ਲੁਧਿਆਣਾ, 29 ਜਨਵਰੀ (ਡਾ. ਤਰਲੋਚਨ ਸਿੰਘ)-ਪੰਜਾਬੀ ਸਾਹਿੱਤ ਅਕਾਦਮੀ, ਲੁਧਿਆਣਾ ਦੇ ਅਹੁਦੇਦਾਰਾਂ, ਪ੍ਰਬੰਧਕੀ ਬੋਰਡ ਦੇ ਮੈਂਬਰਾਂ ਅਤੇ ਸਮੂਹ ਮੈਂਬਰਾਂ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮਿ੍ਤਸਰ ਦੀ ਖੋਜ ਲਈ ਅੰਗਰੇਜ਼ੀ ਦੇ ਨਾਲ ਪੰਜਾਬੀ ਮਾਧਿਅਮ ਲਾਜ਼ਮੀ ਕਰਨ ਨੂੰ ਨੀਤੀ ਬਣਾ ਕੇ ਮਨਜ਼ੂਰੀ ਦੇਣ ਲਈ ਸ਼ਲਾਘਾ ਕੀਤੀ ਗਈ ¢ ਅਕਾਦਮੀ ਦੇ ਪ੍ਰਧਾਨ ਡਾ. ਸਰਬਜੀਤ ਸਿੰਘ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮਿ੍ਤਸਰ ਵਲੋਂ ਖੋਜਕਾਰੀ ਕੰਮਾਂ ਲਈ ਗੁਰਮੁਖੀ ਲਿਪੀ ਵਿਚ ਪੰਜਾਬੀ ਨੂੰ ਅੰਗਰੇਜ਼ੀ ਦੇ ਨਾਲ ਮਾਧਿਅਮ ਬਣਾਉਣ 'ਤੇ ਉਪ ਕੁਲਪਤੀ ਨੂੰ ਵਧਾਈ ਦਿੱਤੀ ¢ ਸੀਨੀਅਰ ਮੀਤ ਪ੍ਰਧਾਨ ਡਾ. ਪਾਲ ਕÏਰ ਨੇ ਕਿਹਾ ਕਿ ਯੂਨੀਵਰਸਿਟੀ ਦਾ ਇਹ ਫ਼ੈਸਲਾ ਖੋਜ ਕਾਰਜ ਗੁਰਮੁਖੀ 'ਚ ਕਰਨ ਵਾਲਿਆਂ ਲਈ ਵੀ ਲਾਹੇਵੰਦ ਹੋਵੇਗਾ ¢ ਜਨਰਲ ਸਕੱਤਰ ਡਾ. ਗੁਲਜ਼ਾਰ ਪੰਧੇਰ ਨੇ ਕਿਹਾ ਕਿ ਖੋਜ ਕਾਰਜ ਲਈ 2026 ਨੀਤੀ ਬਣਾ ਕੇ ਪੰਜਾਬੀ ਭਾਸ਼ਾ ਦੇ ਹੱਕ ਵਿਚ ਵੱਡੀ ਪਹਿਲ ਕਦਮੀ ਕੀਤੀ¢ ਇਸ ਲਈ ਉਸ ਦੀ ਜਿੰਨੀ ਸ਼ਲਾਘਾ ਕੀਤੀ ਜਾਵੇ ਥੋੜ੍ਹੀ ਹੈ ¢ ਉਨ੍ਹਾਂ ਕਿਹਾ ਹੋਰ ਯੂਨੀਵਰਸਿਟੀਆਂ ਅਤੇ ਸੰਸਥਾਵਾਂ ਨੂੰ ਵੀ ਇਸ ਤਰ੍ਹਾਂ ਦੇ ਕਦਮ ਚੁੱਕਣੇ ਚਾਹੀਦੇ ਹਨ¢ ਸ਼ਲਾਘਾ ਕਰਨ ਵਾਲਿਆਂ ਵਿਚ ਡਾ. ਸੁਖਦੇਵ ਸਿੰਘ ਸਿਰਸਾ, ਪ੍ਰੋ. ਗੁਰਭਜਨ ਗਿੱਲ, ਪ੍ਰੋ. ਰਵਿੰਦਰ ਭੱਠਲ, ਡਾ. ਲਖਵਿੰਦਰ ਜÏਹਲ, ਡਾ. ਅਨੂਪ ਸਿੰਘ, ਸੁਰਿੰਦਰ ਕੈਲੇ, ਡਾ. ਜੋਗਿੰਦਰ ਸਿੰਘ ਨਿਰਾਲਾ, ਬਲਬੀਰ ਮਾਧੋਪੁਰੀ, ਡਾ. ਗੁਰਇਕਬਾਲ ਸਿੰਘ, ਡਾ. ਅਰਵਿੰਦਰ ਕÏਰ ਕਾਕੜਾ, ਡਾ ਗੁਰਚਰਨ ਕÏਰ ਕੋਚਰ, ਡਾ. ਹਰਵਿੰਦਰ ਸਿੰਘ, ਤ੍ਰੈਲੋਚਨ ਲੋਚੀ, ਜਸਪਾਲ ਮਾਨਖੇੜਾ, ਜਨਮੇਜਾ ਜÏਹਲ, ਡਾ. ਹਰੀ ਸਿੰਘ ਜਾਚਕ, ਜਸਵੀਰ ਝੱਜ, ਸਹਿਜਪ੍ਰੀਤ ਮਾਂਗਟ, ਸ਼ਬਦੀਸ਼, ਸੰਜੀਵਨ ਸਿੰਘ, ਨਰਿੰਦਰਪਾਲ ਕÏਰ, ਵਾਹਿਦ (ਸਤਿਨਾਮ ਸਿੰਘ), ਸੰਤੋਖ ਸਿੰਘ ਸੁੱਖੀ, ਡਾ. ਹਰਜਿੰਦਰ ਸਿੰਘ, ਕੰਵਰਜੀਤ ਭੱਠਲ, ਪ੍ਰੋ. ਸਰਘੀ, ਪ੍ਰੇਮ ਸਾਹਿਲ, ਪ੍ਰੋ. ਬਲਵਿੰਦਰ ਸਿੰਘ ਚਹਿਲ, ਕਰਮਜੀਤ ਗਰੇਵਾਲ, ਦੀਪ ਜਗਦੀਪ ਸਿੰਘ ਅਤੇ ਵਰਗਿਸ ਸਲਾਮਤ ਸਮੇਤ ਸਮੂਹ ਮੈਂਬਰ ਸ਼ਾਮਿਲ ਹਨ¢