16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਪੰਜਾਬ ਰੋਡਵੇਜ਼ ਪਨਬਸ ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ 25/11 ਨੂੰ ਪੰਜਾਬ ਦੀਆਂ ਵੱਖ ਵੱਖ ਜਥੇਬੰਦੀਆਂ ਵਲੋਂ ਸੰਘਰਸ਼ ਲਈ ਹਿਮਾਇਤ ਦਾ ਐਲਾਨ <br/>

ਅਜੀਤ ਡੈਸਕ 30-01-2026
ਲੁਧਿਆਣਾ, 27 ਜਨਵਰੀ (ਜਸਵਿੰਦਰ ਸਿੰਘ)-ਪੰਜਾਬ ਰੋਡਵੇਜ਼ ਪਨਬਸ ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ 25/11 ਦੀ ਮੀਟਿੰਗ ਈਸੜੂ ਭਵਨ ਲੁਧਿਆਣਾ ਵਿਖੇ ਪੰਜਾਬ ਦੇ ਵੱਖ ਵੱਖ ਵਿਭਾਗਾਂ ਅਤੇ ਟਰਾਂਸਪੋਰਟ ਦੀਆਂ ਜਥੇਬੰਦੀਆਂ ਨਾਲ ਹੋਈ, ਜਿਸ ਵਿਚ ਬਿਜਲੀ ਬੋਰਡ ਪਾਵਰਕਾਮ ਟ੍ਰਾਂਸਕੋ ਤੋਂ ਸੂਬਾ ਪ੍ਰਧਾਨ ਬਲਿਹਾਰ ਸਿੰਘ, ਜਲ ਸਪਲਾਈ ਸੈਨੀਟੇਸ਼ਨ ਵਿਭਾਗ ਤੋਂ ਗੁਰਦੀਪ ਸਿੰਘ, ਟੋਲ ਪਲਾਜ਼ਾ ਮੁਲਾਜ਼ਮ ਯੂਨੀਅਨ ਤੋਂ ਸੀ. ਮੀਤ ਪ੍ਰਧਾਨ ਰਾਜਵੰਤ ਸਿੰਘ, ਫਾਇਰ ਬਿ੍ਗੇਡ ਯੂਨੀਅਨ ਤੋਂ ਪ੍ਰਧਾਨ ਸੁਖਵਿੰਦਰ ਸਿੰਘ, ਆਂਗਣਵਾੜੀ ਯੂਨੀਅਨ ਤੋਂ ਪ੍ਰਧਾਨ ਆਸ਼ਾ ਰਾਣੀ, ਪੰਜਾਬ ਰੋਡਵੇਜ਼ ਦੀ ਸਾਂਝੀ ਐਕਸ਼ਨ ਕਮੇਟੀ ਤੋਂ ਪ੍ਰਧਾਨ ਹਰਕੇਵਲ ਰਾਮ, ਪ੍ਰਧਾਨ ਬੀਰਾ ਸਿੰਘ, ਪ੍ਰਧਾਨ ਬਲਜਿੰਦਰ ਸਿੰਘ, ਪੀ.ਆਰ.ਟੀ. ਆਜ਼ਾਦ ਯੂਨੀਅਨ ਤੋਂ ਪ੍ਰਧਾਨ ਹਰਬੰਸ ਸਿੰਘ ਭੋਲਾ ਸਮੇਤ ਵੱਖ ਵੱਖ ਜਥੇਬੰਦੀਆਂ ਤੋਂ ਆਗੂ ਹਾਜ਼ਰ ਹੋਏ | ਆਗੂਆਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਸੰਘਰਸ਼ ਕਰਦੇ ਮੁਲਾਜ਼ਮਾਂ ਦੀ ਆਵਾਜ਼ ਨੂੰ ਦਬਾਉਣ ਲਈ ਪਰਚੇ ਪਾਏ ਜਾ ਰਹੇ ਹਨ ਜਿਵੇਂ ਕਿ ਪਿਛਲੇ ਸਮੇਂ ਦੌਰਾਨ ਪੰਜਾਬ ਰੋਡਵੇਜ਼ ਪਨਬਸ ਪੀ.ਆਰ.ਟੀ.ਸੀ. ਦੇ ਨਿੱਜੀਕਰਨ ਨੂੰ ਰੋਕਣ ਲਈ ਆਪਣੀ ਆਵਾਜ਼ ਬੁਲੰਦ ਕਰਦਿਆਂ ਆਗੂ ਅਤੇ ਵਰਕਰਾਂ ਨੂੰ ਜਬਰੀ ਘਰਾਂ ਤੋਂ ਚੁੱਕ ਕੇ ਜੇਲ੍ਹ ਵਿਚ ਬੰਦ ਕਰ ਦਿੱਤਾ ਗਿਆ | ਅੱਜ 2 ਮਹੀਨੇ ਬੀਤ ਜਾਣ ਦੇ ਬਾਵਜੂਦ ਸੰਗਰੂਰ ਜੇਲ੍ਹਾਂ ਵਿਚ ਬੰਦ ਆਗੂਆਂ ਨੂੰ ਰਿਹਾਅ ਨਹੀਂ ਕੀਤਾ ਗਿਆ | ਜੇਲ੍ਹਾਂ ਵਿਚ ਬੰਦ ਸਾਥੀਆਂ ਦੀ ਰਿਹਾਈ ਲਈ ਯੂਨੀਅਨ ਦੇ ਹਰ ਸੰਘਰਸ਼ ਨੂੰ ਸਮਰਥਨ ਕੀਤਾ ਗਿਆ ਅਤੇ ਸਾਰੀਆਂ ਹੀ ਯੂਨੀਅਨਾਂ ਵਲੋਂ ਜਥੇਬੰਦੀ ਦੇ ਉਲੀਕੇ ਪ੍ਰੋਗਰਾਮ ਵਿਚ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨ ਦਾ ਐਲਾਨ ਕੀਤਾ ਗਿਆ |

ਪਿਛਲੀ ਖ਼ਬਰ ਸ਼ਿਮਲਾਪੁਰੀ ਵਿਚ ਗੁੰਡਾਗਰਦੀ <br/> ਅਗਲੀ ਖ਼ਬਰ ਬਹਿਰੀਨ ਵਿਸ਼ਵ ਚੈਂਪੀਅਨਸ਼ਿਪ-2026 ਖੇਡਣ ਲਈ ਪੈਰਾ ਬੈਡਮਿੰਟਨ ਖਿਡਾਰਨ ਸ਼ਬਾਨਾ ਦੀ ਪੂਰੀ ਤਿਆਰੀ–ਡਿਪਟੀ ਕਮਿਸ਼ਨਰ ਹਿਮਾਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।