17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਪੰਜਾਬੀ ਗਾਇਕਾ ਦਾ ਸਰੀਰਕ ਸ਼ੋਸ਼ਣ ਅਤੇ ਲੱਖਾਂ ਦੀ ਧੋਖਾਧੜੀ ਕਰਨ ਦੇ ਮਾਮਲੇ ਵਿਚ ਵਿਅਕਤੀ ਖ਼ਿਲਾਫ਼ ਕੇਸ ਦਰਜ

ਅਜੀਤ ਡੈਸਕ 30-01-2026
ਲੁਧਿਆਣਾ, 29 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਪੰਜਾਬੀ ਮਹਿਲਾ ਗਾਇਕਾ ਦਾ ਸਰੀਰਕ ਸ਼ੋਸ਼ਣ ਕਰਨ ਅਤੇ ਲੱਖਾਂ ਦੀ ਧੋਖਾਧੜੀ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਇਕ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਭਾਮੀਆਂ ਖ਼ੁਰਦ ਦੀ ਰਹਿਣ ਵਾਲੀ ਅÏਰਤ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸੰਬੰਧੀ ਰਾਜਵਿੰਦਰ ਸਿੰਘ ਵਾਸੀ ਬਾਜਵਾ ਕਾਲੋਨੀ ਪਟਿਆਲਾ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੇ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਕਥਿਤ ਦੋਸ਼ੀ ਉਸਦੀ ਪੰਜਾਬੀ ਗੀਤਾਂ ਦੀ ਕੈਸਟ ਰਿਕਾਰਡ ਕਰਵਾਉਣ ਦਾ ਝਾਂਸਾ ਦੇ ਕੇ ਸਰੀਰਕ ਸ਼ੋਸ਼ਣ ਕਰਦਾ ਰਿਹਾ ਅਤੇ ਉਸ ਪਾਸੋਂ ਇਕ ਲੱਖ, 91 ਹਜ਼ਾਰ ਦੀ ਨਕਦੀ ਵੀ ਲੈ ਲਏ, ਪਰ ਕਥਿਤ ਦੋਸ਼ੀ ਬਾਅਦ ਵਿਚ ਅਜਿਹਾ ਕਰਨ ਤੋਂ ਮੁੱਕਰ ਗਿਆ, ਜਿਸ 'ਤੇ ਸ਼ਿਕਾਇਤਕਰਤਾ ਨੇ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ | ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ |

ਪਿਛਲੀ ਖ਼ਬਰ ਵੱਖ-ਵੱਖ ਥਾਵਾਂ ਤੋਂ ਭਾਰੀ ਮਾਤਰਾ ਵਿਚ ਨਸ਼ੀਲੇ ਪਦਾਰਥ ਬਰਾਮਦ <br/> ਅਗਲੀ ਖ਼ਬਰ ਕਰਜ਼ ਦੇ ਮਾਮਲੇ ਵਿਚ ਬੈਂਕ ਨਾਲ ਕਰੋੜਾਂ ਦੀ ਧੋਖਾਧੜੀ ਕਰਨ ਦੇ ਦੋਸ਼ ਤਹਿਤ ਔਰਤ ਸਮੇਤ ਦੋ ਖ਼ਿਲਾਫ਼ ਕੇਸ ਦਰਜ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।