ਲੁਧਿਆਣਾ, 22 ਜਨਵਰੀ (ਭੁਪਿੰਦਰ ਸਿੰਘ ਬੈਂਸ)- ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਜ਼ਿਲ੍ਹਾ ਲੁਧਿਆਣਾ ਅਤੇ ਟਰੇਡ ਯੂਨੀਅਨਾਂ ਦੀ ਸਾਂਝੀ ਮੀਟਿੰਗ ਸ਼ਹੀਦ ਕਰਨੈਲ ਸਿੰਘ ਈਸੜੂ ਭਵਨ ਵਿਚ ਹੋਈ | ਮੀਟਿੰਗ ਵਿਚ ਫੈਸਲਾ ਕੀਤਾ ਗਿਆ ਕਿ 26 ਜਨਵਰੀ ਨੂ ਤਹਿਸੀਲ ਤੇ ਬਲਾਕ ਪੱਧਰ ਤੇ ਟਰੈਕਟਰ ਮਾਰਚ ਕੱਢਿਆ ਜਾਵੇਗਾ | ਟਰੇਡ ਯੂਨੀਅਨਾਂ ਨੇ ਸਮਰਥਨ ਵਜੋਂ ਗੇਟ ਰੈਲੀਆਂ ਕਰਨ ਅਤੇ ਐਸ.ਕੇ.ਐਮ. ਦੀਆਂ ਰੈਲੀਆਂ 'ਚ ਸ਼ਮੂਲੀਅਤ ਦਾ ਐਲਾਨ ਕੀਤਾ | ਮੀਟਿੰਗ 'ਚ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ, ਮਨਰੇਗਾ, ਚਾਰ ਲੇਬਰ ਕੋਡ, ਬਿਜਲੀ ਸੋਧ ਬਿਲ ਤੇ ਬੀਜ ਬਿਲ ਦੇ ਵਿਰੋਧ ਅਤੇ 12 ਫਰਵਰੀ ਨੰੂ ਦੇਸ਼ ਵਿਆਪੀ ਹੜਤਾਲ ਨੂੰ ਕਾਮਯਾਬ ਬਣਾਉਣ ਤੇ ਜੋਰ ਦਿੱਤਾ ਗਿਆ | ਮੀਟਿੰਗ ਦੀ ਪ੍ਰਧਾਨਗੀ ਸੁਦਾਗਰ ਸਿੰਘ ਘੁਡਾਣੀ ਨੇ ਕੀਤੀ ਅਤੇ ਸਟੇਜ ਸੰਚਾਲਨ ਹਰਨੇਕ ਸਿੰਘ ਗੁਜਰਵਾਲ ਨੇ ਕੀਤਾ | ਇਸ ਮੌਕੇ ਗੁਰਪ੍ਰੀਤ ਸਿੰਘ, ਹਰਬੰਸ ਸਿੰਘ, ਅਮਰਜੀਤ ਸਿੰਘ, ਮਨੋਹਰ ਸਿੰਘ, ਬੇਅੰਤ ਸਿੰਘ, ਐ.ਐਮ.ਭਾਟੀਆ, ਗੁਰਜੀਤ ਸਿੰਘ, ਅਮਰਨਾਥ, ਜੋਗਿੰਦਰ ਰਾਮ, ਜਗਦੀਸ਼ ਚੰਦ, ਜੈ ਪ੍ਰਕਾਸ਼, ਹਰਜਿੰਦਰ ਸਿੰਘ, ਐਸ.ਐਸ. ਖਹਿਰਾ, ਗੁਰਵਿੰਦਰ ਸਿੰਘ ਵੀ ਮੌਜੂਦ ਸਨ |