17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਵੱਖ-ਵੱਖ ਥਾਵਾਂ ਤੋਂ ਭਾਰੀ ਮਾਤਰਾ ਵਿਚ ਨਸ਼ੀਲੇ ਪਦਾਰਥ ਬਰਾਮਦ <br/>

ਅਜੀਤ ਡੈਸਕ 30-01-2026
ਲੁਧਿਆਣਾ, 29 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਵਲੋਂ ਸ਼ਹਿਰ ਵਿਚ ਵੱਖ-ਵੱਖ ਥਾਵਾਂ ਤੇ ਛਾਪਾਮਾਰੀ ਕਰਕੇ ਭਾਰੀ ਮਾਤਰਾ ਵਿਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਪੁਲਿਸ ਨੇ ਮਨਜਿੰਦਰ ਸਿੰਘ ਵਾਸੀ ਗੁਰੂ ਨਾਨਕ ਕਾਲੋਨੀ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 6 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ ਹੈ | ਦੂਜੇ ਮਾਮਲੇ ਵਿਚ ਪੁਲਿਸ ਵਲੋਂ ਪੱਪੂ ਸਿੰਘ ਪੁੱਤਰ ਰਾਜਕੁਮਾਰ ਵਰਿੰਦਰ ਸਿੰਘ ਵਾਸੀ ਗਿਆਸਪੁਰਾ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿਚੋਂ ਤਿੰਨ ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਅਪਰਾਧ ਸ਼ਾਖਾ ਵਲੋਂ ਗੁਰਮੀਤ ਸਿੰਘ ਵਾਸੀ ਬਸੰਤ ਨਗਰ ਅਤੇ ਅਮਿੱਤ ਕੁਮਾਰ ਵਾਸੀ ਸਤਿਗੁਰੂ ਨਗਰ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 50 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਥਾਣਾ ਜਮਾਲਪੁਰ ਦੀ ਪੁਲਿਸ ਨੇ ਰਾਮ ਕੁਮਾਰ ਵਾਸੀ ਮੁੰਡੀਆਂ ਕਲਾਂ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿਚੋਂ 502 ਗ੍ਰਾਮ ਗਾਂਜਾ ਬਰਾਮਦ ਕੀਤਾ ਹੈ | ਪੁਲਿਸ ਨੇ ਉਸ ਨੂੰ ਮੁੰਡੀਆਂ ਕਲਾ ਨੇੜਿਓਾ ਹੀ ਕਾਬੂ ਕੀਤਾ ਹੈ | ਉਸ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਤੇ ਪੁੱਛ ਪੜਤਾਲ ਕੀਤੀ ਜਾ ਰਹੀ ਹੈ¢ ਥਾਣਾ ਫੋਕਲ ਪੁਆਇੰਟ ਦੀ ਪੁਲਿਸ ਨੇ ਧੀਰਜ ਕੁਮਾਰ ਵਾਸੀ ਸ਼ੇਰਪੁਰ ਕਾਲੋਨੀ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿਚੋਂ ਤਿੰਨ ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ ¢ ਇਕ ਹੋਰ ਅਜਿਹੇ ਮਾਮਲੇ ਵਿਚ ਪੁਲਿਸ ਨੇ ਰਾਮ ਗੱਜ ਵਾਸੀ ਢੰਡਾਰੀ ਅਤੇ ਰਾਜਾ ਵਾਸੀ ਮਿਹਰਬਾਨ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਚੋਂ 15 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ¢ ਸਪੈਸ਼ਲ ਸੈੱਲ ਦੀ ਪੁਲਿਸ ਵਲੋਂ ਸੰਦੀਪ ਸਿੰਘ ਵਾਸੀ ਪਿੰਡ ਕੱਕਾ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿਚੋਂ 70 ਗ੍ਰਾਮ ਹੈਰੋਈਨ ਬਰਾਮਦ ਕੀਤੀ ਹੈ¢ ਥਾਣਾ ਡਵੀਜ਼ਨ ਨੰਬਰ ਸੱਤ ਦੀ ਪੁਲਿਸ ਨੇ ਅਕਸ਼ੇ ਕੁਮਾਰ ਵਾਸੀ ਤਾਜਪੁਰ ਰੋਡ ਅਤੇ ਦੀਪਕ ਸ਼ਰਮਾ ਵਾਸੀ ਗਾਰਡਨ ਸਿਟੀ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿਚੋਂ 25 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਹਨਾਂ ਸਾਰਿਆਂ ਖ਼ਿਲਾਫ਼ ਪੁਲਿਸ ਨੇ ਕੇਸ ਦਰਜ ਕਰ ਲਏ ਹਨ ਤੇ ਪੁੱਛ ਪੜਤਾਲ ਕੀਤੀ ਜਾ ਰਹੀ ਹੈ¢ ਕਈ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ¢

ਪਿਛਲੀ ਖ਼ਬਰ ਚਾਵਾ ਪੈਟਰੋਲ ਪੰਪ ਤੋਂ ਬਿਨਾਂ ਪੈਸੇ ਦਿੱਤੇ ਤੇਲ ਪਵਾ ਕੇ ਰਫ਼ੂ ਚੱਕਰ ਹੋਇਆ ਕਾਰ ਚਾਲਕ ਅਗਲੀ ਖ਼ਬਰ ਪੰਜਾਬੀ ਗਾਇਕਾ ਦਾ ਸਰੀਰਕ ਸ਼ੋਸ਼ਣ ਅਤੇ ਲੱਖਾਂ ਦੀ ਧੋਖਾਧੜੀ ਕਰਨ ਦੇ ਮਾਮਲੇ ਵਿਚ ਵਿਅਕਤੀ ਖ਼ਿਲਾਫ਼ ਕੇਸ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।