29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਸਵਾਮੀ ਵਿਵੇਕਾਨੰਦ ਨੂੰ ਸਮਰਪਿਤ ਰਾਸ਼ਟਰੀ ਯੁਵਾ ਦਿਵਸ ਮਾਲਵਾ ਸੈਂਟਰਲ ਕਾਲਜ ਆਫ਼ ਐਜੂਕੇਸ਼ਨ ਫ਼ਾਰ ਵੁਮੈਨ ਵਿਖੇ ਮਨਾਇਆ <br/>

ਅਜੀਤ ਡੈਸਕ 23-01-2026
ਲੁਧਿਆਣਾ, 22 ਜਨਵਰੀ (ਜਸਵਿੰਦਰ ਸਿੰਘ)-ਸਵਾਮੀ ਵਿਵੇਕਾਨੰਦ ਨੂੰ ਸਮਰਪਿਤ ਰਾਸ਼ਟਰੀ ਯੁਵਾ ਦਿਵਸ ਮਾਲਵਾ ਸੈਂਟਰਲ ਕਾਲਜ ਆਫ਼ ਐਜੂਕੇਸ਼ਨ ਫ਼ਾਰ ਵੁਮੈਨ ਵਿਖੇ ਮਨਾਇਆ ਗਿਆ | ਇਸ ਮੌਕੇ ਕਾਲਜ ਦੀ ਕਾਰਜਕਾਰੀ ਪਿ੍ੰਸੀਪਲ ਡਾ. ਤਿ੍ਪਤਾ ਵਲੋਂ ਪ੍ਰੇਰਣਾਦਾਇਕ ਭਾਸ਼ਣ ਦਿੱਤਾ ਗਿਆ | ਇਸ ਮੌਕੇ ਉਨ੍ਹਾਂ ਸੰਬੋਧਨ ਦੌਰਾਨ ਜ਼ੋਰ ਦਿੱਤਾ ਕਿ ਯੁਵਾ ਕਿਸੇ ਵੀ ਰਾਸ਼ਟਰ ਦੀ ਅਸਲ ਪੂੰਜੀ ਹੁੰਦੇ ਹਨ ਅਤੇ ਬਦਲਾਅ ਦੇ ਸੱਚੇ ਏਜੰਟ ਹਨ | ਉਨ੍ਹਾਂ ਨੇ ਸਵਾਮੀ ਵਿਵੇਕਾਨੰਦ ਦੇ ਉਪਦੇਸ਼ਾਂ ਬਾਰੇ ਚਰਚਾ ਕਰਦੇ ਹੋਏ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ | ਉਨ੍ਹਾਂ ਕਿਹਾ ਕਿ ਸਮਾਜ ਵਿਚ ਅਸਲ ਬਦਲਾਅ ਤਦੋਂ ਆਉਂਦਾ ਹੈ, ਜਦੋਂ ਯੁਵਾ ਆਪਣੇ ਮਨ, ਆਦਤਾਂ 'ਤੇ ਕੰਮ ਕਰਦੇ ਹੋਏ ਆਪਣੀ ਊਰਜਾ ਨੂੰ ਸਮਾਜ ਸੇਵਾ ਵੱਲ ਮੋੜਦੇ ਹਨ | ਇਸ ਮੌਕੇ ਵਿਦਿਆਰਥੀਆਂ ਨੇ ਭਾਸ਼ਣਾਂ ਅਤੇ ਕਵਿਤਾ ਪਾਠ ਰਾਹੀਂ ਆਪਣੇ ਵਿਚਾਰ ਵੀ ਪ੍ਰਗਟ ਕੀਤੇ | ਰੈੱਡ ਰਿਬਨ ਕਲੱਬ ਦੀ ਪ੍ਰਧਾਨ ਖੁਸ਼ੀਨ ਕੌਸ਼ਲ ਵਲੋਂ ਸਹੁੰ ਚੁੱਕ ਸਮਾਰੋਹ ਕਰਵਾਇਆ ਗਿਆ | ਰੈੱਡ ਰਿਬਨ ਕਲੱਬ ਦੀ ਇੰਚਾਰਜ ਡਾ. ਸੋਨਾ ਠਾਕੁਰ ਨੇ ਧੰਨਵਾਦ ਪ੍ਰਸਤਾਵ ਪੇਸ਼ ਕੀਤਾ |

ਪਿਛਲੀ ਖ਼ਬਰ ਸੀ.ਆਈ.ਏ. ਸਟਾਫ਼ ਵਲੋਂ ਲਾਰੈਂਸ ਗਰੁੱਪ ਦਾ ਸਾਥੀ ਕਾਬੂ ਅਗਲੀ ਖ਼ਬਰ ਗੁਰਦੁਆਰਾ ਵਿਸ਼ਵਕਰਮਾ ਭਵਨ ਸ਼ਿਮਲਾਪੁਰੀ ਵਿਖੇ ਅੱਖਾਂ ਦਾ ਜਾਚ ਕੈਂਪ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।