01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਘਰ ਦੇ ਤਾਲੇ ਤੋੜ ਕੇ ਲੱਖਾਂ ਦੀ ਨਕਦੀ ਅਤੇ ਸਾਮਾਨ ਚੋਰੀ

ਅਜੀਤ ਡੈਸਕ 23-01-2026
ਲੁਧਿਆਣਾ, 22 ਜਨਵਰੀ (ਆਹੂਜਾ)-ਸਥਾਨਕ ਭਾਈ ਰਣਧੀਰ ਸਿੰਘ ਨਗਰ ਵਿਚ ਚੋਰ ਇਕ ਘਰ ਦੇ ਤਾਲੇ ਤੋੜ ਕੇ ਲੱਖਾਂ ਰੁਪਏ ਦੇ ਸੋਨੇ ਦੇ ਗਹਿਣੇ ਅਤੇ ਨਕਦੀ ਚੋਰੀ ਕਰਕੇ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ਜਸਮੀਤ ਸਿੰਘ ਆਪਣੇ ਪਰਿਵਾਰ ਨਾਲ ਸ਼ਹਿਰ ਤੋਂ ਬਾਹਰ ਵਿਆਹ ਵਿਚ ਸ਼ਾਮਿਲ ਹੋਣ ਲਈ ਗਿਆ ਹੋਇਆ ਸੀ | ਜਦੋਂ ਬੀਤੀ ਰਾਤ ਤੋਂ ਵਾਪਸ ਆਇਆ ਤਾਂ ਉਸ ਦੇਖਿਆ ਕੀ ਘਰ ਦੇ ਤਾਲੇ ਟੁੱਟੇ ਹੋਏ ਹਨ ਅਤੇ ਘਰ ਦੇ ਵਿਚ ਪਈ 4 ਲੱਖ ਰੁਪਏ ਦੀ ਨਗਦੀ ਅਤੇ ਲੱਖਾਂ ਮੁੱਲ ਦੇ ਸੋਨੇ ਦੇ ਗਹਿਣੇ ਚੋਰੀ ਹੋ ਚੁੱਕੇ ਹਨ, ਜਿਸ 'ਤੇ ਉਸਨੇ ਦੀ ਸੂਚਨਾ ਪੁਲਿਸ ਨੂੰ ਦਿੱਤੀ | ਸੂਚਨਾ ਮਿਲਦਿਆਂ ਪੁਲਿਸ ਅਧਿਕਾਰੀ ਮÏਕੇ 'ਤੇ ਪਹੁੰਚੇ | ਪੁਲਿਸ ਵਲੋਂ ਉਥੇ ਨੇੜੇ ਲੱਗੇ ਸੀ.ਸੀ. ਟੀਵੀ ਕੈਮਰੇ ਦੀ ਫੁਟੇਜ ਚੈਕ ਕੀਤੀ ਗਈ ਤਾਂ ਉਸ ਵਿਚ ਚਾਰ ਸ਼ੱਕੀ ਵਿਅਕਤੀ ਕਰਦੇ ਨੇੜੇ ਘੁੰਮਦੇ ਦਿਖਾਈ ਦੇ ਰਹੇ ਹਨ | ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਪਰ ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ¢

ਪਿਛਲੀ ਖ਼ਬਰ ਵਫਟੂ ਦੇ ਸੱਦੇ 'ਤੇ ਵੈਨੇਜ਼ੁਏਲਾ ਦੀ ਹਮਾਇਤ 'ਚ ਟਰੰਪ ਦਾ ਪੁਤਲਾ ਸਾੜਿਆ <br/> ਅਗਲੀ ਖ਼ਬਰ ਸ਼ਹੀਦ ਬਾਬਾ ਦੀਪ ਸਿੰਘ ਦੇ ਜਨਮ ਦਿਹਾੜੇ ਸੰਬੰਧੀ ਵਿਸ਼ਾਲ ਨਗਰ ਕੀਰਤਨ 24 ਨੂੰ ਸਜਾਇਆ ਜਾਵੇਗਾ-ਬਿੰਦਰਾ/ਲਾਲੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।