17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਸ਼ੱਕੀ ਹਾਲਾਤਾਂ ਵਿਚ ਨੇਪਾਲੀ ਨੌਜਵਾਨ ਨੇ ਕੀਤੀ ਖੁਦਕੁਸ਼ੀ

ਅਜੀਤ ਡੈਸਕ 30-01-2026
ਲੁਧਿਆਣਾ, 29 ਜਨਵਰੀ (ਆਹੂਜਾ)-ਥਾਣਾ ਡਵੀਜ਼ਨ ਨੰਬਰ ਅੱਠ ਦੇ ਘੇਰੇ ਅੰਦਰ ਪੈਂਦੇ ਇਲਾਕੇ ਸੰਤ ਨਗਰ ਵਿਚ ਇਕ ਨੇਪਾਲੀ ਨੌਜਵਾਨ ਵਲੋਂ ਸ਼ੱਕੀ ਹਾਲਾਤਾਂ ਵਿਚ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਦੀ ਸ਼ਨਾਖਤ ਮਨੋਜ ਕੁਮਾਰ ਵਜੋਂ ਕੀਤੀ ਗਈ ਹੈ, ਉਸ ਦੀ ਉਮਰ 21 ਸਾਲ ਦੇ ਕਰੀਬ ਸੀ | ਮਨੋਜ ਕੁਮਾਰ ਵੇਟਰ ਦਾ ਕੰਮ ਕਰਦਾ ਸੀ ਅਤੇ ਬੀਤੇ ਦਿਨ ਉਸ ਨੇ ਆਪਣੇ ਘਰ ਵਿਚ ਹੀ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ | ਸੂਚਨਾ ਮਿਲਦੇ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ | ਪੁਲਿਸ ਵਲੋਂ ਲਾਸ਼ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਹੈ | ਜਾਂਚ ਅਧਿਕਾਰੀ ਸੁਭਾਸ਼ ਕੁਮਾਰ ਨੇ ਦੱਸਿਆ ਕਿ ਜਾਂਚ ਦੌਰਾਨ ਜੇਕਰ ਕੋਈ ਹੋਰ ਤੱਥ ਸਾਹਮਣੇ ਆਉਣਗੇ ਤਾਂ ਉਸ ਮੁਤਾਬਿਕ ਕਾਰਵਾਈ ਕੀਤੀ ਜਾਵੇਗੀ | ਮਿ੍ਤਕ ਦੇ ਦੋ ਬੱਚੇ ਹਨ |

ਪਿਛਲੀ ਖ਼ਬਰ ਗੁਰੂ ਨਾਨਕ ਖਾਲਸਾ ਕਾਲਜ ਦੇ ਵਿਦਿਆਰਥੀਆਂ ਵਲੋਂ ਵੇਰਕਾ ਮਿਲਕ ਪਲਾਂਟ ਦਾ ਦੌਰਾ ਅਗਲੀ ਖ਼ਬਰ ਪੰਜਾਬੀ ਸਾਹਿਤ ਅਕਾਦਮੀ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਦੀ ਖੋਜ ਲਈ ਪੰਜਾਬੀ ਭਾਸ਼ਾ ਦੀ ਗੁਰਮੁਖੀ ਲਿਪੀ '...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।