30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-01-2026

ਮੇਅਰ ਵਲੋਂ ਗਣਤੰਤਰ ਦਿਵਸ ਮੌਕੇ ਜ਼ੋਨ ਡੀ 'ਚ ਝੰਡਾ ਲਹਿਰਾਉਣ ਸਮਾਗਮ ਵਿਵਾਦਾਂ 'ਚ <br/>

ਅਜੀਤ ਡੈਸਕ 28-01-2026
ਲੁਧਿਆਣਾ, 27 ਜਨਵਰੀ (ਭੁਪਿੰਦਰ ਸਿੰਘ ਬੈਂਸ)-ਗਣਤੰਤਰ ਦਿਵਸ ਮੌਕੇ ਜ਼ੋਨ ਡੀ ਵਿਖੇ ਕਰਵਾਏ ਝੰਡਾ ਲਹਿਰਾਉਣ ਸਮਾਗਮ ਦੌਰਾਨ ਨਗਰ ਨਿਗਮ ਅੰਦਰ ਸਿਆਸੀ ਵਿਵਾਦ ਖੜ੍ਹਾ ਹੋ ਗਿਆ | ਮੇਅਰ ਪਿ੍ੰਸੀਪਲ ਇੰਦਰਜੀਤ ਕੌਰ ਵਲੋਂ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ, ਪਰ ਇਸ ਸਮਾਗਮ ਦੌਰਾਨ ਸੀਨੀਅਰ ਡਿਪਟੀ ਮੇਅਰ ਰਾਕੇਸ਼ ਪਰਾਸ਼ਰ ਅਤੇ ਡਿਪਟੀ ਮੇਅਰ ਪਿ੍ੰਸ ਜੌਹਰ ਵਲੋਂ ਕਥਿਤ ਤੌਰ 'ਤੇ ਉਨ੍ਹਾਂ ਦੀ ਅਣਦੇਖੀ ਕਰਨ ਦੇ ਦੋਸ਼ ਲਗਾਏ ਗਏ ਹਨ | ਸੀਨੀਅਰ ਡਿਪਟੀ ਮੇਅਰ ਰਾਕੇਸ਼ ਪਰਾਸ਼ਰ ਅਤੇ ਡਿਪਟੀ ਮੇਅਰ ਪਿ੍ੰਸ ਜੌਹਰ ਨੇ ਗੱਲਬਾਤ ਦੌਰਾਨ ਦੱਸਿਆ ਕਿ ਸਭ ਤੋਂ ਪਹਿਲਾਂ ਉਨ੍ਹਾਂ ਨੰੂ ਸਮਾਗਮ ਦੀ ਸੂਚਨਾ ਬਹੁਤ ਦੇਰ ਨਾਲ ਦਿੱਤੀ ਗਈ | ਇਸ ਤੋਂ ਬਾਅਦ ਜਦੋਂ ਉਹ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨ ਲਈ ਜ਼ੋਨ ਡੀ ਦਫ਼ਤਰ ਵਿਖੇ ਪੁੱਜੇ ਤਾਂ ਜ਼ੋਨਲ ਕਮਿਸ਼ਨਰ ਜਸਦੇਵ ਸਿੰਘ ਸੇਖੋਂ ਵਲੋਂ ਪ੍ਰੋਟੋਕੋਲ ਦੀ ਉਲੰਘਣਾ ਕਰਦੇ ਹੋਏ ਨਾ ਤਾਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ ਅਤੇ ਨਾ ਹੀ ਸਮਾਗਮ ਸਥਾਨ 'ਤੇ ਲਿਆਂਦਾ ਗਿਆ, ਸਗੋਂ ਉਨ੍ਹਾਂ ਨੰੂ ਸਿੱਧਾ ਦਫ਼ਤਰ ਵਿਚ ਬਿਠਾ ਦਿੱਤਾ ਗਿਆ | ਦੋਵਾਂ ਨੇ ਦੋਸ਼ ਲਗਾਇਆ ਕਿ ਇਸ ਦੌਰਾਨ ਮੇਅਰ ਪਿ੍ੰਸੀਪਲ ਇੰਦਰਜੀਤ ਕੌਰ ਵਲੋਂ ਉਨ੍ਹਾਂ ਨੰੂ ਮੌਕੇ 'ਤੇ ਬੁਲਾਏ ਬਿਨਾਂ ਝੰਡਾ ਲਹਿਰਾ ਦਿੱਤਾ ਗਿਆ, ਜੋ ਪ੍ਰੋਟੋਕੋਲ ਦੇ ਖ਼ਿਲਾਫ਼ ਹੈ | ਉਨ੍ਹਾਂ ਦੋਸ਼ ਲਗਾਇਆ ਕਿ ਝੰਡਾ ਲਹਿਰਾਉਣ ਤੋਂ ਪਹਿਲਾ ਮੇਅਰ ਨੂੰ ਉਨ੍ਹਾਂ ਨੰੂ ਸਮਾਗਮ ਸਥਾਨ 'ਤੇ ਬੁਲਾਉਣਾ ਚਾਹੀਦਾ ਸੀ | ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਨੇ ਦੋਸ਼ ਲਗਾਇਆ ਕਿ ਮੇਅਰ ਅਤੇ ਜ਼ੋਨਲ ਕਮਿਸ਼ਨਰ ਵਲੋਂ ਯੋਜਨਾਬੱਧ ਤਰੀਕੇ ਨਾਲ ਉਨ੍ਹਾਂ ਦੀ ਪੂਰੀ ਤਰ੍ਹਾਂ ਨਾਲ ਅਣਦੇਖੀ ਕੀਤੀ ਗਈ ਹੈ | ਉਨ੍ਹਾਂ ਜ਼ੋਨਲ ਕਮਿਸ਼ਨਰ ਜਸਦੇਵ ਸਿੰਘ ਸੇਖੋਂ ਤੇ ਸਿਆਸੀ ਮਨਸਾ ਤਹਿਤ ਇਹ ਵਰਤਾਓ ਕਰਨ ਦੇ ਦੋਸ਼ ਵੀ ਲਗਾਏ ਗਏ | ਉਨ੍ਹਾਂ ਕਿਹਾ ਕਿ ਇਸ ਮਾਮਲੇ ਨੰੂ ਲੈ ਕੇ ਜਲਦ ਹੀ ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਸੰਜੀਵ ਅਰੋੜਾ ਨਾਲ ਮੁਲਾਕਾਤ ਕੀਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਹਾਈਕਮਾਂਡ ਦੇ ਧਿਆਨ ਵਿਚ ਵੀ ਇਹ ਮਾਮਲਾ ਲਿਆ ਦਿੱਤਾ ਗਿਆ ਹੈ | ਜਦ ਜ਼ੋਨਲ ਕਮਿਸ਼ਨਰ ਜਸਦੇਵ ਸਿੰਘ ਸੇਖੋਂ ਨਾਲ ਇਸ ਸੰਬੰਧੀ ਸੰਪਰਕ ਕਰਨਾ ਚਾਹਿਆ ਤਾਂ ਉਨ੍ਹਾਂ ਨਾਲ ਸੰਪਰਕ ਨਹੀਂ ਹੋ ਸਕਿਆ |

ਪਿਛਲੀ ਖ਼ਬਰ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਮÏਕੇ ਨਗਰ ਕੀਰਤਨ 'ਚ ਗਤਕਾ ਅਖਾੜਿਆਂ ਨੇ ਭਰੀ ਰÏਣਕ-ਬੈਂਸ <br/> ਅਗਲੀ ਖ਼ਬਰ ਗੁਰਦੁਆਰਾ ਸ਼ਹੀਦਾਂ ਫੇਰੂਮਾਨ ਵਿਖੇ ਜਪ ਤਪ ਚÏਪਹਿਰਾ ਸਮਾਗਮ ਆਰੰਭ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।