਨੇ ਕੋਲਡ ਡਰਿੰਕ ਪੀਤੀ ਤਾਂ ਉਹ ਨੀਮ ਬੇਹੋਸ਼ੀ ਦੀ ਹਾਲਤ ਵਿਚ ਆ ਗਈ ਅਤੇ ਇਹਨਾਂ ਕਥਿਤ ਦੋਸ਼ੀਆਂ ਨੇ ਦਫ਼ਤਰ ਦੇ ਪਿੱਛੇ ਬਣੇ ਇਕ ਕਮਰੇ ਵਿਚ ਲਿਜਾ ਕੇ ਉਸ ਨਾਲ ਵਾਰੋ ਵਾਰੀ ਜਬਰ ਜਨਾਹ ਕੀਤਾ, ਜਦੋਂ ਉਸ ਨੂੰ ਹੋਸ਼ ਆਈ ਤਾਂ ਕਥਿਤ ਦੋਸ਼ੀਆਂ ਨੇ ਉਸ ਪਾਸੋਂ ਚੈੱਕ ਅਤੇ ਅਸ਼ਟਾਮ ਪੇਪਰ 'ਤੇ ਦਸਤਖ਼ਤ ਕਰਵਾ ਲਏ ਅਤੇ ਉਸ ਦੀ ਅਸ਼ਲੀਲ ਵੀਡੀਓ ਵਾਇਰਲ ਕਰਨ ਦੀ ਧਮਕੀ ਦੇ ਕੇ ਬਲੈਕਮੇਲ ਕਰਨ ਲੱਗ ਪਏ, ਜਿਸ 'ਤੇ ਸ਼ਿਕਾਇਤਕਰਤਾ ਨੇ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ | ਕਥਿਤ ਦੋਸ਼ੀ ਅਜੇ ਫ਼ਰਾਰ ਦੱਸੇ ਜਾਂਦੇ ਹਨ |

ਪਿਛਲੀ ਖ਼ਬਰ ਨਗਰ ਨਿਗਮ ਦੇ ਹਰੇ ਭਰੇ ਸ਼ਹਿਰ ਦੇ ਦਾਅਵੇ ਫ਼ੇਲ੍ਹ ਅਗਲੀ ਖ਼ਬਰ ਔਰਤ ਲੁਟੇਰਾ ਗਰੋਹ ਦੀਆਂ ਮੈਂਬਰਾਂ ਔਰਤ ਪਾਸੋਂ ਲੱਖਾਂ ਦੇ ਗਹਿਣੇ ਲੁੱਟ ਕੇ ਹੋਈਆਂ ਫ਼ਰਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।