07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਗੁਰੂ ਨਾਨਕ ਖਾਲਸਾ ਕਾਲਜ ਵਿਖੇ ਰਾਸ਼ਟਰੀ ਬਾਲੜੀ ਦਿਵਸ ਮਨਾਇਆ <br/>

ਰਾਸ਼ਟਰੀ ਬਾਲੜੀ ਦਿਵਸ ਮੌਕੇ ਕਰਵਾਏ ਮੁਕਾਬਲੇ ਦੇ ਜੇਤੂ ਵਿਦਿਆਰਥੀਆਂ ਦੇ ਨਾਲ ਪਿ੍ੰਸੀਪਲ ਡਾਕਟਰ ਮਨੀਤਾ ਕਾਹਲੋਂ ਅਤੇ ਹੋਰ ਸਟਾਫ | ਅਜੀਤ ਤਸਵੀਰ <br/> 29-01-2026
ਲੁਧਿਆਣਾ, 28 ਜਨਵਰੀ (ਜਸਵਿੰਦਰ ਸਿੰਘ)-ਇੰਟਰਨਲ ਕੁਆਲਿਟੀ ਅਸ਼ੋਰੈਂਸ ਸੈੱਲ ਦੀ ਅਗਵਾਈ ਹੇਠ ਲਲਿਤ ਕਲਾ ਵਿਭਾਗ ਨੇ ਮਹਿਲਾ ਵਿਕਾਸ ਸੈੱਲ ਦੇ ਸਹਿਯੋਗ ਨਾਲ ਰਾਸ਼ਟਰੀ ਬਾਲੜੀ ਦਿਵਸ ਮਨਾਉਣ ਲਈ ਗੁਰੂ ਨਾਨਕ ਖਾਲਸਾ ਕਾਲਜ ਫਾਰ ਵੂਮੈਨ ਵਿਖੇ ਇਕ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ | ਮੁਕਾਬਲੇ ਵਿਚ 32 ਵਿਦਿਆਰਥੀਆਂ ਨੇ ਭਾਗ ਲਿਆ, ਜਿਨ੍ਹਾਂ ਨੇ ਰਚਨਾਤਮਕ ਤੌਰ 'ਤੇ ਬਾਲੜੀ ਦੀ ਮਹੱਤਤਾ, ਤਾਕਤ ਅਤੇ ਸੰਭਾਵਨਾ ਨੂੰ ਉਜਾਗਰ ਕੀਤਾ | ਪੋਸਟਰਾਂ ਦਾ ਨਿਰਣਾ ਪੱਤਰਕਾਰੀ ਵਿਭਾਗ ਦੀ ਮੁਖੀ ਡਾ. ਕੀਰਤੀ ਧਵਨ ਅਤੇ ਗ੍ਰਹਿ ਵਿਗਿਆਨ ਵਿਭਾਗ ਦੀ ਮੁਖੀ ਸਿਖਾ ਕਾਲੜਾ ਨੇ ਕੀਤਾ | ਪਿ੍ੰਸੀਪਲ ਡਾ. ਮਨੀਤਾ ਕਾਹਲੋਂ ਨੇ ਵਿਦਿਆਰਥੀਆਂ ਦੇ ਯਤਨਾਂ ਦੀ ਸ਼ਲਾਘਾ ਕੀਤੀ |

ਪਿਛਲੀ ਖ਼ਬਰ ਪ੍ਰਤਾਪ ਕਾਲਜ ਆਫ਼ ਐਜੂਕੇਸ਼ਨ ਵਿਖੇ ਮਨਾਇਆ ਰਾਸ਼ਟਰੀ ਵੋਟਰ ਦਿਵਸ <br/> ਅਗਲੀ ਖ਼ਬਰ ਮੁੱਲਾਂਪੁਰ-ਦਾਖਾ ਸ਼ਹਿਰ 'ਚ ਟ੍ਰੈਫ਼ਿਕ ਸਮੱਸਿਆ ਦੇ ਹੱਲ ਤੇ ਨਾਜਾਇਜ਼ ਕਬਜ਼ੇ ਹਟਾਉਣ ਲਈ ਪ੍ਰਸ਼ਾਸਨ ਚੁੱਪ ਕਿਉਂ! <br...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।