ਲੁਧਿਆਣਾ, 29 ਜਨਵਰੀ (ਜਤਿੰਦਰ ਭੰਬੀ)-ਉਘੇ ਸਮਾਜ ਸੇਵੀ ਮਨਜੀਤ ਸਿੰਘ ਜੱਗੀ ਜੋ ਬੀਤੇ ਦਿਨੀਂ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਆਖ ਗੁਰੂ ਚਰਨਾਂ ਵਿਚ ਜਾ ਬਿਰਾਜੇ ਸਨ, ਉਨ੍ਹਾਂ ਨਮਿੱਤ ਰੱਖੇ ਪਾਠ ਦਾ ਭੋਗ ਤੇ ਅੰਤਿਮ ਅਰਦਾਸ ਗੁਰਦੁਆਰਾ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਹੋਈ, ਜਿਸ ਵਿਚ ਵੱਖ ਵੱਖ ਸਮਾਜਿਕ, ਧਾਰਮਿਕ ਅਤੇ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਨੇ ਪੁੱਜ ਕੇ ਪਰਿਵਾਰ ਅਤੇ ਸਵ: ਜੱਗੀ ਦੇ ਜੀਜਾ ਇੰਦਰਪਾਲ ਸਿੰਘ ਮਰਵਾਹਾ ਸੀਨੀਅਰ ਆਗੂ ਸ਼ੋ੍ਰਮਣੀ ਅਕਾਲੀ ਦਲ ਨਾਲ ਦੁੱਖ ਸਾਂਝਾ ਕੀਤਾ | ਇਸ ਮੌਕੇ ਸਾਬਕਾ ਮੰਤਰੀ ਜਥੇਦਾਰ ਹੀਰਾ ਸਿੰਘ ਗਾਬੜੀਆ, ਸਾਬਕਾ ਵਿਧਾਇਕ ਰਣਜੀਤ ਸਿੰਘ ਢਿੱਲੋਂ, ਕੌਂਸਲਰ ਇੰਦਰ ਅਗਰਵਾਲ, ਮਨਦੀਪ ਸਿੰਘ ਮਰਵਾਹਾ, ਅਮਰਿੰਦਰ ਸਿੰਘ ਜੱਗੀ, ਹਰਜੋਤ ਸਿੰਘ ਜੱਗੀ, ਕਾਲੜਾ ਜੀ, ਜਸਪਾਲ ਸਿੰਘ ਡੋਲਾ, ਜਸਵਿੰਦਰ ਸਿੰਘ ਮਰਵਾਹਾ ਪ੍ਰਧਾਨ ਗੁਰਦੁਆਰਾ ਬਾਬਾ ਥਾਨ ਸਿੰਘ, ਵਿਕਰਮਜੀਤ ਸਿੰਘ, ਇੰਦਰ ਸੈਨ ਤੇ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |