29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-01-2026

ਸੋਖੀ ਦੀ ਪ੍ਰੇਰਨਾ ਨਾਲ ਰਾਜ ਕੁਮਾਰ ਨਾਹਰ ਅਤੇ ਉਨ੍ਹਾਂ ਦੇ ਸੈਂਕੜੇ ਸਾਥੀ ਅਕਾਲੀ ਦਲ ਵਿਚ ਹੋਏ ਸ਼ਾਮਿਲ <br/>

ਅਜੀਤ ਡੈਸਕ 28-01-2026
ਲੁਧਿਆਣਾ, 27 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਜਨਰਲ ਸਕੱਤਰ ਅਤੇ ਹਲਕਾ ਆਤਮ ਨਗਰ ਦੇ ਇੰਚਾਰਜ ਜਗਬੀਰ ਸਿੰਘ ਸੋਖੀ ਦੇ ਉੱਦਮ ਸਦਕਾ ਸ਼ਹਿਰ ਦੇ ਵੱਖ-ਵੱਖ ਵਾਰਡਾਂ ਤੋਂ ਬਹੁ ਗਿਣਤੀ ਆਗੂਆਂ ਨੂੰ ਸ਼੍ਰੋਮਣੀ ਅਕਾਲੀ ਦਲ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਵਿਚ ਸ਼ਾਮਿਲ ਕੀਤਾ | ਇਸ ਮੌਕੇ ਬਾਦਲ ਅਤੇ ਸੋਖੀ ਨੇ ਕਿਹਾ ਕਿ ਇਨ੍ਹਾਂ 'ਆਪ' ਵਾਲਿਆਂ ਨੇ ਝੂਠ ਦੀਆਂ ਪੰਡਾਂ ਬੰਨ੍ਹਣ ਤੋਂ ਸਿਵਾ ਹੋਰ ਕੁੱਝ ਵੀ ਨਹੀਂ ਕੀਤਾ, ਜਿਸ ਨੂੰ ਲੋਕ ਹੁਣ ਸਮਝ ਚੁੱਕੇ ਹਨ ਤੇ ਜਦੋਂ ਉਹ ਪਿੱਛੇ ਪੰਜਾਬ ਦੇ ਇਤਿਹਾਸ ਵੱਲ ਝਾਤ ਮਾਰਦੇ ਹਨ ਤਾਂ ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਚਲਾਈਆਂ ਗਈਆਂ ਲੋਕ ਭਲਾਈ ਦੀਆਂ ਅਨੇਕਾਂ ਸਕੀਮਾਂ, ਕਰਵਾਇਆ ਗਿਆ ਰਿਕਾਰਡ ਤੋੜ ਵਿਕਾਸ, ਬਾਦਲ ਸਰਕਾਰ ਸਮੇਂ ਪੰਜਾਬ ਦੇ ਵਿਚ ਅਮਨ ਸ਼ਾਂਤੀ, ਭਾਈਚਾਰਕ ਸਾਂਝ, ਕਾਰੋਬਾਰੀ ਤਰੱਕੀਆਂ ਸਦਕਾ ਖੁਸ਼ਹਾਲ ਪੰਜਾਬ ਨਜ਼ਰ ਆਉਂਦਾ ਹੈ, ਜਿਸ ਦੇ ਚੱਲਦਿਆਂ ਲੋਕ ਸੂਬੇ ਨੂੰ ਫਿਰ ਤੋਂ ਹੱਸਦਾ ਵੱਸਦਾ ਦੇਖਣ ਲਈ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਲਿਆਉਣਾ ਚਾਹੁੰਦੇ ਹਨ ਤੇ ਆਪ ਮੁਹਾਰੇ ਸ਼੍ਰੋਮਣੀ ਅਕਾਲੀ ਦਲ ਦੇ ਨਾਲ ਜੁੜ ਰਹੇ ਹਨ | ਇਸ ਮੌਕੇ ਸੁਖਬੀਰ ਬਾਦਲ ਨੇ ਸੋਖੀ ਨੂੰ ਥਾਪੜਾ ਦਿੰਦੇ ਹੋਏ ਸ਼ਾਮਿਲ ਹੋਣ ਵਾਲੇ ਆਗੂਆਂ ਨੂੰ ਵਿਸ਼ਵਾਸ ਦਵਾਇਆ ਕਿ ਉਨ੍ਹਾਂ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ | ਇਸ ਮੌਕੇ ਸਰਕਲ ਪ੍ਰਧਾਨ ਪ੍ਰਵੀਨ ਭਾਰਤੀ, ਸੰਤੋਖ ਸਿੰਘ, ਬਲਕਾਰ ਸਿੰਘ ਸਵਾਲੀ, ਕੁਲਦੀਪ ਸਿੰਘ ਮਨਜੀਤ ਨਗਰ ਆਦਿ ਵੀ ਨਾਲ ਹਾਜ਼ਰ ਸਨ ਤੇ ਰਾਜ ਕੁਮਾਰ ਨਾਹਰ ਗੁਰੂ ਵਾਲਮੀਕ ਰਵਿਦਾਸ ਏਕਤਾ ਸਮਾਜ ਮੰਚ ਦੇ ਮੌਜੂਦਾ ਚੇਅਰਮੈਨ, ਭਗਵਾਨ ਵਾਲਮੀਕਿ ਧਰਮਸ਼ਾਲਾ ਕਮੇਟੀ ਮੌਜੂਦਾ ਚੇਅਰਮੈਨ, ਜੋਂਟੀ ਨਾਹਰ, ਰੰਗੇਸ਼ ਸਿੰਘ, ਕਮਲ, ਰਵੀ, ਇੰਦਰਪਾਲ ਸਿੰਘ, ਸ਼ਰਨਦੀਪ ਸੋਨੂ, ਅਮਨ ਸਿੰਘ, ਬਖਸ਼ੀਸ਼ ਸਿੰਘ, ਮਲਵਿੰਦਰ ਸਿੰਘ, ਕੁਲਦੀਪ ਸਿੰਘ, ਸਰਦੂਲ ਸਿੰਘ, ਅਮਨਦੀਪ ਮੰਡ, ਜਗਰਾਜ ਮਿੰਟਾ, ਭਗਵੰਤ ਸਿੰਘ, ਰਜਿੰਦਰ ਪਾਲ ਸਿੰਘ, ਸੁਖਪ੍ਰੀਤ ਸਿੰਘ ਆਦਿ ਵੱਡੀ ਗਿਣਤੀ ਵਿਚ ਹੋਰ ਆਗੂਆਂ ਨੇ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜਿਆ |

ਪਿਛਲੀ ਖ਼ਬਰ ਕੌਂਸਲਰ ਸੁਖਜਿੰਦਰ ਕੌਰ ਦੇ ਯਤਨਾਂ ਸਦਕਾ ਢੰਡਾਰੀ ਖੁਰਦ 'ਚ ਤੇਜ਼ੀ ਨਾਲ ਚੱਲ ਰਹੇ ਵਿਕਾਸ ਦੇ ਕੰਮ <br/> ਅਗਲੀ ਖ਼ਬਰ ਗਿੱਦੜਬਾਹਾ ਵਿਖੇ ਗਣਤੰਤਰ ਦਿਵਸ ਸਮਾਗਮ ਤੋਂ ਆਮ ਲੋਕਾਂ ਨੇ ਬਣਾਈ ਰੱਖੀ ਦੂਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।