30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਗੁਰਦੁਆਰਾ ਸ੍ਰੀ ਗੁਰੂ ਕਲਗ਼ੀਧਰ ਸਿੰਘ ਸਭਾ ਵਿਖੇ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸੰਬੰਧੀ ਜਪ ਤਪ ਚੁਪਹਿਰਾ ਸਮਾਗਮ ਮੰਗਲਵਾਰ ਨੂੰ <br/>

ਅਜੀਤ ਡੈਸਕ 23-01-2026
ਲੁਧਿਆਣਾ, 22 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਗੁਰੂ ਕਲਗ਼ੀਧਰ ਸਿੰਘ ਸਭਾ ਵਿਖੇ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਜਪ ਤਪ ਚੁਪਹਿਰਾ ਸਮਾਗਮ 27 ਜਨਵਰੀ ਮੰਗਲਵਾਰ ਨੂੰ ਹੋਵੇਗਾ, ਜਿਸ ਵਿਚ ਭਾਰੀ ਗਿਣਤੀ ਵਿਚ ਸੰਗਤਾਂ ਹਿੱਸਾ ਲੈਣਗੀਆਂ | ਇਸ ਸਬੰਧੀ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਸੇਵਾਦਾਰ ਗੁਰਮੀਤ ਸਿੰਘ ਅਤੇ ਜਨਰਲ ਸਕੱਤਰ ਜਰਨੈਲ ਸਿੰਘ ਨੇ ਦੱਸਿਆ ਕਿ ਇਹ ਸਮਾਗਮ ਦੁਪਹਿਰ 12.00 ਵਜੇ ਤੋਂ ਸ਼ਾਮ 4.00 ਵਜੇ ਤੱਕ ਹੋਵੇਗਾ, ਜਿਸ ਵਿਚ ਭਾਈ ਸਾਹਿਬ ਭਾਈ ਹਰਵਿੰਦਰ ਪਾਲ ਸਿੰਘ ਜੀ ਲਿਟਲ ਵੀਰ ਜੀ ਬੀਬੀ ਕੌਲਾਂ ਸ੍ਰੀ ਅੰਮਿ੍ਤਸਰ ਸਾਹਿਬ ਅਤੇ ਧੰਨ ਧੰਨ ਬਾਬਾ ਦੀਪ ਸਿੰਘ ਚੁਪਹਿਰਾ ਪਰਿਵਾਰ ਵਲੋਂ ਵਿਸ਼ੇਸ਼ ਤÏਰ 'ਤੇ ਇਹ ਚੁਪਹਿਰਾ ਸਮਾਗਮ ਕੀਤੇ ਜਾਣਗੇ | ਇਸ ਦੌਰਾਨ ਮਾਤਾ ਵਿਪਨਪ੍ਰੀਤ ਕÏਰ ਆਪਣੇ ਸਾਰੀਆਂ ਬੀਬੀਆਂ ਦੇ ਜਥੇ ਸਮੇਤ ਜਪ ਤਪ ਸਮਾਗਮ ਵਿਚ ਸ਼ਮੂਲੀਅਤ ਕਰਨਗੇ | ਇਸ ਮÏਕੇ ਹੋਰਨਾਂ ਤੋਂ ਇਲਾਵਾ ਮਨਿੰਦਰ ਸਿੰਘ ਆਹੂਜਾ, ਗੁਰਚਰਨ ਸਿੰਘ ਚੰਨ, ਗੁਰਮਿੰਦਰ ਸਿੰਘ ਬਤਰਾ, ਦਰਸ਼ਨ ਸਿੰਘ ਦਰਸ਼ੀ, ਚਰਨਜੀਤ ਸਿੰਘ, ਦਰਸ਼ਨ ਸਿੰਘ ਰਾਜੂ, ਰਛਪਾਲ ਸਿੰਘ, ਅਮਨਪ੍ਰੀਤ ਸਿੰਘ ਅਮਨ, ਸੁਰਜੀਤ ਸਿੰਘ ਹਜ਼ਾਰ ਸਨ |

ਪਿਛਲੀ ਖ਼ਬਰ ਬੁੱਢਾ ਦਰਿਆ ਪੁਨਰ ਸੁਰਜੀਤੀ ਪੋ੍ਰਜੈਕਟ <br/> ਅਗਲੀ ਖ਼ਬਰ ਨਗਰ ਨਿਗਮ ਕਮਿਸ਼ਨਰ ਡੇਚਲਵਾਲ ਦੇ ਕਾਰਜਕਾਲ ਦੌਰਾਨ ਜ਼ਮੀਨੀ ਪੱਧਰ 'ਤੇ ਆਏ ਸਾਕਾਰਾਤਮਿਕ ਬਦਲਾਅ-ਪਿ੍ੰਸ ਜੌਹਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।