30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-01-2026

ਸ਼ੱਕੀ ਹਾਲਾਤ ਵਿਚ ਨੌਜਵਾਨ ਦੀ ਮੌਤ <br/>

ਅਜੀਤ ਡੈਸਕ 28-01-2026
ਲੁਧਿਆਣਾ, 27 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਥਾਣਾ ਦਰੇਸੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਨਿਊ ਮਾਧੋਪੁਰੀ ਵਿਚ ਇਕ ਨੌਜਵਾਨ ਦੀ ਸ਼ੱਕੀ ਹਾਲਾਤਾਂ ਵਿਚ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਦਿੰਦਿਆਂ ਐਸ.ਐਚ.ਓ. ਗੁਰਮੀਤ ਸਿੰਘ ਨੇ ਦੱਸਿਆ ਕਿ ਮਿ੍ਤਕ ਦੀ ਸ਼ਨਾਖਤ ਅਮਨ ਅਰੋੜਾ ਪੁੱਤਰ ਰਾਜੇਸ਼ ਅਰੋੜਾ ਵਜੋਂ ਕੀਤੀ ਗਈ ਹੈ, ਉਸ ਦੀ ਉਮਰ 28 ਸਾਲ ਦੇ ਕਰੀਬ ਸੀ | ਅਮਨ ਅਰੋੜਾ ਨਸ਼ਾ ਕਰਨ ਦਾ ਆਦੀ ਸੀ | ਬੀਤੇ ਦਿਨ ਜਦੋਂ ਉਹ ਘਰ ਆਇਆ ਤਾਂ ਉਸ ਦੀ ਹਾਲਤ ਵਿਗੜੀ ਹੋਈ ਸੀ | ਗੰਭੀਰ ਹਾਲਾਤ ਵਿਚ ਉਸ ਨੂੰ ਹਸਪਤਾਲ ਲਿਆਂਦਾ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ | ਉਨ੍ਹਾਂ ਦੱਸਿਆ ਕਿ ਮਿ੍ਤਕ ਦੀ ਲਾਸ਼ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਹੈ ਅਤੇ ਪੋਸਟਮਾਰਟਮ ਰਿਪੋਰਟ ਦਾ ਇੰਤਜ਼ਾਰ ਕੀਤਾ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਰਿਪੋਰਟ ਆਉਣ ਉਪਰੰਤ ਹੀ ਮੌਤ ਦੇ ਸਹੀ ਕਾਰਨਾਂ ਦਾ ਪਤਾ ਲੱਗ ਸਕੇਗਾ |

ਪਿਛਲੀ ਖ਼ਬਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸੰਬੰਧੀ ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਵਿਖੇ ਵਿਸ਼ੇਸ਼ ਜਪ ਤਪ ਚ... ਅਗਲੀ ਖ਼ਬਰ ਡਰਾਈਵਰ ਨੂੰ ਬੰਦੀ ਬਣਾ ਕੇ ਲੁਟੇਰੇ ਲੱਖਾਂ ਦਾ ਲੋਹਾ ਲੁੱਟ ਕੇ ਹੋਏ ਫ਼ਰਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।