01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਪੰਜਾਬ ਸਰਕਾਰ ਨੇ 10 ਲੱਖ ਤੱਕ ਕੈਸ਼ਲੈੱਸ ਇਲਾਜ ਦੀ ਸਹੂਲਤ ਨਾਲ ਇਤਿਹਾਸ ਸਿਰਜਿਆ-ਵਿਧਾਇਕ ਸਿੱਧੂ <br/>

ਅਜੀਤ ਡੈਸਕ 23-01-2026
ਲੁਧਿਆਣਾ, 22 ਜਨਵਰੀ (ਡਾ. ਤਰਲੋਚਨ ਸਿੰਘ)-ਮੁੱਖ ਮੰਤਰੀ ਭਗਵੰਤ ਮਾਨ ਵਲੋਂ ਦੇਸ਼ ਦੀ ਆਜ਼ਾਦੀ ਤੋਂ ਬਾਅਦ ਹੁਣ ਤੱਕ ਦਾ ਸਭ ਤੋਂ ਵੱਡਾ ਇਤਿਹਾਸਕ ਫ਼ੈਸਲਾ ਲੈਂਦਿਆਂ ਮੀਲ ਪੱਥਰ ਹਾਸਲ ਕੀਤਾ ਹੈ, ਜਿਸ ਦੇ ਤਹਿਤ ਪੰਜਾਬੀਆਂ ਨੂੰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ ਪੰਜਾਬ ਅਤੇ ਚੰਡੀਗੜ੍ਹ ਭਰ ਦੇ ਸਰਕਾਰੀ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ ਵਿਚ 10 ਲੱਖ ਤੱਕ ਨਗਦ ਰਹਿਤ ਇਲਾਜ ਪ੍ਰਦਾਨ ਕੀਤਾ ਹੈ | ਉਕਤ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਆਤਮ ਨਗਰ ਦੇ ਵਿਧਾਇਕ ਕੁਲਵੰਤ ਸਿੰਘ ਸਿੱਧੂ ਵਲੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ ਗਿਆ | ਉਨ੍ਹਾਂ ਕਿਹਾ ਕਿ 10 ਲੱਖ ਰੁਪਏ ਤੱਕ ਕੈਸ਼ਲੈਸ ਇਲਾਜ ਦੇਣ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ, ਜਿੱਥੇ ਹਰ ਪਰਿਵਾਰ ਇਸ ਸਹੂਲਤ ਦਾ ਲਾਭ ਲਵੇਗਾ | ਵਿਧਾਇਕ ਸਿੱਧੂ ਨੇ ਕਿਹਾ ਕਿ ਭਗਵੰਤ ਮਾਨ ਆਮ ਲੋਕਾਂ ਵਿਚ ਬਚਪਨ ਤੋਂ ਵਿਚਰਦੇ ਰਹੇ ਹਨ ਅਤੇ ਆਮ ਲੋਕਾਂ ਦੀਆਂ ਤਕਲੀਫਾਂ ਤੇ ਲੋੜਾਂ ਨੂੰ ਚੰਗੀ ਤਰ੍ਹਾਂ ਜਾਣਦੇ ਹਨ | ਅੱਜ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ ਅਤੇ ਭਗਵੰਤ ਮਾਨ ਵਲੋਂ ਪੰਜਾਬ ਵਾਸੀਆਂ ਨੂੰ ਇਕ ਸਿਹਤ ਸਹੂਲਤ ਦੇ ਰੂਪ ਵਿਚ ਤੋਹਫ਼ਾ ਦਿੰਦੇ ਹੋਏ 10 ਲੱਖ ਤੱਕ ਕੈਸ਼ਲੈਸ ਸਿਹਤ ਬੀਮਾ ਯੋਜਨਾ ਦਾ ਆਗਾਜ਼ ਕੀਤਾ ਗਿਆ, ਜਿਸ ਨੂੰ ਵਿਧਾਇਕ ਸਿੱਧੂ ਨੇ ਆਪਣੇ ਹਲਕੇ ਦੇ ਵਰਕਰਾਂ ਨਾਲ ਆਪਣੇ ਮੁੱਖ ਦਫ਼ਤਰ ਵਿਖੇ ਸਕਰੀਨ ਉੱਤੇ ਦੇਖਿਆ |

ਪਿਛਲੀ ਖ਼ਬਰ ਸ਼ਹੀਦ ਬਾਬਾ ਦੀਪ ਸਿੰਘ ਦੇ ਜਨਮ ਦਿਹਾੜੇ ਸੰਬੰਧੀ ਵਿਸ਼ਾਲ ਨਗਰ ਕੀਰਤਨ 24 ਨੂੰ ਸਜਾਇਆ ਜਾਵੇਗਾ-ਬਿੰਦਰਾ/ਲਾਲੀ <br/> ਅਗਲੀ ਖ਼ਬਰ ਨਗਰ ਨਿਗਮ ਦੇ ਹਰੇ ਭਰੇ ਸ਼ਹਿਰ ਦੇ ਦਾਅਵੇ ਫ਼ੇਲ੍ਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।