01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਸ਼ਹੀਦ ਬਾਬਾ ਦੀਪ ਸਿੰਘ ਦੇ ਜਨਮ ਦਿਹਾੜੇ ਸੰਬੰਧੀ ਵਿਸ਼ਾਲ ਨਗਰ ਕੀਰਤਨ 24 ਨੂੰ ਸਜਾਇਆ ਜਾਵੇਗਾ-ਬਿੰਦਰਾ/ਲਾਲੀ <br/>

ਅਜੀਤ ਡੈਸਕ 23-01-2026
ਲੁਧਿਆਣਾ, 22 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਧੰਨ ਧੰਨ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ 24 ਜਨਵਰੀ ਨੂੰ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਮਾਡਲ ਟਾਊਨ ਐਕਸਟੈਨਸ਼ਨ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ ਅਤੇ 26 ਜਨਵਰੀ ਨੂੰ ਵਿਸ਼ੇਸ਼ ਗੁਰਮਤਿ ਸਮਾਗਮ ਹੋਵੇਗਾ | ਜਾਣਕਾਰੀ ਦਿੰਦਿਆਂ ਸੁਰਿੰਦਰਪਾਲ ਸਿੰਘ ਬਿੰਦਰਾ ਪ੍ਰਧਾਨ ਅਤੇ ਸੁਖਵਿੰਦਰਪਾਲ ਸਿੰਘ ਲਾਲੀ ਸਰਨਾ ਜਨਰਲ ਸਕੱਤਰ ਨੇ ਦੱਸਿਆ ਕਿ ਵਿਸ਼ਾਲ ਨਗਰ ਕੀਰਤਨ 24 ਜਨਵਰੀ ਦਿਨ ਸ਼ਨੀਵਾਰ ਨੂੰ ਗੁਰਦੁਆਰਾ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਇਆ ਜਾਵੇਗਾ | ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਆਰੰਭ ਹੋ ਕੇ ਕ੍ਰਿਸ਼ਨਾ ਮੰਦਿਰ, ਆਰ. ਐਸ. ਮਾਡਲ ਸਕੂਲ, ਇਸ਼ਮੀਤ ਰੋਡ ਤੋਂ ਬੀ.ਸੀ.ਐਮ. ਸਕੂਲ ਰੋਡ, ਗੁਰੂ ਤੇਗ ਬਹਾਦਰ ਹਸਪਤਾਲ ਰੋਡ, ਮਿੰਟਗੁੰਮਰੀ ਚੌਕ, ਬੀਕਾਨੇਰ ਸਵੀਟਸ ਰੋਡ, ਗੁਲਾਟੀ ਚੌਕ, ਡਾਕਖਾਨਾ ਚੌਕ, ਗੁਰਦੁਆਰਾ ਸਿੰਘ ਸਭਾ ਤੋਂ ਕ੍ਰਿਸ਼ਨਾ ਮੰਦਿਰ ਮਾਡਲ ਟਾਊਨ, ਗੋਲਡਨ ਬਾਕਸ ਦੁਕਾਨ ਰੋਡ, ਗੁਜਰਖਾਨ ਕੈਂਪਸ ਰੋਡ, ਗੁਲਾਟੀ ਚੌਕ ਤੋਂ ਮਾਡਲ ਹਾਊਸ, ਚਾਰ ਖੰਬਾ ਰੋਡ, ਬੀ-ਬਲਾਕ ਮਾਡਲ ਟਾਊਨ ਐਕਸਟੈਨਸ਼ਨ ਰੋਡ ਤੋਂ ਹੁੰਦਾ ਹੋਇਆ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਵੇਗਾ | ਉਨ੍ਹਾਂ ਦੱਸਿਆ ਕਿ ਨਗਰ ਕੀਰਤਨ ਵਿਚ ਇਸਤਰੀ ਸਤਿਸੰਗ ਸਭਾ, ਗੱਤਕਾ ਪਾਰਟੀਆਂ, ਬੈਂਡ ਵਾਜੇ, ਸਕੂਲੀ ਬੱਚੇ, ਸ਼ਬਦੀ ਜਥੇ, ਸੁਖਮਨੀ ਸੇਵਾ ਸੁਸਾਇਟੀਆਂ, ਗੱਤਕਾ ਪਾਰਟੀਆਂ, ਸਿੰਘ ਸਭਾਵਾਂ ਅਤੇ ਸਿਆਸੀ ਆਗੂ ਵਿਸ਼ੇਸ਼ ਤੌਰ ਤੇ ਸ਼ਮੂਲੀਅਤ ਕਰਨਗੇ | ਉਨ੍ਹਾਂ ਦੱਸਿਆ ਕਿ 26 ਜਨਵਰੀ ਦਿਨ ਸੋਮਵਾਰ ਨੂੰ ਰਾਤ 7.00 ਵਜੇ ਤੋਂ 12.00 ਵਜੇ ਤੱਕ ਵਿਸ਼ੇਸ਼ ਗੁਰਮਤਿ ਸਮਾਗਮ ਹੋਣਗੇ, ਜਿਸ ਵਿਚ ਪੰਥ ਪ੍ਰਸਿੱਧ ਰਾਗੀ ਜੱਥੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕਰਨਗੇ | ਉਨ੍ਹਾਂ ਦੱਸਿਆ ਕਿ ਇਨ੍ਹਾਂ ਸਮਾਗਮਾਂ 'ਚ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਸਾਬਕਾ ਹੈਡ ਗ੍ਰੰਥੀ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮਿ੍ਤਸਰ ਅਤੇ ਮਾਤਾ ਵਿਪਨਪ੍ਰੀਤ ਕੌਰ ਬਾਬਾ ਕੁੰਦਨ ਸਿੰਘ ਜੀ ਭਲਾਈ ਟਰੱਸਟ ਵਾਲੇ ਵਿਸ਼ੇਸ਼ ਤੌਰ 'ਤੇ ਹਾਜ਼ਰੀਆਂ ਭਰਨਗੇ | ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਇਨ੍ਹਾਂ ਸਮਾਗਮਾਂ ਵਿਚ ਵੱਧ ਚੜ੍ਹਕੇ ਹਿੱਸਾ ਲੈਣ ਅਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ | ਇਸ ਮੌਕੇ ਨਵਪ੍ਰੀਤ ਸਿੰਘ ਬਿੰਦਰਾ, ਹਰਪ੍ਰੀਤ ਸਿੰਘ ਰਾਜਧਾਨੀ, ਅਮਰਪਾਲ ਸਿੰਘ ਸਰਨਾ, ਅਮਰਜੀਤ ਸਿੰਘ ਟਿੱਕਾ, ਕੰਵਲਜੀਤ ਸਿੰਘ ਸਰਨਾ, ਜਸਵਿੰਦਰ ਸਿੰਘ ਸੇਠੀ, ਹਰਵਿੰਦਰਪਾਲ ਸਿੰਘ ਚਾਵਲਾ, ਜਸਨੀਤ ਸਿੰਘ ਸਰਨਾ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਘਰ ਦੇ ਤਾਲੇ ਤੋੜ ਕੇ ਲੱਖਾਂ ਦੀ ਨਕਦੀ ਅਤੇ ਸਾਮਾਨ ਚੋਰੀ ਅਗਲੀ ਖ਼ਬਰ ਪੰਜਾਬ ਸਰਕਾਰ ਨੇ 10 ਲੱਖ ਤੱਕ ਕੈਸ਼ਲੈੱਸ ਇਲਾਜ ਦੀ ਸਹੂਲਤ ਨਾਲ ਇਤਿਹਾਸ ਸਿਰਜਿਆ-ਵਿਧਾਇਕ ਸਿੱਧੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।