ਲੁਧਿਆਣਾ, 29 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਐਨ.ਆਈ.ਐਸ.ਡੀ. ਅਤੇ ਕੇਂਦਰੀ ਸਮਾਜਿਕ ਨਿਆਂ ਅਤੇ ਸਸ਼ਤੀਕਰਨ ਮੰਤਰਾਲੇ ਦੇ ਮੈਂਬਰ ਸੁਖਵਿੰਦਰ ਸਿੰਘ ਬਿੰਦਰਾ ਕੈਬਨਿਟ ਮੰਤਰੀ ਡਾ. ਵਰਿੰਦਰ ਕੁਮਾਰ ਨਾਲ ਦਿੱਲੀ ਵਿਖੇ ਮੁਲਾਕਾਤ ਕੀਤੀ | ਮੁਲਾਕਾਤ ਦੌਰਾਨ ਪੰਜਾਬ ਬਾਰੇ ਵਿਸ਼ੇਸ਼ ਚਰਚਾ ਹੋਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਬਿੰਦਰਾ ਨੇ ਦੱਸਿਆ ਕਿ ਉਨ੍ਹਾਂ ਵਲੋਂ ਪੰਜਾਬ-ਕੇਂਦਰਿਤ ਸਮਾਜਿਕ ਵਿਕਾਸ ਪ੍ਰੋਗਰਾਮਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ, ਕਿ ਕਿਵੇਂ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਖੇਡਾਂ ਵੱਲ ਪ੍ਰੇਰਿਤ ਕਰਨ ਦੇ ਪ੍ਰੋਗਰਾਮਾਂ ਨੂੰ ਅਮਲ ਰੂਪ ਦਿੱਤਾ ਜਾਵੇ¢ ਉਨ੍ਹਾਂ ਦੱਸਿਆ ਕਿ ਮੀਟਿੰਗ ਦੌਰਾਨ ਪੰਜਾਬ ਦੇ ਨੌਜਵਾਨਾਂ ਨਾਲ ਸੰਬੰਧਿਤ ਵੱਖ-ਵੱਖ ਮੁੱਦਿਆਂ 'ਤੇ ਚਰਚਾ ਕੀਤੀ ਗਈ¢ ਬਿੰਦਰਾ ਨੇ ਕਿਹਾ ਕਿ ਉਨ੍ਹਾਂ ਦਾ ਵਿਭਾਗ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਹਮੇਸ਼ਾ ਕੋਸ਼ਿਸ਼ ਕਰਦਾ ਹੈ¢ ਬਿੰਦਰਾ ਨੇ ਕਿਹਾ ਕਿ ਉਨ੍ਹਾਂ ਦਾ ਵਿਭਾਗ ਅਤੇ ਸਮਾਜਿਕ ਨਿਆਂ ਮੰਤਰਾਲੇ ਦੇ ਮੰਤਰੀ ਵਰਿੰਦਰ ਕੁਮਾਰ ਮਿਲ ਕੇ ਨੌਜਵਾਨਾਂ ਦੀ ਭਲਾਈ ਲਈ ਕੰਮ ਕਰਦੇ ਰਹਿਣਗੇ ਅਤੇ ਨੌਜਵਾਨਾਂ ਦੀ ਭਲਾਈ, ਵਿਕਾਸ ਅਤੇ ਨਸ਼ਿਆਂ ਤੋਂ ਦੂਰ ਰੱਖਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ¢ ਇਸ ਮÏਕੇ ਬਿੰਦਰਾ ਨੇ ਨਸ਼ੇ ਦੀ ਦੁਰਵਰਤੋਂ ਨੂੰ ਰੋਕਣ ਵਿਚ ਯੁਵਾ ਸਸ਼ਕਤੀਕਰਨ ਅਤੇ ਜਾਗਰੂਕਤਾ ਪ੍ਰੋਗਰਾਮਾਂ ਦੀ ਮਹੱਤਵਪੂਰਨ ਭੂਮਿਕਾ 'ਤੇ ਚਾਨਣਾ ਪਾਇਆ¢