30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਪੀ.ਏ.ਯੂ. ਦੀ ਯੰਗ ਰਾਈਟਰਜ਼ ਐਸੋਸੀਏਸ਼ਨ ਵਲੋਂ ਪੁਸਤਕ ਰਿਲੀਜ਼ ਸਮਾਰੋਹ <br/>

ਅਜੀਤ ਡੈਸਕ 23-01-2026
ਲੁਧਿਆਣਾ, 22 ਜਨਵਰੀ (ਜਸਵਿੰਦਰ ਸਿੰਘ)-ਪੀ.ਏ.ਯੂ. ਦੇ ਡਾਇਰੈਕਟੋਰੇਟ ਵਿਦਿਆਰਥੀ ਭਲਾਈ ਦੀ ਅਗਵਾਈ ਵਿਚ ਯੰਗ ਰਾਈਟਰਜ਼ ਐਸੋਸੀਏਸ਼ਨ ਨੇ ਇਕ ਪ੍ਰਭਾਵਸ਼ਾਲੀ ਪੁਸਤਕ ਰਿਲੀਜ਼ ਸਮਾਰੋਹ ਦਾ ਪ੍ਰਬੰਧ ਕੀਤਾ | ਵਿਦਿਆਰਥੀ ਭਵਨ ਵਿਖੇ ਹੋਏ ਇਸ ਸਮਾਰੋਹ ਵਿਚ ਯੂਨੀਵਰਸਿਟੀ ਵਿਚ ਬਤੌਰ ਪੰਜਾਬੀ ਸੰਪਾਦਕ ਕਾਰਜਸ਼ੀਲ ਡਾ. ਜਗਵਿੰਦਰ ਜੋਧਾ ਦੇ 5ਵੇਂ ਗ਼ਜ਼ਲ ਸੰਗ੍ਰਹਿ 'ਚੱਤੋ ਪਹਿਰ ਮਲੰਗੀ' ਨੂੰ ਲੋਕ ਅਰਪਿਤ ਕੀਤਾ ਗਿਆ | ਸਮਾਰੋਹ ਦੀ ਪ੍ਰਧਾਨਗੀ ਪੀ.ਏ.ਯੂ. ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਕੀਤੀ | ਉਨ੍ਹਾਂ ਨਾਲ ਨਿਰਦੇਸ਼ਕ ਵਿਦਿਆਰਥੀ ਭਲਾਈ ਡਾ. ਨਿਰਮਲ ਜੌੜਾ, ਅਪਰ ਨਿਰਦੇਸ਼ਕ ਸੰਚਾਰ ਡਾ. ਤੇਜਿੰਦਰ ਸਿੰਘ ਰਿਆੜ, ਵਧੀਕ ਨਿਰਦੇਸ਼ਕ ਪਸਾਰ ਸਿੱਖਿਆ ਡਾ. ਪ੍ਰਭਜੋਧ ਸਿੰਘ ਸੰਧੂ, ਸਾਬਕਾ ਉੱਚ ਪੁਲਿਸ ਅਧਿਕਾਰੀ ਅਤੇ ਉੱਘੇ ਲੇਖਕ ਗੁਰਪ੍ਰੀਤ ਸਿੰਘ ਤੂਰ, ਜ਼ਿਲ੍ਹਾ ਲੁਧਿਆਣਾ ਦੇ ਭਾਸ਼ਾ ਅਧਿਕਾਰੀ ਡਾ. ਸੰਦੀਪ ਸ਼ਰਮਾ, ਉੱਘੇ ਲੇਖਕ ਰਾਮ ਸਿੰਘ ਪੀ.ਸੀ.ਐਸ. ਅਤੇ ਲੁਧਿਆਣਾ ਦੇ ਉਪ ਕਮਿਸ਼ਨਰ ਨਗਰ ਨਿਗਮ ਜਸਦੇਵ ਸੇਖੋਂ ਪ੍ਰਧਾਨਗੀ ਮੰਡਲ ਵਿਚ ਮੌਜੂਦ ਰਹੇ | ਕਿਤਾਬ ਨੂੰ ਲੋਕ ਅਰਪਿਤ ਕਰਦਿਆਂ ਵਾਈਸ ਚਾਂਸਲਰ ਡਾ. ਗੋਸਲ ਨੇ ਕਿਹਾ ਕਿ ਪੀ.ਏ.ਯੂ. ਨੇ ਹਮੇਸ਼ਾ ਪੰਜਾਬ, ਪੰਜਾਬੀ ਅਤੇ ਪੰਜਾਬੀ ਸਾਹਿੱਤ ਨੂੰ ਉਤਸ਼ਾਹਿਤ ਕੀਤਾ ਹੈ | ਅਪਰ ਨਿਰਦੇਸ਼ਕ ਸੰਚਾਰ ਡਾ. ਤੇਜਿੰਦਰ ਸਿੰਘ ਰਿਆੜ ਨੇ ਕਿਹਾ ਕਿ ਮਾਸਿਕ ਰਸਾਲਿਆਂ ਅਤੇ ਖੇਤੀ ਨਾਲ ਸੰਬੰਧਿਤ ਵੱਖ-ਵੱਖ ਕਿਤਾਬਚਿਆਂ ਨੂੰ ਹਜ਼ਾਰਾਂ ਦੀ ਗਿਣਤੀ ਵਿਚ ਪ੍ਰਕਾਸ਼ਿਤ ਕਰਕੇ ਕਿਸਾਨਾਂ ਤੱਕ ਪਹੁੰਚਾਉਣਾ ਯੂਨੀਵਰਸਿਟੀ ਦਾ ਖਾਸਾ ਹੈ | ਇਸ ਮੌਕੇ ਡਾ. ਸੰਦੀਪ ਸ਼ਰਮਾ ਅਤੇ ਸੁਖਜਿੰਦਰ ਫ਼ਿਰੋਜ਼ਪੁਰ ਨੇ ਸੰਬੰਧਿਤ ਕਿਤਾਬ ਬਾਰੇ ਆਪਣੇ ਵਿਚਾਰ ਪੇਸ਼ ਕੀਤੇ | ਗੁਰਪ੍ਰੀਤ ਸਿੰਘ ਤੂਰ ਨੇ ਵਿਦਿਆਰਥੀਆਂ ਨੂੰ ਉਸਾਰੂ ਕਦਰਾਂ-ਕੀਮਤਾਂ ਨਾਲ ਜੁੜਨ ਅਤੇ ਅਕਾਦਮਿਕ ਪ੍ਰਾਪਤੀਆਂ ਨਾਲ ਚੰਗੇ ਸ਼ਹਿਰੀ ਬਣਨ ਦਾ ਸੁਪਨਾ ਸੰਜੋਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਰਾਮ ਸਿੰਘ, ਡਾ. ਅਪਮਿੰਦਰ ਪਾਲ ਬਰਾੜ ਨੇ ਵੀ ਸੰਬੋਧਨ ਕੀਤਾ | ਨਿਰਦੇਸ਼ਕ ਵਿਦਿਆਰਥੀ ਭਲਾਈ ਡਾ. ਨਿਰਮਲ ਜੌੜਾ ਨੇ ਸਭ ਦਾ ਸਵਾਗਤ ਕਰਦਿਆਂ ਦੱਸਿਆ ਕਿ ਵੱਖ-ਵੱਖ ਸਮਿਆਂ 'ਤੇ 150 ਤੋਂ ਵਧੇਰੇ ਲੇਖਕਾਂ ਦੀਆਂ ਕਿਤਾਬਾਂ ਪ੍ਰਕਾਸ਼ਿਤ ਹੋਈਆਂ | ਸਭਿਆਚਾਰਕ ਗਤੀਵਿਧੀਆਂ ਦੇ ਸਹਿਯੋਗੀ ਨਿਰਦੇਸ਼ਕ ਡਾ. ਰੁਪਿੰਦਰ ਕੌਰ ਨੇ ਅਹਿਦ ਕੀਤਾ ਕਿ ਭਵਿੱਖ ਵਿਚ ਵੀ ਅਜਿਹੇ ਸਮਾਰੋਹ ਕਰਵਾ ਕੇ ਲੇਖਕਾਂ ਦਾ ਹੌਸਲਾ ਵਧਾਇਆ ਜਾਵੇਗਾ | ਅੰਤ ਵਿਚ ਐਸੋਸੀਏਸ਼ਨ ਦੇ ਇੰਚਾਰਜ ਡਾ. ਬਿਕਰਮ ਸਿੰਘ ਨੇ ਸਭ ਲਈ ਧੰਨਵਾਦ ਦੇ ਸ਼ਬਦ ਕਹੇ | ਹਾਜ਼ਰ ਕਵੀਆਂ ਵਿਚ ਪ੍ਰਭਜੋਤ ਸੋਹੀ, ਕੋਮਲਦੀਪ ਕੌਰ ਅਤੇ ਪ੍ਰੋ. ਮਨਦੀਪ ਔਲਖ ਨੇ ਆਪਣੀਆਂ ਕਵਿਤਾਵਾਂ ਪੇਸ਼ ਕੀਤੀਆਂ | ਇਸ ਸਮਾਗਮ ਦਾ ਸੰਚਾਲਨ ਗੁਰਪ੍ਰੀਤ ਵਿਰਕ ਨੇ ਕੀਤਾ | ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾ. ਕਮਲਜੀਤ ਸਿੰਘ ਸੂਰੀ, ਡਾ. ਹਰਮੀਤ ਸਿੰਘ ਕਿੰਗਰਾ, ਡਾ. ਆਸ਼ੂ ਤੂਰ, ਡਾ. ਰਵਿੰਦਰ ਚੰਦੀ, ਡਾ. ਸਿਮਰਜੀਤ ਕੌਰ, ਡਾ. ਗੁਰਵੀਰ ਕੌਰ, ਡਾ. ਇੰਦਰਪ੍ਰੀਤ ਕੌਰ, ਗੁਲਨੀਤ ਅਤੇ ਰਜਿਸਟਰਿੰਗ ਅਫ਼ਸਰ ਸਤਵੀਰ ਸਮੇਤ ਭਾਰੀ ਗਿਣਤੀ ਵਿਚ ਵਿਦਿਆਰਥੀ ਅਤੇ ਅਧਿਆਪਕ ਮੌਜੂਦ ਰਹੇ |

ਪਿਛਲੀ ਖ਼ਬਰ ਰਾਜੀਵ ਨਈਅਰ ਮੈਮੋਰੀਅਲ ਐਸੋ: ਨੇ ਸ਼ਤਰੰਜ ਟੂਰਨਾਮੈਂਟ-2026 ਕਰਵਾਇਆ <br/> ਅਗਲੀ ਖ਼ਬਰ ਐਨ.ਸੀ.ਸੀ., ਲੁਧਿਆਣਾ ਦੀ 3 ਪੰਜਾਬ ਬਟਾਲੀਅਨ (ਲੜਕੀਆਂ) ਵਲੋਂ ਸਿੱਖਿਆ ਸੰਸਥਾਵਾਂ 'ਚ ਵਿਸ਼ਵ ਵੋਟਰ ਦਿਵਸ ਮਨਾਇਆ <br/...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।